ਕਿਸਾਨ ਅੰਦੋਲਨ - ਮੋਦੀ ਸਰਕਾਰ ਨੂੰ ਉਲਟੀ ਪਵੇਗੀ ਮਸਲੇ ਨੂੰ ਲੰਬਾ ਖਿੱਚਣ ਦੀ ਚਾਲ - ਭਗਵੰਤ ਮਾਨ
Published : Dec 6, 2020, 4:56 pm IST
Updated : Dec 6, 2020, 4:56 pm IST
SHARE ARTICLE
All countrymen must fulfil their duties as Indians and take part in the ‘Bharat Bandh’: AAP
All countrymen must fulfil their duties as Indians and take part in the ‘Bharat Bandh’: AAP

ਕਿਸਾਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਵਿੱਚ ਵੱਧ ਚੜ ਦੇ ਹਿੱਸਾ ਲੈ ਕੇ ਭਾਰਤੀ ਹੋਣ ਦਾ ਫ਼ਰਜ਼ ਨਿਭਾਉਣ ਦੇਸ਼ ਭਰ ਦੇ ਲੋਕ

ਚੰਡੀਗੜ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਾਲੇ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵੱਲੋਂ 8 ਦਸੰਬਰ ਦੇ ਭਾਰਤ ਬੰਦ ਨੂੰ ਸੰਪੂਰਨ ਸਮਰਥਨ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਇਹ ਮਸਲਾ ਕਿਸੇ ਇੱਕ ਰਾਜਨੀਤਕ, ਧਾਰਮਿਕ ਜਾਂ ਸੂਬੇ ਦੇ ਇੱਕ ਵਰਗ ਦਾ ਨਹੀਂ ਹੈ, ਸਗੋਂ ਪੂਰੇ ਦੇਸ਼ ਦੇ ਕਿਸਾਨਾਂ ਦਾ ਹੈ, ਜੋ ਆਪਣੇ ਨਾਲ-ਨਾਲ ਆਪਣੇ ਖੇਤੀਬਾੜੀ ਪ੍ਰਧਾਨ ਦੇਸ਼ ਦੀ ਹੋਂਦ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ। ਮਾਨ ਨੇ ਮੋਦੀ ਸਰਕਾਰ ਨੂੰ ਕਿਹਾ ਕਿ ਉਹ ਕਿਸਾਨਾਂ ਦੀ ਹਾਂ ਵਿੱਚ ਹਾਂ ਕਹਿ ਕੇ ਮਾਮਲੇ ਦਾ ਤੁਰੰਤ ਨਬੇੜਾ ਕਰਨ, ਨਹੀਂ ਤਾਂ ਇਸ ਅੰਦੋਲਨ ਨੂੰ ਲੰਬਾ ਖਿੱਚਣ ਦੀ ਚਾਲ ਸਰਕਾਰ ਨੂੰ ਹੀ ਉਲਟੀ ਪਵੇਗੀ  । 

Arvind KejriwalArvind Kejriwal

ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਵਿਚ ਆਮ ਆਦਮੀ ਪਾਰਟੀ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੂਰੇ ਦੇਸ਼ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਤੋਂ ਬਿਨਾਂ ਭਾਰਤ ਮਾਤਾ ਦੀ ਹੋਂਦ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਅਤੇ ਹਰ ਇੱਕ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਇਸ ਸੰਘਰਸ਼ ਨੂੰ ਵਧਾ ਚੜ ਕੇ ਸਮਰਥਨ ਕਰੇ ਅਤੇ ਭਾਰਤ ਬੰਦ ਨੂੰ ਇਤਿਹਾਸਿਕ ਰੂਪ ਵਿੱਚ ਸਫਲ ਬਣਾਇਆ ਜਾਵੇ ।  

Framer Protest Framer Protest

ਮਾਨ ਨੇ ਕਿਹਾ ਕਿ ਕਈ ਪ੍ਰਕਾਰ ਦੇ ਨਾਪਾਕ ਗੱਠਜੋੜ ਕਿਸਾਨ ਅੰਦੋਲਨ ਨੂੰ ਲੈ ਕੇ ਜਿੰਨੇ ਡਰੇ ਹੋਏ ਹਨ, ਊਨੀ ਹੀ ਕੋਸ਼ਿਸ਼ਾਂ ਕਰ ਰਹੇ ਹਨ ਕਿ ਕਿਵੇਂ ਵੀ ਇਸ ਅੰਦੋਲਨ ਨੂੰ ਕਮਜ਼ੋਰ ਅਤੇ ਖ਼ਤਮ ਕੀਤਾ ਜਾਵੇ। ਇੱਕ ਜਾਲ ਸਾਰੇ ਅੰਦੋਲਨਕਾਰੀ ਕਿਸਾਨਾਂ ਨੂੰ ਜੇਲਾਂ ਵਿੱਚ ਬੰਦ ਕਰਨ ਦਾ ਵੀ ਬੁਣਿਆ ਗਿਆ ਸੀ। ਜਿਸ ਉੱਤੇ ਅਰਵਿੰਦ ਕੇਜਰੀਵਾਲ ਸਰਕਾਰ ਨੇ ਪਾਣੀ ਫੇਰ ਦਿੱਤਾ। ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਨੇ ਦਿੱਲੀ ਦੇ ਸਟੇਡੀਅਮਾਂ ਨੂੰ ਅਸਥਾਈ ਜੇਲਾਂ ਵਿੱਚ ਤਬਦੀਲ ਕਰਨ ਦੀ ਯੋਜਨਾ ਬਣਾਈ ਸੀ

pm modipm modi

ਪਰ ਕੇਜਰੀਵਾਲ ਸਰਕਾਰ ਨੇ ਕੇਂਦਰ ਸਰਕਾਰ ਦੀ ਇਸ ਮੰਗ ਮੰਨਣ ਤੋਂ ਸਾਫ਼ ਮਨਾ ਕਰ ਦਿੱਤਾ ਅਤੇ ਕਿਸਾਨਾਂ ਨਾਲ ਡਟ ਦੇ ਹੋਏ ਮੋਦੀ  ਸਰਕਾਰ ਦੇ ਦਬਾਅ ਸਾਹਮਣੇ ਝੁਕੀ ਨਹੀਂ।  ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਉੱਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਅੰਦੋਲਨ ਨੂੰ ਖ਼ਤਮ ਕਰਨ ਵਾਲੇ ਮੋਦੀ ਸਰਕਾਰ ਦੇ ਮਨਸੂਬਿਆਂ ਵਿੱਚ ਇਹ ਗ਼ੱਦਾਰ ਵੀ ਪੂਰੀ ਤਰਾਂ ਭਾਗੀਦਾਰ ਸਨ ਅਤੇ ਹਨ। ਮੋਦੀ ਮੰਤਰੀ ਮੰਡਲ ਵਿੱਚ ਆਪਣੀ ਨੂੰਹ ਰਾਣੀ ਦੀ ਇੱਕ ਕੁਰਸੀ ਲਈ ਆਖੀਰ ਤੱਕ ਇਸ ਕਾਲੇ ਕਾਨੂੰਨਾਂ ਦਾ ਗੁਣਗਾਨ ਕਰਨ ਵਿੱਚ ਜੁਟੇ ਰਹਿਣ ਵਾਲੇ ਬਾਦਲ ਜੇਕਰ ਪਹਿਲੇ ਦਿਨ ਤੋਂ ਹੀ ਵਿਰੋਧ ਕਰਦੇ ਤਾਂ ਕਾਨੂੰਨ ਬਣਨਾ ਹੀ ਨਹੀਂ ਸੀ।  

Captain Amarinder Singh Captain Amarinder Singh

ਆਪਣੀ ਅਨੇਕਾਂ ਕਮਜ਼ੋਰੀਆਂ ਦੇ ਕਾਰਨ ਭਾਜਪਾ ਦੇ ਮੁੱਖ ਮੰਤਰੀ ਦੇ ਤੌਰ ਉੱਤੇ ਕੰਮ ਕਰ ਰਹੇ ਕੈਪਟਨ ਅਮਰਿੰਦਰ ਸਿੰਘ ਜੇਕਰ ਮੋਦੀ ਦੀ ਗੋਦੀ ਵਿੱਚ ਬੈਠਣ ਦੀ ਬਜਾਏ ਸ਼ੁਰੂ ਵਿੱਚ ਹੀ ਬਿੱਲਾਂ ਦਾ ਵਿਰੋਧ ਕਰਦੇ ਹੋਏ ਖੁੱਲ ਕੇ ਕਿਸਾਨਾਂ ਦੇ ਨਾਲ ਡਟੇ ਰਹਿੰਦੇ ਤਾਂ ਮੋਦੀ ਸਰਕਾਰ ਦੀ ਇਸ ਕਦਰ ਹਿੰਮਤ ਨਹੀਂ ਹੁੰਦੀ ਕਿ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰ ਦਿੰਦੀ, ਪਰੰਤੂ ਪੰਜਾਬ ਦੇ ਇਹਨਾਂ ਦੋਵਾਂ ਪਰਿਵਾਰਾਂ ( ਕੈਪਟਨ ਅਤੇ ਬਾਦਲ)  ਨੂੰ ਤਾਂ ਮੋਦੀ ਨੇ ਆਪਣੀ ਜੇਬ ਵਿੱਚ ਪਾ ਰੱਖਿਆ ਹੈ। ਇਹਨਾਂ ਦਿਨਾਂ ਵਿਚ ਦੋਵਾਂ ਵਿਚਕਾਰ ਚੱਲ ਰਹੇ ਗਾਲ਼ੀ ਗਲੋਚ ਵੀ ਮੋਦੀ ਦੀ ਸੋਚੀ ਸਮਝੀ ਯੋਜਨਾ ਦਾ ਹਿੱਸਾ ਹੈ ਤਾਂ ਕਿ ਆਮ ਲੋਕਾਂ ਦਾ ਕਿਸਾਨ ਅੰਦੋਲਨ ਤੋਂ ਧਿਆਨ ਭਟਕਾਇਆ ਜਾ ਸਕੇ। ਇਸ ਲਈ ਇਹਨਾਂ ਦੋਵਾਂ ਦੀ ਗ਼ੱਦਾਰੀ ਨੂੰ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ। 

Bhagwant mannBhagwant mann

ਭਗਵੰਤ ਮਾਨ ਨੇ ਕਿਹਾ ਕਿ ਸਾਰਿਆਂ ਦੀ ਭਲਾਈ ਇਸ ਵਿੱਚ ਹੈ ਕਿ ਕੇਂਦਰ ਸਰਕਾਰ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਜਾਂ ਤੁਰੰਤ ਆਰਡੀਨੈਂਸ ਲਿਆ ਕੇ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ ਅਤੇ ਐਮਐਸਪੀ ਉੱਤੇ ਸਾਰੇ ਫ਼ਸਲਾਂ ਦੀ ਖ਼ਰੀਦ ਨੂੰ ਕਾਨੂੰਨੀ ਗਾਰੰਟੀ ਦੇਵੇ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਕਿਸੇ ਗਲਤਫਹਮੀ ਵਿੱਚ ਇਸ ਅੰਦੋਲਨ ਨੂੰ ਲੰਬਾ ਖਿੱਚਣ ਦੀ ਗ਼ਲਤੀ ਕਰੇਗੀ, ਉਹਨਾਂ ਹੀ ਇਹ ਸੰਘਰਸ਼ ਸਰਕਾਰ ਲਈ ਉਲਟਾ ਪਵੇਗਾ। ਦਰਅਸਲ ਮੋਦੀ ਸਰਕਾਰ ਨੂੰ ਸ਼ਾਇਦ ਇਹ ਪਤਾ ਨਹੀਂ ਹੈ ਕਿ ਪੰਜਾਬ ਯੋਧਿਆਂ ਅਤੇ ਸ਼ਹੀਦਾਂ ਦੀ ਸਰਜ਼ਮੀਨ ਹੈ। ਦੇਸ਼ ਵਿਆਪੀ ਬਣੇ ਇਸ ਅੰਦੋਲਨ ਦੀ ਅਗਵਾਈ ਪੰਜਾਬ ਦਾ ਕਿਸਾਨ ਹੀ ਕਰ ਰਿਹਾ ਹੈ।

PM modiPM modi

ਜਿੰਨਾ ਦੇ ਪੂਰਵਜ ਮੁਗ਼ਲਾਂ ਨਾਲ 200 ਸਾਲ ਤੱਕ ਲੜਦੇ ਰਹੇ। ਅੰਗਰੇਜ਼ਾਂ ਨਾਲ 150 ਸਾਲ ਤੱਕ ਲੜਦੇ ਰਹੇ ਜਦੋਂ ਤੱਕ ਦੇਸ਼ ਨੂੰ ਆਜ਼ਾਦ ਨਹੀਂ ਕਰਵਾ ਲਿਆ। ਆਜ਼ਾਦ ਭਾਰਤ ਵਿੱਚ ਅਨਾਜ ਦੀ ਕਮੀ ਨਾਲ ਉਸ ਸਮੇਂ ਤੱਕ ਲੜੇ ਜਦੋਂ ਤੱਕ ਦੇਸ਼ ਨੂੰ ਆਤਮ ਨਿਰਭਰ ਨਹੀਂ ਬਣਾ ਦਿੱਤਾ। ਇਨਸਾਫ਼ ਅਤੇ ਹੱਕ ਲਈ ਲੜਨਾ ਇਹਨਾਂ ਦੇ ਖ਼ੂਨ ਵਿੱਚ ਹੈ। ਜੇਕਰ ਮੋਦੀ ਸਰਕਾਰ ਨੂੰ ਲੱਗਦਾ ਹੈ ਕਿ ਮਸਲੇ ਨੂੰ ਹੱਲ ਕਰਨ ਦੀ ਬਜਾਏ ਲੰਬਾ ਖਿੱਚ ਕੇ ਇਸ ਅਭਿਆਨ ਨੂੰ ਤੋੜਿਆ ਜਾ ਸਕਦਾ ਹੈ ਤਾਂ ਇਹ ਉਨਾਂ ਦਾ ਵਹਿਮ ਹੈ । 

ਭਗਵੰਤ ਮਾਨ ਨੇ ਮੋਦੀ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਕੜਾਕੇ ਦੀ ਠੰਢ ਅਤੇ ਗਰਮੀ ਵਿੱਚ ਸਖ਼ਤ ਮਿਹਨਤ ਕਰਕੇ ਪੂਰੇ ਦੇਸ਼ ਨੂੰ ਅਨਾਜ ਖਿਲਾਉਣ ਵਾਲੇ ਕਿਸਾਨ ਨੂੰ ਖੁੱਲੇ ਅਸਮਾਨ ਦੇ ਹੇਠਾਂ ਠੰਢੀ ਸੜਕਾਂ ਉੱਤੇ ਸੁਲਾਉਣ ਵਾਲੀ ਮੋਦੀ ਸਰਕਾਰ ਨੂੰ ਸਰਕਾਰ ਕਹਿਣਾ ਹੀ ਗੁਨਾਹ ਦੇ ਬਰਾਬਰ ਹੈ ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement