ਪ੍ਰਤਾਪ ਸਿੰਘ ਬਾਜਵਾ ਦਾ ਦਾਅਵਾ- ਕਾਦੀਆਂ ਤੋਂ ਲੜਾਂਗਾ ਚੋਣ, ਫਤਹਿ ਜੰਗ ਬਾਜਵਾ ਬਾਰੇ ਪਰਮਾਤਮਾ ਜਾਣੇ
Published : Dec 6, 2021, 2:43 pm IST
Updated : Dec 6, 2021, 2:43 pm IST
SHARE ARTICLE
Partap Singh Bajwa hints at contesting from Qadian
Partap Singh Bajwa hints at contesting from Qadian

ਸੀਨੀਅਰ ਕਾਂਗਰਸ ਆਗੂ ਅਤੇ ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਹਲਕਾ ਕਾਦੀਆਂ ਤੋਂ ਮੈਂ ਹੀ ਵਿਧਾਨ ਸਭਾ 2022 ਦੀਆਂ ਚੋਣਾਂ ਲੜਾਂਗਾ।

ਗੁਰਦਾਸਪੁਰ: ਸੀਨੀਅਰ ਕਾਂਗਰਸ ਆਗੂ ਅਤੇ ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਹਲਕਾ ਕਾਦੀਆਂ ਤੋਂ ਮੈਂ ਹੀ ਵਿਧਾਨ ਸਭਾ 2022 ਦੀਆਂ ਚੋਣਾਂ ਲੜਾਂਗਾ। ਦਰਅਸਲ ਪ੍ਰਤਾਪ ਸਿੰਘ ਬਾਜਵਾ ਹਲਕਾ ਕਾਦੀਆਂ ਕਸਬਾ ਭੈਣੀ ਮੀਆਂ ਖ਼ਾਨ ਵਿਖੇ ਹਲਕੇ ਦੇ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ ਸਨ। ਇਸ ਮੌਕੇ ਉਹਨਾਂ ਕਿਹਾ ਕਿ ਉਹਨਾਂ ਨੂੰ ਹਾਈਕਮਾਂਡ ਵਲੋਂ ਗਰੀਨ ਸਿਗਨਲ ਮਿਲ ਚੁੱਕਾ ਹੈ ਅਤੇ ਹੁਣ ਉਹ ਆਪਣੇ ਜੱਦੀ ਹਲਕੇ ਕਾਦੀਆਂ ਤੋਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਗੇ। ਜਦੋਂ ਪੱਤਰਕਾਰਾਂ ਨੇ ਉਹਨਾਂ ਨੂੰ ਫਤਹਿ ਜੰਗ ਬਾਜਵਾ ਬਾਰੇ ਪੁੱਛਿਆ ਤਾਂ ਉਹਨਾਂ ਕਿਹਾ ਕਿ ਉਹਨਾਂ ਬਾਰੇ ਪਰਮਾਤਮਾ ਜਾਣੇ।

Partap Singh Bajwa hints at contesting from QadianPartap Singh Bajwa hints at contesting from Qadian

ਇਸ ਦੇ ਨਾਲ ਹੀ ਪ੍ਰਤਾਪ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਗਠਜੋੜ ਨੂੰ ਲੈ ਕੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਸਾਬ੍ਹ ਕਾਂਗਰਸ ਵਿਚ ਘੋੜੇ ’ਤੇ ਸਵਾਰ ਸਨ ਪਰ ਹੁਣ ਦੂਸਰਾ ਕੌਣ ਉਹਨਾਂ ਨੂੰ ਘੋੜੇ ’ਤੇ ਸਵਾਰ ਹੋਣ ਦੇਵੇਗਾ। ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦਾ ਮੁਕਾਬਲਾ ਕੋਈ ਨਹੀਂ ਹੈ ਕਿਉਂਕਿ ਸਾਡਾ ਮੁਕਾਬਲਾ ਆਪਣੇ ਆਪ ਨਾਲ ਹੀ ਹੈ।

Partap Singh Bajwa  Partap Singh Bajwa

ਉਹਨਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ’ਤੇ ਵੀ ਤਿੱਖੇ ਹਮਲੇ ਬੋਲੇ। ਉਹਨਾਂ ਕਿਹਾ ਕਿ ਖੇਤੀ ਕਾਨੂੰਨਾਂ ਪਿੱਛੇ ਬਾਦਲਾਂ ਦਾ ਹੱਥ ਸੀ ਪਰ ਹੁਣ ਉਹ ਕਿਸਾਨ ਹਮਾਇਤੀ ਹੋਣ ਦਾ ਡਰਾਮਾ ਕਰ ਰਹੇ ਹਨ। ਉਹਨਾਂ ਦਾ ਕਹਿਣਾ ਸੀ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੀ ਜਨਤਾ ਦੇ ਸਾਰੇ ਕੰਮ ਕਰਵਾਏ ਹਨ, ਬਾਕੀ ਕੁਝ ਰਹਿ ਵੀ ਜਾਂਦੇ ਹਨ ਉਹ ਵੀ ਕਰਵਾ ਦਿੱਤੇ ਜਾਣਗੇ । ਪ੍ਰਤਾਪ ਬਾਜਵਾ ਨੇ ਕਿਹਾ ਕਿ ਪਰਮਾਤਮਾ ਦੀ ਕ੍ਰਿਪਾ ਨਾਲ ਉਹਨਾਂ ਨੂੰ ਵਿਧਾਨ ਸਭਾ, ਲੋਕ ਸਭਾ ਅਤੇ ਰਾਜ ਸਭਾ ਤੋਂ ਸੇਵਾ ਦਾ ਮੌਕਾ ਮਿਲ ਚੁੱਕਿਆ ਹੈ ਅਤੇ ਆਪਣੇ ਦਿੱਲੀ ਦੇ ਤਜੁਰਬੇ ਨਾਲ ਪੰਜਾਬ ਵਿਚ ਉਤਰ ਕੇ ਪੰਜਾਬ ਦੇ ਅਤੇ ਹਲਕਾ ਕਾਦੀਆਂ ਦੇ ਲੋਕਾਂ ਦੀ ਸੇਵਾ ਕਰਾਂਗਾ।

Partap Singh BajwaPartap Singh Bajwa

ਪ੍ਰਤਾਪ ਸਿੰਘ ਬਾਜਵਾ ਦੇ ਐਲਾਨ ਤੋਂ ਬਾਅਦ ਗੁਰਦਾਸਪੁਰ ਦੀ ਸਿਆਸਤ ਵਿਚ ਹਲਚਲ ਦੇਖਣ ਨੂੰ ਮਿਲ ਰਹੀ ਹੈ। ਦਰਅਸਲ ਬਾਜਵਾ ਦੇ ਜੱਦੀ ਹਲਕੇ ਕਾਦੀਆਂ ਵਿਚ ਉਹਨਾਂ ਦੇ ਸਕੇ ਭਰਾ ਫਤਹਿਜੰਗ ਸਿੰਘ ਬਾਜਵਾ ਮੌਜੂਦਾ ਵਿਧਾਇਕ ਹਨ ਅਤੇ ਫਤਹਿ ਬਾਜਵਾ ਨੇ ਅਜੇ ਤਿੰਨ ਦਿਨ ਪਹਿਲਾਂ ਹੀ ਕਾਹਨੂੰਵਾਨ ਵਿਚ ਵੱਡੀ ਰੈਲੀ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement