ਸਰਕਾਰ ਦਾ 'ਪੰਜਾਬ ਮਾਡਲ' ਸਾਰਿਆਂ ਨੂੰ ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਅਧਾਰਿਤ- CM ਚੰਨੀ
Published : Dec 6, 2021, 7:13 pm IST
Updated : Dec 6, 2021, 7:24 pm IST
SHARE ARTICLE
CM Channi
CM Channi

ਉੱਘੀਆਂ ਸ਼ਖਸੀਅਤਾਂ ਦੇ ਜੀਵਨ ਅਤੇ ਦਰਸ਼ਨ 'ਤੇ ਖੋਜ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜ ਚੇਅਰਾਂ ਮਾਨਵਤਾ ਨੂੰ ਸਮਰਪਿਤ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ 'ਪੰਜਾਬ ਮਾਡਲ' ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ 'ਤੇ ਅਧਾਰਿਤ ਹੈ। ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਭਗਵਾਨ ਵਾਲਮੀਕਿ ਜੀ, ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ), ਭਗਤ ਕਬੀਰ ਜੀ, ਉੱਘੀ ਸ਼ਖਸੀਅਤ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਬੀ.ਆਰ. ਅੰਬੇਡਕਰ ਅਤੇ ਸਿੱਖ ਸ਼ਰਧਾਲੂ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਨਾਮ ਪੰਜ ਚੇਅਰਾਂ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਸਿੱਖਿਆ ਨੂੰ ਚੰਗੀ ਜੀਵਨ-ਜਾਚ ਲਈ ਬਹੁਤ ਮਹੱਤਵਪੂਰਨ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਗਰੀਬੀ ਤੋਂ ਛੁਟਕਾਰਾ ਪਾਉਣਾ ਸੰਭਵ ਨਹੀਂ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੁਫਤ ਸਿੱਖਿਆ ਦੀ ਬਜਾਏ ਮਿਆਰੀ ਅਤੇ ਸਸਤੀ ਸਿੱਖਿਆ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।

CM ChanniCM Channi and Others

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਬੱਤ ਦੀ ਭਲਾਈ ਵਾਲਾ ਸੂਬਾ ਹੈ ਅਤੇ ਮਿਆਰੀ ਸਿੱਖਿਆ ਅਤੇ ਸਿਹਤ ਤੱਕ ਸਾਰਿਆਂ ਦੀ ਬਰਾਬਰ ਪਹੁੰਚ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਅਤੇ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੀ ਲੋੜ ਹੈ ਕਿ ਸਮਾਜ ਦੇ ਹਰ ਵਰਗ ਦੇ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫਲਤਾ ਦੇ ਮੁਕਾਮ ਹਾਸਲ ਕਰਨ ਦਾ ਮੌਕਾ ਮਿਲੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਮ ਲੋਕਾਂ ਦੀ ਢੁਕਵੀਂ ਮਦਦ ਕਰਨ ਦੇ ਉਦੇਸ਼ ਪ੍ਰਤੀ ਪੂਰਨ ਤੌਰ ਉਤੇ ਵਚਨਬੱਧ ਹੈ।

Charanjit Singh ChanniCharanjit Singh Channi

ਸਿਲੇਬਸ ਵਿੱਚ ਲੋੜੀਂਦੀਆਂ ਸੋਧਾਂ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਸਮਾਜ ਦੀਆਂ ਮੌਜੂਦਾ ਜ਼ਰੂਰਤਾਂ ਮੁਤਾਬਕ ਢਾਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਯੂਨੀਵਰਸਿਟੀਆਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸੰਸਥਾਵਾਂ ਉਚੇਰੀ ਸਿੱਖਿਆ ਦੇ ਮੰਦਰ ਹਨ ਅਤੇ ਇਸ ਲਈ ਫੀਸ ਢਾਂਚੇ ਨੂੰ ਤਰਕਸੰਗਤ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਸਿੱਖਿਆ ਨੂੰ ਸਾਰਿਆਂ ਤੱਕ ਆਸਾਨੀ ਨਾਲ ਪਹੁੰਚਾਇਆ ਜਾ ਸਕੇ।

Charanjit Singh Channi Charanjit Singh Channi

 ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਯੂਨੀਵਰਸਿਟੀਆਂ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ ਪਹਿਲਾਂ ਹੀ ਲੋੜੀਂਦੇ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਵੱਡੀ ਰਾਸ਼ੀ ਦੇ ਰੂਪ ਵਿਚ ਗਰਾਂਟ ਦਿੱਤੀ ਜਾ ਚੁੱਕੀ ਹੈ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਹਾਲਾਂਕਿ, ਮੁੱਖ ਮੰਤਰੀ ਚੰਨੀ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵੱਖ-ਵੱਖ ਕੋਰਸਾਂ ਦੀਆਂ ਫੀਸਾਂ ਘਟਾਉਣ ਲਈ ਵੀ ਢੁਕਵੀਂ ਯੋਜਨਾ ਉਲੀਕਣ ਲਈ ਕਿਹਾ ਹੈ।

Charanjit Singh Channi at GNDUCharanjit Singh Channi at GNDU

ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ, ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ), ਭਗਤ ਕਬੀਰ ਜੀ, ਡਾ: ਬੀ.ਆਰ. ਅੰਬੇਡਕਰ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਨਾਮ 'ਤੇ ਸਥਾਪਤ ਕੀਤੀਆਂ ਚੇਅਰਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਮਹਾਨ ਜੀਵਨ ਅਤੇ ਫਲਸਫੇ ਦੇ ਪਾਸਾਰ  ਲਈ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ, ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ), ਭਗਤ ਕਬੀਰ ਜੀ, ਡਾ: ਬੀ.ਆਰ. ਅੰਬੇਦਕਰ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਬਾਰੇ ਵਿਆਪਕ ਰੂਪ ਵਿਚ ਖੋਜ ਕਾਰਜ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣ ਲਈ ਚਾਨਣ ਮੁਨਾਰੇ ਵਜੋਂ ਰਾਹ ਦਿਖਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਨਾਲ ਸ਼ਾਂਤਮਈ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਯੂਨੀਵਰਸਿਟੀ ਕੈਂਪਸ ਵਿੱਚ ਸੰਗੀਤ ਅਕੈਡਮੀ ਸਥਾਪਤ ਕਰਨ ਦਾ ਵੀ ਐਲਾਨ ਕੀਤਾ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਇਹ ਚੇਅਰਾਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਚੇਅਰਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਮਹਾਨ ਅਤੇ ਅਮੀਰ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਨਗੀਆਂ। ਸਿੱਧੂ ਨੇ ਕਿਹਾ ਕਿ ਇਹ  ਚੇਅਰਾਂ ਸਿਰਫ਼ ਨਾਮ ਦੀਆਂ ਚੇਅਰਾਂ ਨਹੀਂ ਹਨ, ਸਗੋਂ ਇਹ ਆਪਣੇ-ਆਪ ਵਿੱਚ ਸੰਸਥਾਵਾਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਪਾਰਟੀ ਆਲ੍ਹਾ ਕਮਾਨ ਦੀ ਵੀ ਸ਼ਲਾਘਾ ਕੀਤੀ ਕਿਉਂਕਿ ਇਸ ਪਾਰਟੀ ਨੇ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਅਨੁਸੂਚਿਤ ਜਾਤੀ ਨਾਲ ਸਬੰਧਤ ਪਹਿਲਾ ਮੁੱਖ ਮੰਤਰੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਇਨਕਲਾਬੀ ਕਦਮ ਹੈ ਜੋ ਕਿ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਵੱਲੋਂ ਸਮਾਜਵਾਦ ਦੇ ਟੀਚੇ ਨੂੰ ਸਹੀ ਅਰਥਾਂ ਵਿੱਚ ਪ੍ਰਾਪਤ ਕਰਨ ਲਈ ਤਿਆਰ ਕੀਤੇ ਗਏ ਸੰਵਿਧਾਨ ਦੇ ਅਨੁਕੂਲ ਹੈ। ਸਿੱਧੂ ਨੇ ਕਿਹਾ ਕਿ ਜੇਕਰ ਸਾਰਿਆਂ ਨੂੰ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਪੰਜਾਬ ਸਫਲਤਾ ਦੀ ਨਵੀਂ ਇਬਾਰਤ ਲਿਖੇਗਾ।

Charanjit Singh ChanniCharanjit Singh Channi

ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਰੀਬਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਗਰੀਬਾਂ ਦੇ ਬਿਜਲੀ ਅਤੇ ਪਾਣੀ ਦੇ ਬਿੱਲ ਮੁਆਫ ਕੀਤੇ ਗਏ ਹਨ, ਜਿਸ ਨਾਲ ਗਰੀਬ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਡਾ. ਐਚ.ਕੇ. ਪੁਰੀ ਨੇ ਡਾ. ਬੀ.ਆਰ. ਅੰਬੇਡਕਰ ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਅਹਿਮ ਤਕਰੀਰੀ ਕੀਤੀ। ਡਾ: ਅਮਰਜੀਤ ਸਿੰਘ ਨੇ ਭਾਈ ਜੈਤਾ ਜੀ ਅਤੇ ਸੰਤ ਕਬੀਰ ਜੀ ਦੇ ਜੀਵਨ ਅਤੇ ਯੋਗਦਾਨ 'ਤੇ ਚਾਨਣਾ ਪਾਇਆ | ਡਾ: ਸਰਬਜਿੰਦਰ ਸਿੰਘ ਨੇ ਬਾਬਾ ਮੱਖਣ ਸ਼ਾਹ ਲੁਬਾਣਾ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਇਤਿਹਾਸਕ ਤੱਥ ਪੇਸ਼ ਕੀਤੇ ਅਤੇ ਡਾ: ਸੁਧਾ ਜਤਿੰਦਰ ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਚਾਨਣਾ ਪਾਇਆ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement