
ਚੰਨੀ ਸਮੇਤ ਵੱਖ-ਵੱਖ ਆਗੂਆਂ ਨੇ ਰਾਣਾ ਕੇ.ਪੀ. ਸਿੰਘ ਦੀ ਮਾਤਾ ਨੂੰ ਦਿਤੀਆਂ ਸ਼ਰਧਾਂਜਲੀਆਂ
ਰੂਪਨਗਰ, 5 ਦਸੰਬਰ (ਹਰੀਸ਼ ਕਾਲੜਾ, ਕਮਲ ਭਾਰਜ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਦੀ ਮਾਤਾ ਸ੍ਰੀਮਤੀ ਰਾਜ ਰਾਣੀ ਨੂੰ ਅੱਜ ਗੁਰਦੁਆਰਾ ਟਿੱਬੀ ਸਾਹਿਬ ਵਿਖੇ, ਉਨ੍ਹਾਂ ਨਮਿਤ ਹੋਈ ਅੰਤਮ ਅਰਦਾਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ |
ਮਾਤਾ ਰਾਜ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ, ਉਨ੍ਹਾਂ ਦੇ ਪ੍ਰਵਾਰ ਨਾਲ ਲੰਮੇ ਸਮੇਂ ਤੋਂ ਜੁੜੇ ਰਿਸ਼ਤਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ੍ਰੀਮਤੀ ਰਾਜ ਰਾਣੀ ਦੀ ਮੌਤ ਉਨ੍ਹਾਂ ਲਈ ਵੱਡਾ ਨਿਜੀ ਘਾਟਾ ਹੈ | ਉਨ੍ਹਾਂ ਕਿਹਾ ਕਿ ਮਾਤਾ ਜੀ ਇਕ ਪਵਿੱਤਰ ਅਤੇ ਧਾਰਮਕ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਅਪਣੀ ਸੰਤਾਨ ਨੂੰ ਉੱਚ ਸਿਖਿਆ ਪ੍ਰਦਾਨ ਕਰ ਕੇ ਪ੍ਰਵਾਰ ਦਾ ਭਵਿੱਖ ਸੰਵਾਰਨ ਵਿਚ ਅਹਿਮ ਭੂਮਿਕਾ ਨਿਭਾਈ | ਮਾਤਾ ਰਾਜਾ ਰਾਣੀ ਦੀ ਅੰਤਮ ਅਰਦਾਸ ਵਿਚ ਹਾਜ਼ਰੀ ਭਰਨ ਵਾਲੀਆਂ ਅਤੇ ਸ਼ਰਧਾ ਸੁਮਨ ਅਰਪਿਤ ਕਰਨ ਵਾਲੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੰਸਦ ਮੈਂਬਰ ਮਨੀਸ਼ ਤਿਵਾੜੀ, ਮੁਹੰਮਦ ਸਦੀਕ, ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ, ਐੱਚ.ਐਸ. ਹੰਸਪਾਲ, ਅਵਿਨਾਸ਼ ਰਾਏ ਖੰਨਾ ਤੇ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਤੇ ਮਾਸਟਰ ਮੋਹਣ ਲਾਲ, ਵਿਧਾਇਕ ਬਲਬੀਰ ਸਿੰਘ ਸਿੱਧੂ, ਦਰਸ਼ਨ ਲਾਲ ਮੰਗੂਪੁਰ, ਅੰਗਦ ਸਿੰਘ ਨਵਾਂਸ਼ਹਿਰ, ਅਮਰੀਕ ਸਿੰਘ ਢਿੱਲੋਂ, ਸ. ਕੁਲਬੀਰ ਸਿੰਘ ਜ਼ੀਰਾ, ਅਮਨ ਅਰੋੜਾ, ਅਮਰਜੀਤ ਸਿੰਘ ਸੰਦੋਆ, ਸੁਨੀਲ ਦੱਤੀ, ਸਾਬਕਾ ਐਮ.ਐਲ.ਏਜ਼ ਭਾਗ ਸਿੰਘ, ਜੁਗਲ ਕਿਸ਼ੋਰ, ਸ਼ਮਸ਼ੇਰ ਸਿੰਘ ਰਾਏ, ਹਿਮਾਚਲ ਪ੍ਰਦੇਸ਼ ਤੋਂ ਵਿਧਾਇਕ ਮੁਕੇਸ਼ ਅਗਨੀਹੋਤਰੀ (ਹਰੋਲੀ-ਊਨਾ) ਤੇ ਠਾਕੁਰ ਰਾਮ ਲਾਲ (ਨੈਨਾ ਦੇਵੀ), ਚੌਧਰੀ ਰਾਮ ਕੁਮਾਰ ਸਾਬਕਾ ਵਿਧਾਇਕ ਬੱਦੀ, ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੰਤ ਬਾਬਾ ਅਵਤਾਰ ਸਿੰਘ,ਪਵਨ ਦੀਵਾਨ, ਰਾਣਾ ਵਰਿੰਦਰ ਸਿੰਘ, ਮਮਤਾ ਦੱਤਾ, ਐਨ.ਆਰ.ਆਈ. ਕਮਿਸ਼ਨ ਪੰਜਾਬ ਦੇ ਆਨਰੇਰੀ ਮੈਂਬਰ ਦਲਜੀਤ ਸਹੋਤਾ, ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਹੁਸਨ ਲਾਲ, ਕਮਿਸ਼ਨਰ ਰੂਪਨਗਰ ਡਵੀਜ਼ਨ ਮਨਵੇਸ਼ ਸਿੰਘ ਸਿੱਧੂ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਰਮੇਸ਼ ਚੰਦ ਦਸਗਰਾਈ ਚੇਅਰਮੈਨ ਜ਼ਿਲਾ ਯੋਜਨਾ ਬੋਰਡ, ਸੁਖਵਿੰਦਰ ਸਿੰਘ ਵਿਸਕੀ ਚੇਅਰਮੈਨ ਇੰਪਰੂਵਮੈਟ ਟਰੱਸਟ ਰੂਪਨਗਰ ਆਦਿ ਸਮੇਤ ਵੱਡੀ ਗਿਣਤੀ ਵਿਚ ਆਗੂ ਅਤੇ ਲੋਕ ਹਾਜ਼ਰ ਸਨ |
ਫੋਟੋ ਰੋਪੜ-5-14 ਤੋਂ ਪ੍ਰਾਪਤ ਕਰੋ ਜੀ |