ਬੀਬੀ ਬਾਦਲ ਨੇ ਸਾਂਝੀ ਕੀਤੀ ਸਿਹਤ ਬਾਰੇ ਜਾਣਕਾਰੀ, ਕਿਹਾ, 'ਮੈਂ ਬਿਲਕੁਲ ਠੀਕ ਹਾਂ'
Published : Dec 6, 2020, 12:45 pm IST
Updated : Dec 6, 2020, 12:45 pm IST
SHARE ARTICLE
Harsimrat Kaur Badal
Harsimrat Kaur Badal

ਦੇਰ ਰਾਤ ਹਰਸਿਮਰਤ ਕੌਰ ਬਾਦਲ ਨੂੰ ਪੀਜੀਆਈ ਕੀਤਾ ਗਿਆ ਸੀ ਦਾਖਲ

ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਅਪਣੀ ਸਿਹਤ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਨੇ ਸੋਸ਼ਲ ਮੀਡੀਆ 'ਤੇ ਤੰਦਰੁਸਤੀ ਲਈ ਅਰਦਾਸ ਕਰਨ ਵਾਲਿਆਂ ਦਾ ਸ਼ੁਕਰੀਆ ਕੀਤਾ। ਬੀਬੀ ਬਾਦਲ ਨੇ ਇਹ ਵੀ ਦੱਸਿਆ ਕਿ ਉਹਨਾਂ ਦਾ ਕੋਰੋਨਾ ਵਾਇਰਸ ਟੈਸਟ ਨੈਗੇਟਿਵ ਆਇਆ ਹੈ ਤੇ ਉਹਨਾਂ ਦੀਆਂ ਬਾਕੀ ਰਿਪੋਰਟਾਂ ਵੀ ਬਿਲਕੁਲ ਠੀਕ ਹਨ।

SAD Leader Harsimrat Kaur Badal Admitted to PGIHarsimrat Kaur Badal 

ਉਹਨਾਂ ਲਿਖਿਆ 'ਮੈਂ ਬਿਲਕੁਲ ਠੀਕ ਹਾਂ, ਤੁਹਾਡੀ ਫ਼ਿਕਰਮੰਦੀ ਅਤੇ ਸ਼ੁਭਕਾਮਨਾਵਾਂ ਲਈ ਸਭ ਦੀ ਸ਼ੁਕਰਗੁਜ਼ਾਰ ਹਾਂ। ਕੋਰੋਨਾ ਟੈਸਟ ਨੈਗੇਟਿਵ ਆਇਆ ਹੈ ਅਤੇ ਬਾਕੀ ਰਿਪੋਰਟਾਂ ਵੀ ਸਹੀ ਹਨ।'

ਦੱਸ ਦਈਏ ਕਿ ਹਰਸਿਮਰਤ ਬਾਦਲ ਨੂੰ ਬੀਤੀ ਰਾਤ ਪੀਜੀਆਈ ਚੰਡੀਗੜ੍ਹ ਵਿਖੇ ਭਰਤੀ ਕੀਤਾ ਗਿਆ ਸੀ। ਉਹਨਾਂ ਨੂੰ ਸਾਹ ਲੈਣ ਵਿਚ ਤਕਲੀਫ਼ ਹੋ ਰਹੀ ਸੀ, ਜਿਸ ਤੋਂ ਬਾਅਦ ਉਹਨਾਂ ਨੂੰ ਐਮਰਜੈਂਸੀ ਵਾਰਡ ਵਿਚ ਆਇਸੋਲੇਸ਼ਨ 'ਚ ਰੱਖਿਆ ਗਿਆ । ਕੋਰੋਨਾ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement