ਕਿਸਾਨ ਸੰਘਰਸ਼: ਪੇਂਡੂ ਭਾਈਚਾਰਕ ਸਾਂਝ ਦੀ ਤੰਦ ਮੁੜ ਮਜ਼ਬੂੁਤ ਹੋਣ ਲੱਗੀ
Published : Dec 6, 2020, 10:06 pm IST
Updated : Dec 6, 2020, 10:06 pm IST
SHARE ARTICLE
Farmer protest
Farmer protest

ਪਿੰਡਾਂ ਦੇ ਗੁਰੂਘਰਾਂ ’ਚ ਕਿਸਾਨਾਂ ਦੀ ਮਦਦ ਦੇ ਸਪੀਕਰਾਂ ਰਾਹੀਂ ਹੋਕੇ ਆਉਣ ਲੱਗੇ 

ਬਠਿੰਡਾ : ਦਿੱਲੀ ’ਚ ਇਤਿਹਾਸ ਰਚਣ ਜਾ ਰਹੇ ਕਿਸਾਨ ਸੰਘਰਸ਼ ਨੇ ਪਿੰਡਾਂ ’ਚ ਟੁੱਟ ਰਹੀ ਭਾਈਚਾਰਕ ਤੰਦ ਨੂੰ ਵੀ ਮੁੜ ਮਜ਼ਬੂਤ ਕਰਨ ਦਾ ਕੰਮ ਕੀਤਾ ਹੈ। ਪਿੰਡਾਂ ’ਚ ਦਹਾਕਿਆਂ ਪਹਿਲਾਂ ਵਾਲੇ ਪੁਰਾਤਨ ਪੇਂਡੂ ਸਭਿਆਚਾਰ ਮੁੜ ਰੂਪਮਾਨ ਹੋਣ ਲੱਗਾ ਹੈ। ਦਿੱਲੀ ਗਏ ਕਿਸਾਨਾਂ ਦੇ ਖੇਤਾਂ ਤੇ ਘਰੇਲੂ ਕੰਮਾਂ-ਕਾਰਾਂ ਲਈ ਹੁਣ ਆਪ ਮੁਹਾਰੇ ਪਿੰਡਾਂ ਦੇ ਗੁਰੂ ਘਰਾਂ ਦੇ ਸਪੀਕਰਾਂ ’ਚ ਹੋਕੇ ਸੁਣਾਈ ਦੇਣ ਲੱਗੇ ਹਨ। ਦਲਿਤ ਭਾਈਚਾਰਾਂ ਵੀ ਇੰਨ੍ਹਾਂ ਸੰਘਰਸ਼ਸੀਲ ਕਿਸਾਨਾਂ ਦੀ ਪਿੱਠ ’ਤੇ ਆ ਗਿਆ ਹੈ। ਕਿਸੇ ਪਿੰਡ ’ਚ ਦਿੱਲੀ ਗਏ ਕਿਸਾਨਾਂ ਦੇ ਖੇਤਾਂ ਵਿਚੋਂ ਨਰਮੇ ਦੀਆਂ ਛਟੀਆਂ ਪੁੱਟੀਆਂ ਜਾ ਰਹੀਆਂ ਹਨ ਤੇ ਕਿਸੇ ਕਿਸਾਨ ਦੇ ਖੇਤਾਂ ਵਿਚ ਕਣਕ ਬੀਜੀ ਜਾ ਰਹੀ ਹੈ। 
ਇਸੇ ਤਰ੍ਹਾਂ ਕਣਕਾਂ ਨੂੰ ਪਾਣੀ ਲਗਾਉਣ ਤੋਂ ਲੈ ਕੇ ਖਾਦ ਪਾਉਣ ਦਾ ਕੰਮ ਵੀ ਇੱਥੇ ਰਹਿ ਗਏ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਕੀਤਾ ਜਾ ਰਿਹਾ। ਪਰ ਇਸ ਕੰਮ ਬਦਲੇ ਇਕ ਪੈਸਾ ਵੀ ਨਹੀਂ ਲਿਆ ਜਾ ਰਿਹਾ। ਇਸ ਤੋਂ ਇਲਾਵਾ ਉਨ੍ਹਾਂ ਦੇ ਘਰੇਲੂ ਕੰਮਾਂ ਵਿਚ ਵੀ ਵੱਧ ਚੜ੍ਹ ਕੇ ਸਹਿਯੋਗ ਮਿਲਣ ਲੱਗਾ ਹੈ। ਦਿੱਲੀ ਬੈਠੇ ਜ਼ਿਲ੍ਹੇ ਦੇ ਪਿੰਡ ਮੋੜ ਖ਼ੁਰਦ ਦੇ ਕਿਸਾਨ ਮਨਦੀਪ ਸਿੰਘ ਦੇ ਘਰ ਲੱਗੇ ਰਾਜ ਮਿਸਤਰੀਆਂ ਲਈ ਹੁਣ ਆਪ ਮੁਹਾਰੇ ਬੰਦੇ ਆਉਣ ਲੱਗੇ ਹਨ। 

