
2 ਕਲਰਕ, 17 ਚਪੜਾਸੀ ਅਤੇ ਇੱਕ ਚੌਕੀਦਾਰ ਸ਼ਾਮਲ ਹਨ।
ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੋਕ ਨਿਰਮਾਣ ਵਿਭਾਗ ਵਿੱਚ 20 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਤਰਸ ਦੇ ਆਧਾਰ 'ਤੇ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ 'ਤੇ ਭਰਤੀ ਕੀਤਾ ਗਿਆ ਹੈ, ਜਿਹਨਾਂ ਵਿੱਚ 2 ਕਲਰਕ, 17 ਚਪੜਾਸੀ ਅਤੇ ਇੱਕ ਚੌਕੀਦਾਰ ਸ਼ਾਮਲ ਹਨ।
Singla hands over appointment letters to 20 newly appointed employees in PWD
ਇਸ ਮੌਕੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਭਾਵੇਂ ਮ੍ਰਿਤਕ ਮੁਲਾਜ਼ਮਾਂ ਦੇ ਨੁਕਸਾਨ ਨੂੰ ਪੂਰਿਆ ਨਹੀਂ ਜਾ ਸਕਦਾ ਪਰ ਸਰਕਾਰ ਨੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਉਨ੍ਹਾਂ ਨੂੰ ਰੋਜ਼ੀ-ਰੋਟੀ ਦਾ ਸਨਮਾਨਜਨਕ ਸਾਧਨ ਮੁਹੱਈਆ ਕਰਵਾਉਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ।
Singla hands over appointment letters to 20 newly appointed employees in PWD
ਉਹਨਾਂ ਆਸ ਪ੍ਰਗਟਾਈ ਕਿ ਇਹ ਨਵ-ਨਿਯੁਕਤ ਕਰਮਚਾਰੀ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਕੇ ਸਰਕਾਰ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਅਰਜ਼ੀਆਂ 'ਤੇ ਤੇਜ਼ੀ ਨਾਲ ਕਾਰਵਾਈ ਕੀਤੀ ਹੈ। ਇਸ ਮੌਕੇ 'ਤੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਕਾਸ ਪ੍ਰਤਾਪ, ਸੀ.ਈ. ਅਰੁਣ ਕੁਮਾਰ, ਸੀ.ਈ. ਪਰਮਜਯੋਤੀ ਅਰੋੜਾ ਅਤੇ ਸੀ.ਈ. ਏ.ਐਸ. ਬਰਾੜ ਹਾਜ਼ਰ ਸਨ।