ਕਿਸਾਨੀਹਿਤਾਂਨਾਲਕੀਤੀ ਗ਼ਦਾਰੀਕਾਰਨਪੰਜਾਬ ਦੇ ਲੋਕ ਬਾਦਲਪਰਵਾਰਨੂੰ ਕਦੇਵੀ ਮੁਆਫ਼ਨਹੀਂ ਕਰਨਗੇ ਬਲਬੀਰਸਿੱਧੂ
Published : Dec 6, 2020, 1:10 am IST
Updated : Dec 6, 2020, 1:10 am IST
SHARE ARTICLE
image
image

ਕਿਸਾਨੀ ਹਿਤਾਂ ਨਾਲ ਕੀਤੀ ਗ਼ਦਾਰੀ ਕਾਰਨ ਪੰਜਾਬ ਦੇ ਲੋਕ ਬਾਦਲ ਪਰਵਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ : ਬਲਬੀਰ ਸਿੱਧੂ

ਚੰਡੀਗੜ੍ਹ, 5 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ 'ਬਾਦਲ ਪਰਵਾਰ' ਵਲੋਂ ਪੰਜਾਬੀਆਂ ਖਾਸ ਕਰ ਕੇ ਕਿਸਾਨਾਂ ਦੇ ਹਿਤਾਂ ਨਾਲ ਕੀਤੀ ਗਈ ਨੰਗੀ ਚਿੱਟੀ ਗਦਾਰੀ ਕਾਰਨ ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।
ਸਿਹਤ ਤੇ ਪਰਵਾਰ ਭਲਾਈ ਮੰਤਰੀ ਨੇ ਕਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਸਿਰਫ ਅਪਣੀ ਕੁਰਸੀ ਬਚਾਉਣ ਲਈ ਕਿਸਾਨੀ ਅਤੇ ਪੰਜਾਬ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨਾਂ ਦੀ ਪਹਿਲਾਂ ਮੰਤਰੀ ਮੰਡਲ ਵਿਚ ਹਮਾਇਤ ਕੀਤੀ ਅਤੇ ਫਿਰ ਪ੍ਰਕਾਸ਼ ਸਿੰਘ ਬਾਦਲ ਸਮੇਤ ਸਾਰੇ ਬਾਦਲ ਪਰਵਾਰ ਨੇ ਲਗਾਤਾਰ ਚਾਰ ਮਹੀਨੇ ਇਨ੍ਹਾਂ ਦੇ ਹੱਕ ਵਿਚ ਧੂੰਆਂਧਾਰ ਪ੍ਰਚਾਰ ਕੀਤਾ। ਬਾਦਲ ਪਰਵਾਰ ਨੇ ਇਥੋਂ ਤਕ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਗੁਮਰਾਹ ਕਰ ਕੇ ਉਨ੍ਹਾਂ ਦਾ ਨੁਕਸਾਨ ਕਰ ਰਹੇ ਹਨ ਕਿਉਂਕਿ ਇਹ ਖੇਤੀ ਕਾਨੂੰਨ ਲਾਗੂ ਹੋਣ ਨਾਲ ਉਨ੍ਹਾਂ ਦਾ ਬਹੁਤ ਵੱਡਾ ਭਲਾ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ 'ਬਾਦਲ ਪਰਵਾਰ' ਨੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਸਿਰਫ਼ ਉਸ ਸਮੇਂ ਕੀਤਾ ਜਦੋਂ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੇ ਕਿਸੇ ਵੀ ਜੀਅ ਨੂੰ ਘਰੋਂ ਨਹੀਂ ਨਿਕਲਣ ਦੇਣਾ।
ਸ੍ਰੀ ਸਿੱਧੂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵਲੋਂ ਸਸਤੀ ਸ਼ੌਹਰਤ ਖੱਟਣ ਲਈ 'ਪਦਮ ਵਿਭੂਸ਼ਣ' ਪੁਰਸਕਾਰ ਵਾਪਸ ਕਰਨ ਦੇ ਐਲਾਨ ਦਾ ਕੋਈ ਮਾਇਨਾ ਨਹੀਂ ਹੈ ਕਿਉਂਕਿ ਇਹ ਕਾਰਵਾਈ ਰੋਗੀ ਨੂੰ ਮੌਤ ਤੋਂ ਬਾਅਦ ਦਿਤੀ ਜਾਣ ਵਾਲੀ ਦਵਾਈ ਦੇਣ ਵਾਂਗ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਪੁਰਸਕਾਰ ਵੀ ਕੇਂਦਰ ਸਰਕਾਰ ਵਲੋਂ ਹਰਸਿਮਰਤ ਕੌਰ ਬਾਦਲ ਦੀ ਵਜ਼ੀਰੀ ਬਦਲੇ ਪੰਜਾਬ ਦੇ ਹਿਤਾਂ ਨੂੰ ਮੋਦੀ ਸਰਕਾਰ ਕੋਲ ਗਹਿਣੇ ਰੱਖ ਦੇਣ ਕਾਰਨ ਹੀ ਦਿਤਾ ਗਿਆ ਸੀ।







ਸਿਹਤ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਅਕਾਲ ਤਖ਼ਤ ਸਾਹਿਬ ਵਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਕਿਸੇ ਵੇਲੇ ਦਿਤੇ ਗਏ ਪੰਥ ਰਤਨ ਫਖ਼ਰ-ਇ-ਕੌਮ ਦਾ ਪੁਰਸਕਾਰ ਵਾਪਸ ਲੈ ਲੈਣਾ ਚਾਹੀਦਾ ਹੈ ਕਿਉਂਕਿ ਇਹ ਵਿਅਕਤੀ ਪਿਛਲੇ ਦੋ ਦਹਾਕਿਆਂ ਤੋਂ ਪੰਥ ਅਤੇ ਪੰਥਕ ਸੰਸਥਾਵਾਂ ਉਤੇ ਅਮਰ ਵੇਲ ਬਣ ਕੇ ਛਾਇਆ ਹੋਇਆ ਹੈ। ਅਮਰ ਵੇਲ ਦੀ ਤਰ੍ਹਾਂ 'ਬਾਦਲ ਪਰਵਾਰ' ਨੇ ਅਪਣੀ ਦੌਲਤ ਤਾਂ ਹਜ਼ਾਰਾਂ ਗੁਣਾ ਵਧਾ ਲਈ ਹੈ ਪਰ ਪੰਥ ਅਤੇ ਪੰਜਾਬ ਵਿਚ ਸੋਕੇ ਦਾ ਸ਼ਿਕਾਰ ਹੋ ਗਿਆ ਹੈ।
ਸ਼੍ਰੀ ਸਿੱਧੂ ਨੇ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ  ਧਾਰਾ  370 ਖਤਮ ਕਰਨ, ਰਾਜ ਦਾ ਦਰਜਾ ਖਤਮ ਕਰ ਕੇ ਜੰਮੂ ਕਸ਼ਮੀਰ ਨੂੰ ਕੇਂਦਰੀ ਸ਼ਾਸ਼ਤ ਪ੍ਰਦੇਸ਼ ਬਣਾÀਣ ਅਤੇ ਨਾਗਿਰਕਤਾ ਸੋਧ ਕਾਨੂੰਨ ਪਾਸ ਕਰਨ ਸਮੇਂ ਹੀ ਸੂਬਿਆਂ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਹੱਕਾਂ ਉੱਤੇ ਛਾਪਾ ਮਾਰਨ ਵਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਹੁੰਦਾ ਤਾਂ ਮੋਦੀ ਸਰਕਾਰ ਨੂੰ ਖੇਤੀ ਸਬੰਧੀ ਕਾਲੇ ਕਾਨੂੰਨ ਲਿਆਉਣ ਦੀ ਜੁਰਅਤ ਨਹੀਂ ਸੀ ਪੈਣੀ।
ਸਿਹਤ ਮੰਤਰੀ ਨੇ ਕਿਹਾ ਕਿ ਜਿਹੜੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਕਿਸਾਨਾਂ ਨੂੰ ਬੜਾ ਸਖ਼ਤ ਅਤੇ ਲੰਮਾ ਸੰਘਰਸ਼ ਲੜਨਾ ਪੈ ਰਿਹਾ ਹੈ ਉਨ੍ਹਾਂ ਨੂੰ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੀ ਭਾਰਤੀ ਜਨਤਾ ਪਾਰਟੀ ਦੇ ਬਰਾਬਰ ਦਾ ਦੋਸ਼ੀ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਪੰਜਾਬ ਦੇ ਬੱਚੇ-ਬੱਚੇ ਨੂੰ ਸਪਸ਼ਟ ਹੈ, ਇਸ ਲਈ ਸ਼੍ਰੋਮਣੀ ਅਕਾਲੀ ਦਲ ਉimageimageਤੇ ਕਾਬਜ਼ 'ਬਾਦਲ ਪਰਵਾਰ' ਨੂੰ ਹੁਣ ਕੋਈ ਮੂੰਹ ਲਾਉਣ ਨੂੰ ਤਿਆਰ ਨਹੀਂ ਹੈ।

 

SHARE ARTICLE

ਏਜੰਸੀ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement