
ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਖੇਤੀ ਕਾਨੂੰਨ ਵਿਰੁਧ ਮੋਦੀ ਸਰਕਾਰ ਦਾ ਪੁਤਲਾ ਸਾੜਿਆ
ਅਹਿਮਦਗੜ੍ਹ, 5 ਦਸੰਬਰ (ਰਾਮਜੀ ਦਾਸ ਚੌਹਾਨ) : ਟੈਕਨੀਕਲ ਸਰਵਿਸ ਯੂਨੀਅਨ ਅਹਿਮਦਗੜ੍ਹ ਵੱਲੋਂ ਸੂਬਾ ਕਮੇਟੀ ਦੇ ਸੱਦੇ ਤੇ 66 ਕੇ.ਵੀ ਗਰਿੱਡ ਅਹਿਮਦਗੜ੍ਹ ਵਿਖੇ ਮੰਡਲ ਪ੍ਰਧਾਨ ਸੁਖਚਰਨਜੀਤ ਦੀ ਅਗਵਾਈ ਵਿੱਚ ਕਿਸਾਨਾਂ ਦੇ ਹੱਕ ਵਿੱਚ ਰੋਹ ਭਰਪੂਰ ਗੈਟੀ ਰੈਲੀ ਕੀਤੀ ਗਈ ਅਤੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ।ਇਸ ਮੌਕੇ ਬੋਲਣ ਵਾਲੇ ਬੁਲਾਰਿਆ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ 3 ਖੇਤੀ ਕਾਨੂੰਨਾਂ ਨੂੰ ਕਾਲੇ ਕਾਨੂੰਨ ਲੋਕ ਅਤੇ ਕਿਸਾਨ ਵਿਰੋਧੀ ਅਤੇ ਬਿਜਲੀ ਐਕਟ 2020 ਪਾਸ ਕੀਤੇ ਗਏ ਹਨ ਇਹਨਾ ਨੂੰ ਕਾਲੇ ਕਾਨੂੰਨ ਦੱਸਦਿਆਂ ਜੋਰਦਾਰ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਇਹ ਕਾਲੇ ਕਾਨੂੰਨ ਪਾਸ ਕਰਕੇ ਕੇਂਦਰ ਦੀ ਸਰਕਾਰ ਕਿਸਾਨ ਮਜਦੂਰ ਮੁਲਾਜਮ ਤੇ ਆਮ ਜਨਤਾ ਦਾ ਘਾਣ ਕਰਨ ਜਾ ਰਹੀ ਹੈ। ਇਹਨਾਂ ਕਾਲੇ ਕਾਨੂੰਨਾਂ ਵਿਰੁੱਧ ਲੋਕ ਅਤੇ ਕਿਸਾਨਾਂ ਦੇ ਦਿੱਲੀ ਵਿੱਚ ਕਿਸਾਨਾਂ ਦੇ ਘੋਲ ਦੀ ਜੋਰਦਾਰ ਹਮਾਇਤ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਟੈਕਨੀਕਲ ਸਰਵਿਸਜ ਯੂਨੀਅਨ ਇਹਨਾ ਪਾਸ ਕੀਤੇ ਬਿੱਲਾ ਦਾ ਪੁਰਜੋਰ ਵਿਰੋਧ ਕਰਦੀ ਹੈ ਕਿ ਇਹਨਾਂ ਬਿੱਲਾ ਨੂੰ ਰੱਦ ਕੀਤਾ ਜਾਵੇ ਜੇਕਰ ਇਹਨਾਂ ਬਿੱਲਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਇਸਦੇ ਗੰਭੀਰ ਨਿਕਲਣ ਵਾਲੇ ਸਿੱਟਿਆ ਦਾ ਜੁੰਮੇਵਾਰ ਕੇਂਦਰ ਸਰਕਾਰ ਹੋਵੇਗੀ। ਇਸ ਮੌਕੇ ਪ੍ਰਧਾਨ ਰਾਜਵੀਰ ਸਿੰਘ, ਸਕੱਤਰ ਆਸ਼ੂ ਕੁਮਾਰ ਬੈਂਸ, ਪ੍ਰਧਾਨ ਚਮਕੌਰ ਸਿੰਘ, ਜਰਨੈਲ ਸਿੰਘ, ਪ੍ਰਧਾਨ ਪ੍ਰਿਤਪਾਲ ਸਿੰਘ, ਸਕੱਤਰ ਲਖਵਿੰਦਰ ਸਿੰਘ, ਪ੍ਰਧਾਨ ਹਰਪ੍ਰੀਤ ਸਿੰਘ, ਗੁਰਮੀਤ ਸਿੰਘ, ਰਿਟਾ. ਐਸੋਸੀਏਸ਼ਨ ਵੱਲੋਂ ਪ੍ਰਧਾਨ ਹਰੀ ਦੱਤ ਅਤੇ ਪੀ.ਐਸ.ਈਬੀ ਵੱਲੋਂ ਚਮਨ ਲਾਲ ਤੇ ਜਸਵੀਰ ਸਿੰਘ ਹਾਜਰ ਸਨ।
ਫੋਟੋ ਨੰ. 5 ਐਸ.ਐਨ.ਜੀ 10