
ਸਾਹ ਲੈਣ ਵਿਚ ਆ ਰਹੀ ਸੀ ਸਮੱਸਿਆ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਬੀਤੀ ਰਾਤ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੂੰ ਸਾਹ ਲੈਣ ਵਿਚ ਸਮੱਸਿਆ ਆ ਰਹੀ ਸੀ, ਜਿਸ ਦੇ ਚਲਦਿਆਂ ਉਹਨਾਂ ਨੂੰ ਪੀਜੀਆਈ ਚੰਡੀਗੜ੍ਹ ਵਿਚ ਦਾਖਲ ਕੀਤਾ ਗਿਆ।
Harsimrat Kaur Badal
ਇਸ ਦੌਰਾਨ ਉਹਨਾਂ ਦਾ ਕੋਰੋਨਾ ਵਾਇਰਸ ਟੈਸਟ ਵੀ ਕੀਤਾ ਗਿਆ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਹਾਲਾਂਕਿ ਪੀਜੀਆਈ ਦੇ ਡਾਕਟਰਾਂ ਨੇ ਇਸ ਸਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਉਹਨਾਂ ਨੂੰ ਐਮਰਜੈਂਸੀ ਵਾਰਡ ਵਿਚ ਆਇਸੋਲੇਸ਼ਨ 'ਚ ਰੱਖਿਆ ਗਿਆ ਸੀ। ਨਿਊਜ਼ ਏਜੰਸੀ ਮੁਤਾਬਕ ਉਹਨਾਂ ਨੂੰ ਬੀਤੀ ਰਾਤ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।
Former Union Minister and Shiromani Akali Dal leader Harsimrat Kaur Badal was admitted to PGI Chandigarh yesterday and was discharged last night. She tested negative for COVID-19: PGI Chandigarh
— ANI (@ANI) December 6, 2020
(file pic) pic.twitter.com/HWGwRzwABt