Farmers ProtestFarmers Protest

ਕਿਸਾਨ ਮਨਦੀਪ ਸਿੰਘ ਨੂੰ ਪਿੰਡੋਂ ਹਰ ਤਰ੍ਹਾਂ ਦੀ ਮਦਦ ਵਾਲੇ ਹੌਸਲੇ ਭਰੇ ਸੁਨੇਹੇ ਮਿਲਣ ਲੱਗੇ ਹਨ। ਦਿੱਲੀ ਬੈਠੇ ਪਿੰਡ ਰਾਮਗੜ੍ਹ ਭੂੰਦੜ ਦੇ ਕਿਸਾਨ ਗੁਰਮੇਲ ਸਿੰਘ ਨੇ ਦਸਿਆ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਯੂਨੀਅਨ ਦੇ ਨਾਲ ਸੰਘਰਸ਼ ਦੇ ਮੋਰਚੇ ਉਪਰ ਹੈ ਪਰ ਬਾਅਦ ਵਿਚ ਪਿੰਡ ਦੇ ਲੋਕਾਂ ਨੇ ਉਸਦੇ ਖੇਤਾਂ ਵਿਚੋਂ ਖ਼ੁਦ ਹੀ ਨਰਮੇ ਦੀਆਂ ਛਟੀਆਂ ਪੁੱਟ ਕੇ ਕਣਕ ਦੀ ਬੀਜਾਈ ਕਰ ਦਿਤੀ ਹੈ। ਗੁਰਮੇਲ ਮੁਤਾਬਕ ਉਹ ਪਿੰਡ ਦੇ ਲੋਕਾਂ ਦੇ ਹੌਸਲੇ ਨਾਲ ਹੁਣ ਮੋਰਚਾ ਫ਼ਤਿਹ  ਕਰ ਕੇ ਹੀ ਵਾਪਸ ਪਰਤੇਗਾ। 

Farmers ProtestFarmers Protest

ਬਰਨਾਲਾ ਜ਼ਿਲ੍ਹੇ ਦੇ ਪਿੰਡ ਭੋਤਨਾ ’ਚ ਦਲਿਤ ਵਿਹੜੇ ਦੇ ਨੌਜਵਾਨਾਂ ਨੇ ਇਕੱਠ ਕਰ ਕੇ ਦਿੱਲੀ ਗਏ ਕਿਸਾਨਾਂ ਦੇ ਖੇਤਾਂ ਨੂੰ ਸਾਂਭਣ ਦਾ ਐਲਾਨ ਕੀਤਾ ਹੈ ਜਿਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੰੁੰਡੇ ਹਲਾਲ ’ਚ ਖੇਤ ਮਜ਼ਦੂਰ ਯੂਨੀਅਨ ਦੇ ਮੈਂਬਰਾਂ ਨੇ ਕਿਸਾਨ ਸੰਘਰਸ਼ ’ਚ ਡਟੇ ਜਿਮੀਂਦਾਰਾਂ ਦੀ ਮਦਦ ਦਾ ਫ਼ੈਸਲਾ ਲਿਆ ਹੈ। ਦਿੱਲੀ ਬੈਠੇ ਕਿਸਾਨ ਮੰਦਰ ਸਿੰਘ ਦੇ ਘਰ ਜਾ ਕੇ ਦਲਿਤ ਮਹਿਲਾਵਾਂ ਨੇ ਉਸ ਦੀ ਪਤਨੀ ਭਜਨ ਕੌਰ ਨੂੰ ਹਰ ਇਮਦਾਦ ਦਾ ਭਰੋਸਾ ਦਿਵਾਇਆ ਹੈ। ਇਸ ਪਿੰਡ ਦਾ ਮਜ਼ਦੂਰ ਆਗੂ ਤਰਸੇਮ ਸਿੰਘ ਪਿੰਡ ’ਚ ਰਹਿ ਕੇ ਦਲਿਤ ਮਜ਼ਦੂਰਾਂ ਨੂੰ ਮੋਰਚੇ ’ਤੇ ਡਟੇ ਕਿਸਾਨਾਂ ਦੇ ਘਰਾਂ ਤੇ ਖੇਤਾਂ ਦਾ ਕੰਮ ਸੰਭਾਲਣ ਲਈ ਪ੍ਰੇਰ ਰਿਹਾ। 

Farmers ProtestFarmers Protest

ਇਸੇ ਤਰ੍ਹਾਂ ਇਸੇ ਜ਼ਿਲ੍ਹੇ ਦੇ ਖੂੰਨਣ ਖ਼ੁਰਦ ਦਾ ਕਾਲਾ ਸਿੰਘ ਕਿਸਾਨ ਸੰਘਰਸ ਦੇ ਯੋਧਿਆਂ ਨੂੰ ਪਿੱਛੇ ਕੰਮਾਂ ਦਾ ਫ਼ਿਕਰ ਨਾ ਕਰਨ ਲਈ ਹੋਸਲਾ ਦੇ ਰਿਹਾ। ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ ਨੇ ਦਸਿਆ ਕਿ ‘‘ਵੱਡੀ ਗਿਣਤੀ ’ਚ ਮਜ਼ਦੂਰ ਵੀ ਦਿੱਲੀ ਪੁੱਜੇ ਹੋਏ ਹਨ, ਉਹ ਖ਼ੁਦ ਦੋ ਦਿਨਾਂ ਲਈ ਅੱਜ ਹੀ ਵਾਪਸ ਮੁੜੇ ਹਨ।’’ ਮਜ਼ਦੂਰ ਆਗੂ ਮੁਤਾਬਕ ਇਹ ਇਕੱਲੇ ਕਿਸਾਨਾਂ ਦੀ ਲੜਾਈ ਨਹੀਂ, ਬਲਕਿ ਮਜ਼ਦੂਰਾਂ ਦੀ ਹੋਂਦ ਉਪਰ ਵੀ ਸਵਾਲੀਆਂ ਨਿਸ਼ਾਨ ਹਨ।

farmer protestfarmer protest

ਉਨ੍ਹਾਂ ਦਾਅਵਾ ਕੀਤਾ ਕਿ ਇੰਨ੍ਹਾਂ ਖੇਤੀ ਬਿੱਲਾਂ ਤੋਂ ਬਾਅਦ ਵੱਡੇ ਕਾਰਪੋਰੇਟ ਘਰਾਣਿਆਂ ਦੇ ਆਉਣ ਨਾਲ ਮਜ਼ਦੂਰਾਂ ਦੇ ਪੇਟ ਉਪਰ ਵੀ ਲੱਤ ਵੱਜੇਗੀ। ਸਰਕਾਰ ਵਲੋਂ ਘੱਟੋ-ਘੱਟ ਕੀਮਤ ਤੋਂ ਪਿੱਛੇ ਹਟਣ ਕਾਰਨ ਜਨਤਕ ਵੰਡ ਪ੍ਰਣਾਲੀ ਲਈ ਅਨਾਜ ਦੀ ਖ਼ਰੀਦ ਘਟੇਗੀ ਜਿਸ ਨਾਲ ਗ਼ਰੀਬਾਂ ਨੂੰ ਨੁਕਸਾਨ ਹੋਵੇਗਾ। ਉਨ੍ਹਾਂ ਦਸਿਆ ਕਿ ਯੂਨੀਅਨ ਵਲੋਂ ਪਿੰਡ-ਪਿੰਡ ਵਿਚ ਦਲਿਤ ਮਜਦੂਰਾਂ ਨੂੰ ਕਿਸਾਨਾਂ ਦੇ ਖੇਤਾਂ ਵਿਚ ਜਾਣ ਲਈ ਕਿਹਾ ਜਾ ਰਿਹਾ। ਦਿੱਲੀ ਬੈਠੇ ਕਿਸਾਨ ਆਗੂ ਜਸਵੀਰ ਸਿੰਘ ਸੇਮਾ ਨੇ ਦਸਿਆ ਕਿ ਉਨ੍ਹਾਂ ਵਲੋਂ ਪਿੰਡਾਂ ’ਚ ਰਹਿ ਗਏ ਕਿਸਾਨਾਂ ਨੂੰ ਅਪਣੇ ਸਾਥੀਆਂ ਕਿਸਾਨਾਂ ਦੇ ਪ੍ਰਵਾਰਾਂ ਦੀ ਬਾਂਹ ਫੜਣ ਅਤੇ ਖੇਤਾਂ ਦੀ ਸੰਭਾਲ ਲਈ ਪ੍ਰੇਰਤ ਕੀਤਾ ਜਾ ਰਿਹਾ। ਉਨ੍ਹਾਂ ਦਸਿਆ ਕਿ ਦਿੱਲੀ ਬੈਠੇ ਕਿਸਾਨਾਂ ਨੂੰ ਭਾਈਚਾਰੇ ਦੁਆਰਾ ਬਾਂਹ ਫੜਣ ਨਾਲ ਵੱਡਾ ਹੌਸਲਾ ਮਿਲਿਆ ਹੈ। 
   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement