ਮੁੱਖਮੰਤਰੀਨੇਪੰਜਾਬਖੇਤੀਬਾੜੀਯੂਨੀਵਰਸਿਟੀਨੂੰਭਾਰਤੀਖੇਤੀਖੋਜਪ੍ਰੀਸ਼ਦਵਲੋਂਦੂਜਾਸਥਾਨਮਿਲਣਤਦਿਤੀਮੁਬਾਰਕਬਾਦ
Published : Dec 6, 2020, 1:15 am IST
Updated : Dec 6, 2020, 1:15 am IST
SHARE ARTICLE
image
image

ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਭਾਰਤੀ ਖੇਤੀ ਖੋਜ ਪ੍ਰੀਸ਼ਦ ਵਲੋਂ ਦੂਜਾ ਸਥਾਨ ਮਿਲਣ 'ਤੇ ਦਿਤੀ ਮੁਬਾਰਕਬਾਦ

ਚੰਡੀਗੜ੍ਹ, 5 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਿਚਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਨੂੰ ਸਾਲ 2019 ਲਈ ਭਾਰਤੀ ਖੇਤੀ ਖੋਜ ਪ੍ਰੀਸ਼ਦ (ਆਈ.ਸੀ.ਏ.ਆਰ) ਵਲੋਂ ਖੇਤੀਬਾੜੀ ਯੂਨੀਵਰਸਿਟੀਆਂ ਵਿਚੋਂ ਦੂਜਾ ਰੈਂਕ ਦਿਤੇ ਜਾਣ ਲਈ ਵਧਾਈ ਦਿਤੀ ਹੈ।
ਅਪਣੇ ਵਧਾਈ ਸੰਦੇਸ਼ ਵਿਚ ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਸਮਰਪਤ ਭਾਵਨਾ ਅਤੇ ਸਖ਼ਤ ਮਿਹਨਤ ਨਾਲ ਯੋਗਦਾਨ ਪਾਉਣ ਵਾਲੇ ਫੈਕਲਟੀ ਅਤੇ ਹੋਰ ਸਟਾਫ਼ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਇਸ ਸਨਮਾਨ ਪ੍ਰਾਪਤ ਕਰਨ ਵਿੱ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਦੇ ਯੋਗਦਾਨ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ। ਮੁੱਖ ਮੰਤਰੀ ਨੇ ਇਸ ਸਨਮਾਨ ਨੂੰ ਭਰਪੂਰ ਸੰਤੁਸ਼ਟੀ ਅਤੇ ਮਾਣ ਵਾਲੀ ਗੱਲ ਕਰਾਰ ਦਿੰਦਿਆਂ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਨੇ ਅਪਣੀ ਨਿਰੰਤਰ ਖੋਜ ਅਤੇ ਵਿਕਾਸ ਸਦਕਾ  ਰੈਂਕਿੰਗ ਸਥਿਤੀ ਵਿਚ ਸੁਧਾਰ ਕੀਤਾ ਹੈ। ਸਾਲ 2016 ਵਿਚ ਯੂਨੀਵਰਸਿਟੀ ਨੇ ਤੀਜੇ, 2017 ਵਿਚ ਚੌਥੇ, 2018 ਵਿਚ ਸੱਤਵੇਂ ਸਥਾਨ ਤੋਂ ਬਾਅਦ ਹੁਣ 2019 ਵਿੱਚ ਦੂਜਾ ਸਥਾਨ ਹਾਸਲ ਕਰ ਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।  ਫ਼ਸਲਾਂ, ਸਬਜ਼ੀਆਂ ਅਤੇ ਫੱਲਾਂ ਦੀ ਗੁਣਵੱਤਾ ਅਤੇ ਮਾਤਰਾ ਵਿਚ ਨਿਰੰਤਰ ਸੁਧਾਰ ਕਰਨ ਕਰ ਕੇ ਪੀ.ਏ.ਯੂ. ਨੇ ਇਹ ਪ੍ਰਾਪਤੀ ਹਾਸਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਸਾਲ 2018 ਆਈ.ਸੀ.ਏ.ਆਰ. ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਪੰਜ ਸਾਲਾਂ (2012-2017) ਲਈ ਖੇਤੀਬਾੜੀ ਦੇ ਖੇਤਰ ਵਿਚ ਸਮੁੱਚੀਆਂ ਪ੍ਰਾਪਤੀਆਂ ਲਈ ਸਰਦਾਰ ਪਟੇਲ ਸੰਸਥਾ ਦਾ ਪੁਰਸਕਾਰ ਵੀ ਦਿਤਾ ਗਿਆ ਸੀ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਜਿਸ ਨੇ ਸੱਠਵਿਆਂ ਵਿਚ ਹਰੀ ਕ੍ਰਾਂਤੀ ਦੀ ਅਗਵਾਈ ਕੀਤੀ, ਨੂੰ ਮੁੱਖ ਰਖਦਿਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ ਦੇ ਵਿਕਾਸ ਵਿਚ ਖੋਜ ਨੂੰ ਉਤਸ਼ਾਹਤ ਕਰਨ ਲਈ ਅਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਨ ਲਈ ਸੱਭ ਨੂੰ ਸਹਾਇਤਾ ਦਾ ਭਰੋਸਾ ਦਿਤਾ। ਉਨ੍ਹਾਂ ਖੇਤੀਬਾੜੀ ਯੂਨੀਵਰਸਿਟੀ ਨੂੰ ਸਹਿਯੋਗੀ ਖੇਤੀਬਾੜੀ ਗਤੀਵਿਧੀਆਂ ਰਾਹੀਂ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਸਹਾਇਤਾ ਦਿੱਤੀ ਤਾਂ ਜੋ ਕਿਸਾਨਾਂ ਦੀ ਆਮਦਨ ਦੀ ਪੂਰਤੀ ਕੀਤੀ ਜਾ ਸਕੇ ਜੋ ਕਿ ਸਥਿਰ ਘੱਟੋ-ਘੱਟ ਸਮਰਥਨ ਮੁੱਲ ਦੇ ਕਾਰਨ ਗੰਭੀਰ ਖੇਤੀ ਸੰਕਟ ਵਿਚੋਂ ਲੰਘ ਰਹੇ ਹਨ।
ਉਨ੍ਹਾਂ ਨੂੰ ਆਪਣੀ ਉਪਜ ਦਾ ਬਣਦਾ ਮੁੱਲ ਨਹੀਂ ਮਿਲ ਰਿਹਾ। ਉਨ੍ਹਾਂ ਆਸ ਪ੍ਰਗਟਾਈ ਕਿ ਯੂਨੀਵਰਸਿਟੀ ਸੂਬੇ ਦੇ ਕਿਸਾਨਾਂ ਨੂੰ ਆਪਣੀ ਵਿਸਥਾਰ ਸੇਵਾਵਾਂ ਰਾਹੀਂ ਫਸਲੀ ਵਿਭਿੰਨਤਾ ਨੂੰ ਅਪਨਾਉਣ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ।
 

imageimage

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement