ਭਲਕੇ ਪੰਜਾਬ ਫੇਰੀ 'ਤੇ ਆਉਣਗੇ ਅਰਵਿੰਦ ਕੇਜਰੀਵਾਲ, SC ਭਾਈਚਾਰੇ ਲਈ ਕਰ ਸਕਦੇ ਨੇ ਐਲਾਨ 
Published : Dec 6, 2021, 1:16 pm IST
Updated : Dec 6, 2021, 1:16 pm IST
SHARE ARTICLE
Arvind Kejriwal
Arvind Kejriwal

ਪੰਜਾਬ ਦੇ ਲੋਕਾਂ ਨੂੰ 5 ਗਰੰਟੀਆਂ ਦੇ ਚੁੱਕੇ ਹਨ ਅਰਵਿੰਦ ਕੇਜਰੀਵਾਲ

 

ਚੰਡੀਗੜ੍ਹ -  ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਫਿਰ ਪੰਜਾਬ ਦੌਰੇ ’ਤੇ ਆ ਰਹੇ ਹਨ। ਅਰਵਿੰਦ ਕੇਜਰੀਵਾਲ ਕੱਲ੍ਹ ਦੁਆਬਾ ਖੇਤਰ ਦਾ ਦੌਰਾ ਕਰਨਗੇ। ਅਪਣੀ ਦੁਆਬਾ ਫੇਰੀ ਦੌਰਾਨ ਅਰਵਿੰਦ ਕੇਜਰੀਵਾਲ ਐੱਸ. ਸੀ. ਭਾਈਚਾਰੇ ਦੇ ਲੋਕਾਂ ਲਈ ਵੱਡੇ ਐਲਾਨ ਵੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਪੰਜਾਬ ਦਾ ਦੌਰਾ 4 ਵਾਰ ਕਰ ਚੁੱਕੇ ਹਨ ਜਿਸ ਦੌਰਾਨ ਉਨ੍ਹਾਂ ਨੇ ਵਪਾਰੀਆਂ ਨੂੰ ਗਾਰੰਟੀ ਦਿੰਦੇ ਹੋਏ 24 ਘੰਟੇ ਬਿਜਲੀ ਦੇਣ ਦਾ ਐਲਾਨ ਕੀਤਾ ਸੀ। ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ 5 ਗਰੰਟੀਆਂ ਦੇ ਚੁੱਕੇ ਹਨ ਤੇ ਕੱਲ੍ਹ ਛੇਵੀਂ ਗਰੰਟੀ ਦੇ ਸਕਦੇ ਹਨ। 

Arvind KejriwalArvind Kejriwal

ਪੰਜਾਬ ’ਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ। ਇਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਕਰਕੇ ਲੋਕਾਂ ਲਈ ਵੱਡੇ ਐਲਾਨ ਕਰਨ ਦੇ ਨਾਲ-ਨਾਲ ਉਮੀਦਵਾਰਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ, ਉਥੇ ਹੀ ਅਜੇ ਤੱਕ ਕਾਂਗਰਸ ਦੀ ਪਾਰਟੀ ਵੱਲੋਂ ਕੋਈ ਵਿਧਾਨ ਸਭਾ ਚੋਣਾਂ ਦੇ ਚੋਣ ਮੈਦਾਨ ’ਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਦੇ ਨਾਵਾਂ ਦੀ ਇਕ ਵੀ ਸੂਚੀ ਨਹੀਂ ਸਾਹਮਣੇ ਲਿਆਂਦੀ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ 10 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement