
ਜ਼ਿਲ੍ਹਾ ਪਧਰੀ ਵਿਸ਼ਵ ਮਿੱਟੀ ਸਿਹਤ ਦਿਵਸ ਮਨਾਇਆ
ਸੰਗਰੂਰ, 5 ਦਸੰਬਰ (ਬਲਵਿੰਦਰ ਸਿੰਘ ਭੁੱਲਰ) : ਅੱਜ ਪੂਰੇ ਸੰਸਾਰ ਵਿਚ ਕੁਦਰਤੀ ਸੋਮਿਆਂ ਖਾਸ ਤੋਰ ਤੇ ਮਿੱਟੀ ਦੀ ਉਪਜਾਊ ਸਕਤੀ ਨੂੰ ਬਰਕਰਾਰ ਰੱਖਣ ਦੇ ਮੰਤਵ ਨਾਲ ਵਰਲਡ ਸਾਇਲ ਡੇ ਮਨਾਇਆ ਗਿਆ। ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ,ਜਿਲ੍ਹਾ ਸੰਗਰੂਰ ਵੱਲੋਂ ਡਾ:ਜਸਵਿੰਦਰਪਾਲ ਸਿੰਘ ਗਰੇਵਾਲ, ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਜੀ ਦੀ ਪ੍ਰਧਾਨਗੀ ਹੇਠ ਬਲਾਕ ਸੰਗਰੂਰ ਦੇ ਪਿੰਡ ਲੋਗੋਵਾਲ ਦੀ ਸਹਿਕਾਰੀ ਸਭਾਂ ਵਿਖੇ ਵਿਸਵ ਸਿਹਤ ਮਿੱਟੀ ਦਿਵਸ ਮਨਾਇਆ ਗਿਆ।
ਇਸ ਮੋਕੇ ਉਨ੍ਹਾਂ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ਤੇ ਕਿਸਾਨਾਂ ਨੂੰ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ।ਉਨ੍ਹਾਂ ਵੱਲੋਂ ਕਿਸਾਨਾਂ ਨੂੰ ਵਿਸੇਸ ਤੋਰ ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹੇ ਵਿੱਚ ਮਿੱਟੀ ਪਰਖ ਲਈ 2 ਆਈ.ਸੀ.ਪੀ. ਮਸੀਨਾਂ ਜਿਲ੍ਹਾ ਫਰੀਦਕੋਟ ਅਤੇ ਸੰਗਰੂਰ ਵਿਖੇ ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਸਹਾਇਤਾ ਨਾਲ ਮਿੱਟੀ ਦੇ ਛੋਟੋ ਅਤੇ ਸੂਖਮ ਤੱਤਾਂ ਦੀ ਜਾਂਚ ਕੀਤੀ ਜਾਵੇਗੀ, ਤੇ ਮਿੱਟੀ ਦੀ ਪਰਖ ਦੇ ਆਧਾਰ ਤੇ ਸਿਫਾਰਸਾਂ ਅਨੁਸਾਰ ਖਾਦਾਂ ਦੀ ਸੁੰਤਲਿਤ ਵਰਤੋ ਕਰਕੇ ਖੇਤੀ ਖਰਚੇ ਘਟਾਏ ਜਾ ਸਕਦੇ ਹਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ ਸਾਉਣੀ 2021 ਦੋਰਾਨ ਕਣਕ ਦੀ ਕਟਾਈ ਉਪਰੰਤ ਸਾਰੇ ਖੇਤਾਂ ਦੇ ਮਿੱਟੀ ਦੇ ਸੈਪਲ ਜ਼ਰੂਰ ਚੈੱਕ ਕਰਵਾਉਣ ਤਾਂ ਜ਼ੋ ਮਿੱਟੀ ਸਿਹਤ ਕਾਰਡ ਦੇ ਆਧਾਰ ਤੇ ਖਾਦਾਂ ਦੀ ਵਰਤੋਂ ਕੀਤੀ ਜਾ ਸਕੇ। ਇਸ ਮੋਕੇ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਨੇ ਆਪਣੇ ਸੰਬੋਧਨ ਦੋਰਾਨ ਦੱਸਿਆ ਕਿ ਜਿਲ੍ਹਾ ਸੰਗਰੂਰ ਦੇ ਸਮੂਹ ਬਲਾਕਾਂ ਵਿੱਚ ਵਿਸਵ ਮਿੱਟੀ ਦਿਵਸ ਮਨਾਇਆ ਜਾ ਰਿਹਾ ਹੈ ਤਾਂ ਜ਼ੋ ਵੱਧ ਤੋ ਵੱਧ ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹੱਹਤਾਂ ਬਾਰੇ ਜਾਗਰੂਕ ਕਰਕੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾ ਸਕੇ।