ਮੁੱਖਮੰਤਰੀਚੰਨੀਨੇਬਾਹਰੀਅਨਸਰਾਂ ਨੂੰ ਕੀਤਾਸੁਚੇਤ;ਸੂਬੇਦੀਸ਼ਾਂਤੀ ਭੰਗ ਕਰਨ ਦੀ ਨਹੀਦਿਤੀ ਜਾਵੇਗੀਇਜਾਜ਼ਤ
Published : Dec 6, 2021, 7:26 am IST
Updated : Dec 6, 2021, 7:26 am IST
SHARE ARTICLE
IMAGE
IMAGE

ਮੁੱਖ ਮੰਤਰੀ ਚੰਨੀ ਨੇ ਬਾਹਰੀ ਅਨਸਰਾਂ ਨੂੰ ਕੀਤਾ ਸੁਚੇਤ; ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਨਹੀਂ ਦਿਤੀ ਜਾਵੇਗੀ ਇਜਾਜ਼ਤ

 

ਬੜੀ ਹਵੇਲੀ ਵਿਖੇ ਮਾਈਨਿੰਗ ਸਾਈਟ ਦਾ ਕੀਤਾ ਦੌਰਾ, ਸੱਭ ਕੱੁਝ ਚਲ ਰਿਹੈ ਕਾਨੂੰਨ ਮੁਤਾਬਕ, 5.50 ਰੁਪਏ 'ਤੇ ਵਿਕ ਰਿਹੈ ਰੇਤਾ
ਰੂਪਨਗਰ, 5 ਦਸੰਬਰ (ਸ.ਸ.ਸ.) : ਆਮ ਆਦਮੀ ਪਾਰਟੀ ਦੇ ਦਿੱਲੀ ਦੇ ਆਗੂਆਂ ਵਲੋਂ ਮੁੱਖ ਮੰਤਰੀ ਚੰਨੀ ਦੇ ਹਲਕੇ ਵਿਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਦਾਅਵਿਆਂ ਨੂੰ  ਮੁੱਢੋਂ ਰੱਦ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮਾਈਨਿੰਗ ਵਾਲੀਆਂ ਥਾਵਾਂ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਨੂੰ  ਕੱੁਝ ਵੀ ਗ਼ੈਰ-ਕਾਨੂੰਨੀ ਨਹੀਂ ਮਿਲਿਆ, ਸਗੋਂ ਉਥੇ ਰਾਜ ਸਰਕਾਰ ਵਲੋਂ ਨਿਰਧਾਰਤ 5.50 ਪ੍ਰਤੀ ਕਿਊਸਿਕ ਕੀਮਤਾਂ ਮੁਤਾਬਕ ਰੇਤਾ ਵੇਚਿਆ ਜਾ ਰਿਹਾ ਹੈ |
ਦਿੱਲੀ ਤੋਂ ਸੂਬੇ ਵਿਚ ਲੈਂਡ ਕੀਤੇ 'ਆਪ' ਆਗੂਆਂ ਨੂੰ  ਸਖ਼ਤ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕਿਸੇ ਵੀ ਬਾਹਰੀ ਵਿਅਕਤੀ ਨੂੰ  ਮਹਿਜ਼ ਅਪਣੇ ਸਿਆਸੀ ਹਿਤਾਂ ਲਈ ਬੇਬੁਨਿਆਦ ਰੌਲਾ ਪਾਉਣ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ ਅਤੇ ਸਰਕਾਰ ਭਵਿੱਖ ਵਿਚ ਸਿਆਸੀ ਮੁਫ਼ਾਦਾਂ ਲਈ ਅਜਿਹੀਆਂ ਗਤੀਵਿਧੀਆਂ ਕਰਨ ਵਾਲੇ ਅਨਸਰਾਂ ਵਿਰੁਧ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰੇਗੀ | ਮੁੱਖ ਮੰਤਰੀ ਚੰਨੀ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਣੇ ਬੜੀ ਹਵੇਲੀ ਮਾਈਨਿੰਗ ਵਾਲੀ ਥਾਂ ਦਾ ਦੌਰਾ ਕੀਤਾ, ਜਿਥੇ ਸਰਕਾਰੀ ਮਸ਼ੀਨਰੀ ਨਾਲ ਡੀ-ਸਿਲਟਿੰਗ ਦਾ ਕੰਮ ਚਲ ਰਿਹਾ ਹੈ | ਮੁੱਖ ਮੰਤਰੀ ਨੇ ਟਰੱਕਾਂ ਵਿਚ ਰੇਤਾ ਲੋਡ ਕਰਵਾ ਰਹੇ ਡਰਾਈਵਰਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਸਿਆ ਕਿ ਰਾਜ ਸਰਕਾਰ ਵਲੋਂ ਲਾਗੂ ਕੀਤੀ ਗਈ ਪਾਲਿਸੀ ਤਹਿਤ 5.50 ਰੁਪਏ ਕੀਮਤ ਮੁਤਾਬਕ ਭਰਾਈ ਹੋ ਰਹੀ ਹੈ | ਇਸੇ ਤਰ੍ਹਾਂ ਮਾਈਨਿੰਗ ਦੇ ਸਾਰੇ ਦਸਤਾਵੇਜ਼ ਸਹੀ ਪਾਏ ਗਏ, ਜੋ 'ਆਪ' ਦੇ ਦਿੱਲੀ ਆਗੂਆਂ ਦੇ ਝੂਠੇ ਦਾਅਵਿਆਂ ਦੀ ਪੋਲ ਖੋਲਦੇ ਹਨ |
ਮੁੱਖ ਮੰਤਰੀ ਨੇ ਕਿਹਾ ਕਿ ਉਹ ਮਾਈਨਿੰਗ ਵਾਲੀਆਂ ਥਾਵਾਂ 'ਤੇ ਮੁਫ਼ਤ ਰੇਤ ਮੁਹਈਆ ਕਰਵਾਉਣਾ ਚਾਹੁੰਦੇ ਹਨ ਪਰ ਪਿਛਲੇ ਸਮੇਂ ਦੌਰਾਨ ਹੋਏ ਸਮਝੌਤੇ ਕਾਰਨ ਉਹ ਅਜਿਹਾ ਕਰਨ ਤੋਂ ਅਸਮਰਥ ਹਨ | ਮੁੱਖ ਮੰਤਰੀ ਚੰਨੀ ਨੇ ਦਸਿਆ ਕਿ ਉਕਤ ਠੇਕਾ 31 ਮਾਰਚ ਤਕ ਹੈ ਅਤੇ ਭਵਿੱਖ ਵਿਚ ਲੋਕਾਂ ਨੂੰ  ਰੇਤਾ/ਬਜਰੀ ਹੋਰ ਵੀ ਸਸਤੀਆਂ ਕੀਮਤਾਂ 'ਤੇ ਮਿਲਣਗੇ | ਸਾਈਟ 'ਤੇ ਕਾਨੂੰਨ ਮੁਤਾਬਕ ਚਲ ਰਹੀ ਮਾਈਨਿੰਗ 'ਤੇ ਤਸੱਲੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਰੇਤ ਦੀਆਂ ਕੀਮਤਾਂ ਬਾਰੇ ਲੋਕਾਂ ਨੂੰ  ਮੂਰਖ ਬਣਾਉਣ ਦੀ ਕੋਸ਼ਿਸ਼ ਕਰਨ ਲਈ 'ਆਪ' ਆਗੂਆਂ ਰਾਘਵ ਚੱਢਾ ਅਤੇ ਹੋਰਾਂ ਨੂੰ  ਕਰੜੇ ਹੱਥੀਂ ਲਿਆ | ਉਨ੍ਹਾਂ ਕਿਹਾ ਕਿ ਚੱਢਾ ਅਤੇ ਹੋਰ ਬਾਹਰੀ ਆਗੂਆਂ ਨੂੰ  ਬੇਬੁਨਿਆਦ ਮੁੱਦੇ ਛੇੜਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ, ਜਿਨ੍ਹਾਂ ਨਾਲ ਸੂਬੇ ਦੇ ਸੁਚਾਰੂ ਕੰਮਕਾਜ ਵਿਚ ਵਿਘਨ ਪੈਂਦਾ ਹੋਵੇ | ਉਨ੍ਹਾਂ ਕਿਹਾ ਕਿ ਚੱਢਾ ਅਤੇ ਕੱੁਝ ਦਿਨ ਪਹਿਲਾਂ ਇਕ ਸਕੂਲ ਵਿਚ ਦਾਖ਼ਲ ਹੋਣ ਵਾਲੇ ਮਨੀਸ਼ ਸਿਸੋਦੀਆ ਸਣੇ ਦਿੱਲੀ ਦੇ ਹੋਰ 'ਆਪ' ਆਗੂਆਂ ਵਿਰੁਧ ਭਵਿੱਖ ਵਿਚ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਦੂਜੇ ਪਾਸੇ ਮੁੱਖ ਮੰਤਰੀ ਚੰਨੀ ਨੇ ਪੰਜਾਬ ਆਧਾਰਤ 'ਆਪ' ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਦਾ ਸਵਾਗਤ ਕੀਤਾ ਕਿ ਉਹ ਕਿਸੇ ਵੀ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ  ਸਰਕਾਰ ਦੇ ਧਿਆਨ ਵਿਚ ਲਿਆਉਣ ਤਾਂ ਜੋ ਲੋੜੀਂਦੇ ਕਦਮ ਚੁਕਣਾ ਯਕੀਨੀ ਬਣਾਇਆ ਜਾ ਸਕੇ | ਕੋਈ ਵੀ ਪੰਜਾਬੀ, ਪੰਜਾਬ ਅਧਾਰਤ 'ਆਪ' ਆਗੂ/ਵਰਕਰ ਵੀਡੀਉ ਬਣਾ ਸਕਦਾ ਹੈ ਪਰ ਕਿਸੇ ਵੀ ਬਾਹਰੀ ਵਿਅਕਤੀ ਨੂੰ  ਅਜਿਹੀਆਂ ਝੂਠੀਆਂ ਕਾਰਵਾਈਆਂ ਦੀ ਇਜਾਜ਼ਤ ਨਹੀਂ ਦੇਵਾਂਗੇ |''   
ਵਣ ਰੇਂਜ ਅਧਿਕਾਰੀ ਦੇ ਤਬਾਦਲੇ ਸਬੰਧੀ ਪੱਤਰ ਬਾਰੇ ਪੁੱਛੇ ਸਵਾਲ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਕੋਈ ਵੀ ਉਨ੍ਹਾਂ ਨੂੰ  ਪੁਛ ਸਕਦਾ ਹੈ ਕਿ ਉਸ ਨੇ ਅਪਣਾ ਤਬਾਦਲਾ ਖ਼ੁਦ ਕਰਵਾਇਆ ਹੈ ਜਾਂ ਸਰਕਾਰ ਵਲੋਂ  ਤਬਾਦਲਾ ਕੀਤਾ ਗਿਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਦਰਿਆ ਦੇ ਵਹਾਅ ਦਰਮਿਆਨ ਰੇਤ ਦਾ ਇਕ ਵੱਡਾ ਟਿੱਲਾ ਮੌਜੂਦ ਹੈ ਅਤੇ ਪਾਣੀ ਦੇ ਨਿਰਵਿਘਨ ਵਹਾਅ ਨੂੰ  ਯਕੀਨੀ ਬਣਾਉਣ ਲਈ ਇਸ ਟਿੱਲੇ ਨੂੰ  ਹਟਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਰੇਤ ਦੇ ਟਿੱਲਿਆਂ ਨੂੰ  ਹਟਾਉਣਾ ਜ਼ਰੂਰੀ ਹੈ ਕਿਉਂਕਿ ਇਹ ਪਾਣੀ ਦੇ ਵਹਾਅ ਵਿਚ ਰੁਕਾਵਟ ਬਣਦੇ ਹਨ ਜਿਸ ਨਾਲ ਪਾਣੀ ਦੇ ਓਵਰਫਲੋਅ ਕਰ ਕੇ ਚਮਕੌਰ ਸਾਹਿਬ ਖੇਤਰ ਵਿਚ ਪੈਂਦੇ ਪਿੰਡਾਂ ਦਾ ਕਾਫ਼ੀ ਨੁਕਸਾਨ
ਹੁੰਦਾ ਹੈ |

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਇਸ ਦਰਿਆਈ ਪਾਣੀ ਦੇ ਵਹਾਅ ਨੂੰ  ਚੈਨਲਾਈਜ਼ ਕਰਨ ਨੂੰ  ਯਕੀਨੀ ਬਣਾਉਣ ਲਈ ਦਰਿਆ ਵਿੱਚ ਡੀਸਿਲਟਿੰਗ  ਕੀਤੀ ਜਾ ਰਹੀ ਹੈ |


ਜ਼ਿਕਰਯੋਗ ਹੈ ਕਿ ਰਾਘਵ ਚੱਢਾ ਵੱਲੋਂ ਲਗਾਏ ਗਏ ਦੋਸ਼ਾਂ ਦੇ ਸੱਚ ਦਾ ਪਤਾ ਲਗਾਉਣ ਲਈ ਮੁੱਖ ਮੰਤਰੀ ਹਲਕੇ ਦੀਆਂ ਮਾਈਨਿੰਗ ਸਾਈਟਾਂ ਦਾ ਦੌਰਾ ਕਰ ਰਹੇ ਸਨ ਤਾਂ ਜੋ ਮਾਈਨਿੰਗ ਸਬੰਧੀ ਅਸਲ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ  | ਸ੍ਰੀ ਚੰਨੀ ਨੇ ਕਿਹਾ ਕਿ 'ਆਪ'  ਨੇਤਾਵਾਂ ਦੀਆਂ ਝੂਠੀਆਂ ਤੇ ਗੁਮਰਾਹਕੰੁਨ ਬਿਆਨਬਾਜ਼ੀਆਂ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ ਹੈ ਅਤੇ ਸੂਬਾ ਸਰਕਾਰ ਵਲੋਂ ਨਿਰਧਾਰਤ ਕੀਤੇ ਰੇਟਾਂ ਅਨੁਸਾਰ ਹੀ ਰੇਤ ਦੀ ਖੁਦਾਈ ਕੀਤੀ ਜਾ ਰਹੀ ਹੈ | ਮੁੱਖ ਮੰਤਰੀ ਨੇ 'ਆਪ' ਆਗੂਆਂ ਨੂੰ  ਕਿਹਾ ਕਿ ਪੰਜਾਬ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਨ ਥਾਂ 'ਆਪ ' ਨੂੰ  ਆਪਣੀ ਊਰਜਾ ਦਿੱਲੀ ਦੇ  ਲੋਕਾਂ ਦੀ ਬਿਹਤਰੀ 'ਤੇ ਕੇਂਦਰਿਤ ਕਰਨੀ ਚਾਹੀਦੀ ਹੈ |
ਇਸਦੇ ਨਾਲ ਹੀ  ਪੰਜਾਬ ਦੇ ਸਕੂਲਾਂ ਦੇ ਅਚਨਚੇਤ ਦੌਰੇ ਕਰ ਰਹੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ  ਕਰੜੇ ਹੱਥੀਂ ਲੈਂਦਿਆਂ  ਮੁੱਖ ਮੰਤਰੀ ਨੇ ਇਸ ਨੂੰ  'ਆਪ' ਆਗੂਆਂ ਵੱਲੋਂ ਪੰਜਾਬ ਵਿੱਚ ਸਿਆਸੀ ਧਰਾਤਲ ਤਲਾਸ਼ਣ ਦੇ ਨਾਪਾਕ ਮਨਸੂਬਿਆਂ ਦੀ ਇੱਕ ਹੋਰ ਉਦਾਹਰਣ ਦੱਸਿਆ ਅਤੇ ਉਨਾਂ ਨੂੰ  ਦਿੱਲੀ ਵਿੱਚ ਆਪਣੀ ਸਰਕਾਰ ਬਚਾਉਣ ਦੀ ਸਲਾਹ ਦਿੱਤੀ |   

 

SHARE ARTICLE

ਏਜੰਸੀ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement