
ਕਿਸਾਨਾਂ ਦੇ ਹੱਕ 'ਚ ਨਿਤਰੇ ਦਿੱਲੀ ਵਾਸੀਆਂ ਨੇ ਮੋਦੀ ਸਰਕਾਰ ਦੇ ਝੂਠ ਦੀਆਂ ਖੋਲ੍ਹੀਆਂ ਪੋਲਾਂ
ਨਵੀਂ ਦਿੱਲੀ, 5 ਦਸੰਬਰ (ਹਰਦੀਪ ਸਿੰਘ ਭੋਗਲ): ਦਿੱਲੀ ਬਾਰਡਰ _ਤੇ ਬੈਠੇ ਕਿਸਾਨਾਂ ਦੀ ਹਮਾਇਤ ਵਿਚ ਆਏ ਦਿੱਲੀ ਵਾਸੀਆਂ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਦੇ ਮਸਲੇ ਨੂੰ ਹੱਲ ਨਹੀਂ ਕਰਨਾ ਚਾਹੁੰਦੀ। ਦੇਸ਼ ਦੇ ਕਿਸਾਨ ਸਖ਼ਤ ਠੰਢ ਵਿਚ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋ ਰਹੇ ਹਨ, ਸਰਕਾਰ ਅਜੇ ਗੁੜੀ ਨੀਂਦ ਸੁੱਤੀ ਹੋਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਪੂਰੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦਾ ਹੈ ਪਰ ਅੱਜ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਕਿਸਾਨ ਭੁੱਖਾ ਮਰਨ ਵਾਲੇ ਪਾਸੇ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਐਮ ਐਸ ਪੀ ਲਿਖਤੀ ਰੂਪ ਵਿਚ ਦੇਵੇ ਤਾਂ ਜੋ ਤਾਂ ਜੋ ਕਿਸਾਨਾਂ ਦਾ ਭਰੋਸਾ ਬੱਝੇ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨ ਕਿਸਾਨਾਂ ਦੇ ਪੱਖ ਵਿੱਚ ਨਹੀਂ ਹਨ ਇਹ ਕਾਨੂੰਨ ਅਸਲ ਵਿਚ ਕਾਨੂੰਨ ਪੂੰਜੀਪਤੀਆਂ ਦੇ ਲਈ ਸਰਕਾਰ ਨੇ ਬਣਾਏ ਗਏ ਹਨ, ਜਿਸ ਨਾਲ ਦੇਸ਼ ਦਾ ਕਿਸਾਨ ਬਰਬਾਦ ਹੋ ਜਾਵੇਗਾ, ਮੋਦੀ ਸਰਕਾਰ ਲੋਕਾਂ ਨਾਲ ਵਾਅਦੇ ਕਰ ਕੇ ਸੱਤਾ ਵਿਚ ਆਈ ਪਰ ਹੁਣ ਮੋਦੀ ਸਰਕਾਰ ਲੋਕਾਂ ਦੀ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਪੂੰਜੀਪਤੀਆਂ ਨਾਲ ਕੀਤੇ ਵਾਅਦੇ ਨਿਭਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਕਿਸੇ ਧਰਮ ਦਾ ਨਹੀਂ ਹੈ ਇਹ ਸੰਘਰਸ਼ ਪੂਰੇ ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਲੜਿਆ ਜਾ ਰਿਹਾ ਹੈ, ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਅਤਿਵਾਦੀ ਕਹਿਣਾ ਅਤਿ ਨਿੰਦਣਯੋਗ ਹੈ, ਦਿੱਲੀ ਦੇ ਲੋਕ ਤਨ, ਮਨ, ਅਤੇ ਧਨ ਤੋਂ ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ ਨਾਲ ਹਨ, ਜਦੋਂ ਤਕ ਕਿਸਾਨਾਂ ਦਾ ਸੰਘਰਸ਼ ਚਲਦਾ ਰਹੇਗਾ ਦਿੱਲੀ ਨਿਵਾਸੀ ਕਿਸਾਨਾਂ ਦੀ ਮਦਦ ਕਰਦੇ ਰਹਿਣਗੇ।
image