CM ਨੇ ਕੈਪਟਨ-ਸੁਖਬੀਰ-BJP ਨੂੰ ਪੰਜਾਬ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ ਠਹਿਰਾਇਆ
Published : Dec 6, 2021, 4:52 pm IST
Updated : Dec 6, 2021, 4:52 pm IST
SHARE ARTICLE
Charanjeet Channi, Captain Amarinder Singh
Charanjeet Channi, Captain Amarinder Singh

ਕਿਹਾ ਕਿ ਬੇਅਦਬੀ ਅਤੇ ਡਰੱਗਜ਼ ਦੇ ਮਾਮਲਿਆਂ ਵਿਚ ਜਲਦ ਹੀ ਇਨਸਾਫ਼ ਮਿਲੇਗਾ

 

ਚੰਡੀਗੜ -  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਜਪਾ ਲੀਡਰਸ਼ਿਪ 'ਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸਿਰਫ ਸਿਆਸੀ ਲਾਹੇ ਲਈ ਸੂਬੇ ਦੇ ਹਿੱਤਾਂ ਨੂੰ ਅੰਦਰਖਾਤੇ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ। ਅੱਜ ਇੱਥੇ ਇੱਕ ਨਿੱਜੀ ਚੈਨਲ ਵੱਲੋਂ ਕਰਵਾਈ ਮੀਡੀਆ ਚਰਚਾ ‘ਮੰਚ ਪੰਜਾਬ’ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਤਿੰਨੋਂ ਹੀ ਅਤੀਤ ਅਤੇ ਵਰਤਮਾਨ ਵਿੱਚ ਸੂਬੇ ਦੇ ਹਿਤਾਂ ਨੂੰ ਠੇਸ ਪਹੁੰਚਾਉਣ ਲਈ ਘਿਓ-ਖਿਚੜੀ ਸਨ

Captain Amarinder SinghCaptain Amarinder Singh

ਅਤੇ ਭਵਿੱਖ ਵਿੱਚ ਵੀ ਆਪਣੇ ਇਸ ਸਿਆਸਤ ਤੋਂ ਪ੍ਰੇਰਿਤ ਏਜੰਡੇ ਨੂੰ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਵਾਰ ਲੋਕਾਂ ਦੇ ਹਾਂ ਪੱਖੀ ਰਵੱਈਏ, ਜੋ ਕਿ ਕਾਂਗਰਸ ਤੋਂ ਇਲਾਵਾ ਕਿਸੇ ਦੇ ਹੱਕ ਵਿੱਚ ਫੈਸਲਾਕੁੰਨ ਨਹੀਂ, ਕਾਰਨ ਕਾਂਗਰਸੀ ਵਰਕਰਾਂ ਵਿੱਚ ਪੈਦਾ ਹੋਏ ਉਤਸ਼ਾਹ ਨੂੰ ਕੋਈ ਵੀ ਘੱਟ ਨਹੀਂ ਕਰ ਸਕਦਾ । ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੇ ਮੂਡ ਵਿੱਚ ਵੱਡੀ ਤਬਦੀਲੀ ਆਈ ਹੈ।

Charanjit Singh ChanniCharanjit Singh Channi

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ 'ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਾਮਲੇ ਸਹੀ ਲੀਹ 'ਤੇ ਚੱਲ ਰਹੇ ਹਨ ਅਤੇ ਜਲਦੀ ਹੀ ਲੋਕਾਂ ਦੀ ਤਸੱਲੀ ਅਨੁਸਾਰ ਇਨਸਾਫ਼ ਹੋਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਇਨ੍ਹਾਂ ਦੋਵਾਂ ਮੁੱਦਿਆਂ ਦੇ ਨਤੀਜੇ ਆਉਣ ਵਿਚ ਦੇਰੀ ਹੋਈ ਹੈ ਕਿਉਂਕਿ ਇਹ ਬੁਰੀ ਤਰ੍ਹਾਂ ਉਲਝਾਏ ਗਏ ਸਨ ਪਰ ਸਰਕਾਰ ਇੰਨ੍ਹਾਂ ਦੇ ਤਰਕਪੂਰਨ ਅੰਤ ਵੱਲ ਵਧ ਰਹੀ ਹੈ।

Raghav ChadhaRaghav Chadha

ਵਿਰੋਧੀ ਧਿਰ ਖਾਸ ਤੌਰ 'ਤੇ 'ਆਪ' ਵੱਲੋਂ ਕੀਤੇ ਜਾ ਰਹੇ ਪ੍ਰਚਾਰ 'ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਇਸ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀ ਮਨੀਸ਼ ਸਿਸੋਦੀਆ ਅਤੇ ਰਾਘਵ ਚੱਢਾ ਬਿਨਾਂ ਕਿਸੇ ਤੁਕ ਜਾਂ ਕਾਰਨ ਦੇ ਲਗਾਤਾਰ ਉਨ੍ਹਾਂ ਦੀ ਸਰਕਾਰ ਵਿਰੁੱਧ ਭੜਾਸ ਕੱਢ ਰਹੇ ਹਨ। ਉਨ੍ਹਾਂ ਕੇਜਰੀਵਾਲ ਨੂੰ ਸਲਾਹ ਦਿੱਤੀ ਕਿ ਉਹ ਇਸ ਤੱਥ ਨੂੰ ਭਲੀਭਾਂਤੀ ਜਾਣਦੇ ਹਨ ਕਿ ਉਹ ਇਸ ਸੂਬੇ ਵਿੱਚ ਕਦੇ ਵੀ ਸੱਤਾ ਵਿੱਚ ਨਹੀਂ ਆਉਣਗੇ ਇਸ ਲਈ ਵੱਡੇ-ਵੱਡੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਕੋਝੀਆਂ ਚਾਲਾਂ ਨਾਲ ਮੂਰਖ ਬਣਾਉਣ ਦੀ ਬਜਾਏ ਉਹ ਦਿੱਲੀ ਵਿੱਚ ਆਪਣੀ ਸਰਕਾਰ 'ਤੇ ਜ਼ਿਆਦਾ ਧਿਆਨ ਦੇਣ।

Charanjit Singh ChanniCharanjit Singh Channi

ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦੇ ਹੋਏ ਸ. ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਸੂਬੇ ਦੀ ਵਾਗਡੋਰ ਸੰਭਾਲਣ 'ਤੇ ਪਹਿਲਾਂ ਤਾਂ ਅਕਾਲੀ ਦਲ, ਭਾਜਪਾ ਅਤੇ 'ਆਪ' ਦੇ ਆਗੂ ਉਨ੍ਹਾਂ ਦਾ ਮਜ਼ਾਕ ਉਡਾਉਂਦਿਆਂ ਕਹਿੰਦੇ ਸੀ 'ਇਸ ਨੇ ਕੀ ਕਰਨਾ!’ ਅਤੇ ਹੁਣ ਜਮੀਨੀ ਪੱਧਰ 'ਤੇ ਉਨ੍ਹਾਂ ਦਾ ਪ੍ਰਦਰਸ਼ਨ ਦੇਖਣ ਉਪਰੰਤ ਇਹ ਕਹਿਣ ਲਈ ਮਜਬੂਰ ਹਨ ਕਿ ‘ਇਸ ਦਾ ਕਰੀਏ ਕੀ?’।

Captain Amarinder Singh Captain Amarinder Singh

ਕੈਪਟਨ ਅਮਰਿੰਦਰ ਸਿੰਘ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਹੋਣ ਵਾਲੇ ਸੰਭਾਵੀ ਨੁਕਸਾਨ ਬਾਰੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜਿਹੜਾ ਵਿਅਕਤੀ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਕੁਝ ਨਹੀਂ ਦੇ ਸਕਿਆ ਅਤੇ ਆਪਣੇ ਆਪ ਨੂੰ ਆਪਣੇ ਫਾਰਮਹਾਊਸ਼ ਵਿੱਚ ਕੈਦ ਕਰ ਲਿਆ, ਹੁਣ ਕੋਈ ਵੀ ਉਸ ਦੀ ਨਵੀਂ ਪਾਰਟੀ 'ਤੇ ਕਿਵੇਂ ਭਰੋਸਾ ਕਰ ਸਕਦਾ ਹੈ ਜੋ ਆਪਣੀ ਢਿੱਲੀ ਕਾਰਗੁਜ਼ਾਰੀ ਅਤੇ ਲੋਕਾਂ ਦੀ ਪਹੁੰਚ ਤੋਂ ਬਾਹਰ ਰਹਿਣ ਕਾਰਨ ਆਪਣੀ ਭਰੋਸੇਯੋਗਤਾ ਗਵਾ ਚੁੱਕਾ ਹੈ।

Sukhbir Badal, Captain Amarinder Singh Sukhbir Badal, Captain Amarinder Singh

ਕੈਪਟਨ ਅਮਰਿੰਦਰ ਅਤੇ ਬਾਦਲ ਦੋਸਤਾਨਾ ਮੈਚ ਖੇਡ ਰਹੇ ਅਤੇ ਆਪਣੇ ਸੌੜੇ ਹਿਤਾਂ ਦੀ ਪੂਰਤੀ ਲਈ ਸੱਤਾ ਦੀ ਵਰਤੋਂ ਇਕ-ਦੂਜੇ ਦੀ ਸਹੂਲਤ ਲਈ ਕਰਦੇ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ, "ਇਹ ਅਖੌਤੀ ਦੁਸ਼ਮਣ ਦੋਸਤ ਬਣੇ ਹੋਏ ਹਨ, ਇਸ ਵਾਰ ਵੀ ਇੱਕ ਦੂਜੇ ਨੂੰ ਸਿਆਸੀ ਲਾਭ ਪਹੁੰਚਾਉਣ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੀਟਾਂ ਦੀ ਵਿਵਸਥਾ ਵਿੱਚ ਰੁੱਝੇ ਹੋਏ ਹਨ।"

BSFBSF

ਬੀਐਸਐਫ ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ ਅੱਗੇ ਵਧਾਉਣ ਦੇ ਮੁੱਦੇ 'ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਇਸ ਗੈਰ-ਜ਼ਿੰਮੇਵਾਰਾਨਾ ਫੈਸਲੇ ਨੂੰ ਸੂਬੇ ਦੇ ਲੋਕਾਂ 'ਤੇ ਥੋਪਣ ਲਈ ਅੱਤਵਾਦ ਦਾ ਝੂਠਾ ਸਹਾਰਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਪੰਜਾਬੀਆਂ ਦੇ ਹਿਤ ਵਿੱਚ ਨਹੀਂ ਅਤੇ ਉਹ ਇਸ ਨੂੰ ਕਾਲੇ ਖੇਤੀ ਕਾਨੂੰਨਾਂ ਵਾਂਗ ਕਦੇ ਵੀ ਸਵੀਕਾਰ ਨਹੀਂ ਕਰਨਗੇ, ਜਿਸ ਨੂੰ ਕਿਸਾਨ ਜਥੇਬੰਦੀਆਂ ਦੇ ਭਾਰੀ ਵਿਰੋਧ ਕਾਰਨ ਕੇਂਦਰ ਸਰਕਾਰ ਨੂੰ ਪਿੱਛੇ ਜਿਹੇ ਰੱਦ ਕਰਨ ਲਈ ਮਜਬੂਰ ਹੋਣਾ ਪਿਆ।

CM ChanniCM Channi

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸਾਡੀ ਪੁਲਿਸ ਫੋਰਸ ਅਮਨ-ਕਾਨੂੰਨ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਲਈ ਕਾਫੀ ਸਮਰੱਥ ਹੈ ਅਤੇ ਇਹ ਦਹਾਕੇ ਤੋਂ ਚੱਲੇ ਆ ਰਹੇ ਖਾੜਕੂਵਾਦ ਨੂੰ ਖਤਮ ਕਰ ਸੂਬੇ ਵਿਚ ਆਮ ਸਥਿਤੀ ਅਤੇ ਸ਼ਾਂਤੀ ਬਹਾਲ ਕਰਕੇ ਪੇਸ਼ੇਵਰ ਤੌਰ 'ਤੇ ਆਪਣੀ ਬੇਅੰਤ ਸਮਰੱਥਾ ਅਤੇ ਕਾਬਲੀਅਤ ਦਾ ਪ੍ਰਦਰਸ਼ਨ ਕਰ ਚੁੱਕੀ ਹੈ।

Navjot Singh sidhuNavjot Singh sidhu

ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕੰਮਕਾਜ 'ਤੇ ਟਿੱਪਣੀ ਕਰਨ ਲਈ ਕਹੇ ਜਾਣ 'ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸਰਕਾਰ ਦੀ ਅਗਵਾਈ ਕਰ ਰਹੇ ਹਨ ਜਦੋਂ ਕਿ ਸਿੱਧੂ ਪਾਰਟੀ ਪ੍ਰਧਾਨ ਹਨ ਅਤੇ ਦੋਵਾਂ ਸੰਗਠਨਾਂ ਵਿਚ ਪੂਰੀ ਤਰ੍ਹਾਂ ਇਕਸੁਰਤਾ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਸਮਾਗਮ ਤੋਂ ਤੁਰੰਤ ਬਾਅਦ ਉਹ ਨਵਜੋਤ ਸਿੱਧੂ ਦੀ ਬੇਨਤੀ 'ਤੇ ਉਨ੍ਹਾਂ ਦੇ ਹਲਕੇ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਅੰਮ੍ਰਿਤਸਰ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਬਿਨਾ ਕਿਸੇ ਝਿਜਕ ਦੇ ਕਿਹਾ ਕਿ ਉਹ ਹਮੇਸਾਂ ਆਪਣੀ ਆਲੋਚਨਾ ਨੂੰ ਹਾਂ-ਪੱਖੀ ਢੰਗ ਨਾਲ ਹੀ ਲੈਂਦੇ ਹਨ, ਚਾਹੇ ਇਹ ਪਾਰਟੀ ਦੇ ਅੰਦਰੋਂ ਹੋ ਰਹੀ ਹੋਵੇ ਜਾਂ ਬਾਹਰੋਂ। ਉਨ੍ਹਾਂ ਕਿਹਾ ਕਿ ਕੰਮਕਾਜ ਦੇ ਜਮਹੂਰੀ ਢਾਂਚੇ ਵਿੱਚ ਵਿਚਾਰਾਂ ਦਾ ਮਤਭੇਦ ਅਕਸਰ ਹੁੰਦਾ ਹੈ ਅਤੇ ਹਰੇਕ ਨੂੰ ਬਿਨਾਂ ਕਿਸੇ ਪੱਖਪਾਤ ਅਤੇ ਗਲਤ ਭਾਵਨਾ ਦੇ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement