ਨਹੀਂ ਹੋਏ ਬਾਦਲਾਂ ਦੀਆ ਬੱਸਾਂ ਦੇ ਪਰਮਟ ਰੱਦ, ਹਾਈਕੋਰਟ ਨੇ ਬਾਦਲਾਂ ਦੇ ਹੱਕ 'ਚ ਸੁਣਾਇਆ ਫੈਸਲਾ 
Published : Dec 6, 2021, 1:55 pm IST
Updated : Dec 6, 2021, 1:55 pm IST
SHARE ARTICLE
 HC allows petition of Orbit Aviation against cancellation of permits
HC allows petition of Orbit Aviation against cancellation of permits

ਹਾਈਕੋਰਟ ਨੇ ਨਿਊ ਦੀਪ ਅਤੇ ਬਾਦਲਾਂ ਦੀਆਂ ਓਰਬਿਟ ਐਵੀਏਸ਼ਨ ਦੀਆਂ ਬੱਸਾਂ ਨੂੰ ਜ਼ਬਤ ਕਰਨ ਅਤੇ ਪਰਮਿਟ ਰੱਦ ਕਰਨ ਦੇ ਆਦੇਸ਼ ਨੂੰ ਰੱਦ ਕਰ ਦਿੱਤਾ ਹੈ। 

 

ਚੰਡੀਗੜ੍ਹ - ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਪਿਛਲੇ ਦਿਨੀਂ ਨਿਊ ਦੀਪ ਤੇ ਬਾਦਲਾਂ ਦੀਆਂ ਓਰਬਿਟ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਸਨ ਜਿਹਨਾਂ ਨੂੰ ਲੈ ਕੇ ਅੱਜ ਹਾਈਕੋਰਟ ਨੇ ਫੈਸਲਾ ਸੁਣਾਇਆ ਹੈ ਤੇ ਇਹ ਫੈਸਲਾ ਬਾਦਲਾਂ ਦੇ ਹੱਕ ਵਿਚ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਓਰਬਿਟ ਬਸਾਂ ਦੇ ਪਰਮਿਟ ਰੱਦ ਹੋਣ ਖ਼ਿਲਾਫ਼ ਅਦਾਲਤ ਨੇ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਲੈ ਕੇ ਅਦਾਲਤ ਨੇ ਅੱਜ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਹਾਈਕੋਰਟ ਨੇ ਨਿਊ ਦੀਪ ਅਤੇ ਬਾਦਲਾਂ ਦੀਆਂ ਓਰਬਿਟ ਐਵੀਏਸ਼ਨ ਦੀਆਂ ਬੱਸਾਂ ਨੂੰ ਜ਼ਬਤ ਕਰਨ ਅਤੇ ਪਰਮਿਟ ਰੱਦ ਕਰਨ ਦੇ ਆਦੇਸ਼ ਨੂੰ ਰੱਦ ਕਰ ਦਿੱਤਾ ਹੈ। 

Raja Warring Raja Warring

ਜ਼ਿਕਰਯੋਗ ਹੈ ਕਿ ਟੈਕਸ ਨਾ ਭਰਨ ਕਰਕੇ ਨਿਊ ਦੀਪ ਤੇ ਆਰਬਿਟ ਏਵੀਏਸ਼ਨ ਦੀਆਂ ਬੱਸਾਂ ਜ਼ਬਤ ਕਰਕੇ ਪਰਮਿਟ ਰੱਦ ਕਰ ਦਿੱਤੇ ਗਏ ਸਨ।  ਇਸ ਖਿਲਾਫ਼ ਇਨ੍ਹਾਂ ਦੋਵਾਂ ਟਰਾਂਸਪੋਰਟ ਕੰਪਨੀਆਂ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਚੁਣੌਤੀ ਦਿੱਤੀ ਸੀ ਜਿਸ ’ਤੇ ਅੱਜ ਸੁਣਵਾਈ ਹੋਈ। ਦੋਵਾਂ ਪਟੀਸ਼ਨਾਂ ’ਤੇ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 29 ਨਵੰਬਰ ਨੂੰ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਸਨ। ਜਿਸ ਤਹਿਤ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਆਪਣਾ ਜਵਾਬ ਦਾਇਰ ਕਰਕੇ ਕਿਹਾ ਸੀ ਕਿ ਟੈਕਸ ਨਾ ਭਰਨ ਕਰਕੇ ਵਿਭਾਗ ਵਲੋਂ ਇਹ ਕਾਰਵਾਈ ਕੀਤੀ ਗਈ ਹੈ।

high courthigh court

ਨਿਊ ਦੀਪ ਤੇ ਆਰਬਿਟ ਏਵੀਏਸ਼ਨ ਨੇ ਹਾਈਕੋਰਟ ਨੂੰ ਦੱਸਿਆ ਸੀ ਕਿ ਜਦੋਂ ਸਰਕਾਰ ਪਹਿਲਾਂ ਇਨ੍ਹਾਂ ਤੋਂ ਟੈਕਸ ਨੂੰ ਕਿਸ਼ਤਾਂ ’ਚ ਭਰਨ ਦੀ ਇਜਾਜ਼ਤ ਦੇ ਚੁੱਕੀ ਸੀ। ਤਾਂ ਬਾਅਦ ਵਿਚ ਕਿਵੇਂ ਪਟੀਸ਼ਨਰ ਕੰਪਨੀ ਨੂੰ ਸੂਚਿਤ ਕੀਤੇ ਬਿਨਾਂ ਇਸ ਇਜਾਜ਼ਤ ਨੂੰ ਰੱਦ ਕਰ ਦਿੱਤਾ ਗਿਆ ਤੇ ਪਰਮਿਟ ਕੈਂਸਲ ਕਰ ਦਿੱਤੇ ਗਏ। ਇਸ ਤੋਂ ਬਾਅਦ ਵੀਰਵਾਰ ਨੂੰ ਸੁਣਵਾਈ ਪਿੱਛੋਂ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਦਾਇਰ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement