ਕਰਤਾਰਪੁਰ 'ਚ ਮਾਵਾਂ ਭੈਣਾਂ -ਅਤੇ ਹੁਸ਼ਿਆਰਪੁਰ 'ਚ ਐਸ.ਸੀ ਭਾਈਚਾਰੇ ਦੇ ਰੂਬਰੂ ਹੋਣਗੇ 'ਆਪ' ਸੁਪਰੀਮੋਂ
Published : Dec 6, 2021, 7:16 pm IST
Updated : Dec 6, 2021, 7:16 pm IST
SHARE ARTICLE
 Women in Kartarpur and SC community in Hoshiarpur will meet AAP Supremo
Women in Kartarpur and SC community in Hoshiarpur will meet AAP Supremo

ਸੱਤ (7) ਦਸੰਬਰ ਨੂੰ ਪੰਜਾਬ ਦੇ ਇੱਕ ਰੋਜ਼ਾ ਦੌਰੇ 'ਤੇ ਹੋਣਗੇ ਅਰਵਿੰਦ ਕੇਜਰੀਵਾਲ: ਹਰਪਾਲ ਸਿੰਘ ਚੀਮਾ

 

ਚੰਡੀਗੜ  ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ, 7 ਦਸੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰੇ ਦੌਰਾਨ ਦੋਆਬਾ ਖੇਤਰ 'ਚ ਸਰਗਰਮੀਆਂ ਕਰਨਗੇ। ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਹ ਜਾਣਕਾਰੀ ਦਿੱਤੀ।

Arvind Kejriwal Arvind Kejriwal

ਚੀਮਾ ਨੇ ਦੱਸਿਆ ਕਿ ਮੰਗਲਵਾਰ ਨੂੰ ਸਭ ਤੋਂ ਪਹਿਲਾ ਅਰਵਿੰਦ ਕੇਜਰੀਵਾਲ ਕਰਤਾਰਪੁਰ ਜਲੰਧਰ 'ਚ ਹੋਣ ਵਾਲੇ ਪ੍ਰੋਗਰਾਮ 'ਚ ਮਾਵਾਂ- ਭੈਣਾਂ (ਔਰਤਾਂ) ਦੇ ਰੂਬਰੂ ਹੋਣਗੇ। ਇਸ ਉਪਰੰਤ ਉਹ ਹੁਸ਼ਿਆਰਪੁਰ 'ਚ ਨਿਰਧਾਰਤ 'ਅਰਵਿੰਦ ਕੇਜਰੀਵਾਲ ਦੀ ਐਸ.ਸੀ ਭਾਈਚਾਰੇ ਨਾਲ ਗੱਲਬਾਤ' ਪ੍ਰੋਰਗਰਾਮ ਤਹਿਤ  ਅਨੁਸੂਚਿਤ ਜਾਤੀਆਂ ਭਾਈਚਾਰੇ ਦੇ ਲੋਕਾਂ ਨਾਲ ਸੰਵਾਦ ਕਰਨਗੇ।

Bhagwant MannBhagwant Mann

ਇਸ ਮੌਕੇ ਉਨਾਂ ਨਾਲ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਸਮੇਤ ਹੋਰ ਸੂਬਾਈ ਆਗੂ ਵੀ ਹੋਣਗੇ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੇ ਇਹ ਦੌਰੇ ਅਸਲ 'ਚ 2022 ਦੀਆਂ ਚੋਣਾ ਮੌਕੇ ਪਾਰਟੀ ਵੱਲੋਂ ਤਿਆਰ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਦਾ ਹਿੱਸਾ ਹਨ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਜਦੋਂ ਵੀ ਪੰਜਾਬ ਆਉਂਦੇ ਹਨ ਤਾਂ ਇੱਥੋਂ ਦੇ ਵਸਨੀਕਾਂ ਲਈ ਕੋਈ ਨਾ ਕੋਈ 'ਆਪ' ਦੀ ਗਰੰਟੀ ਦਾ ਐਲਾਨ ਕਰਕੇ ਜਾਂਦੇ ਹਨ

ਜਿਵੇਂ ਸਸਤੀ ਤੇ ਚੌੌਵੀ ਘੰਟੇ ਬਿਜਲੀ ਸਪਲਾਈ ਦੀ ਗਰੰਟੀ, ਚੰਗੇ ਸਿਹਤ ਸੇਵਾਵਾਂ ਦੀ ਗਰੰਟੀ, ਮੁਫ਼ਤ ਤੇ ਬਿਹਤਰੀਨ ਸਿੱਖਿਆ ਦੀ ਗਰੰਟੀ, ਪੰਜਾਬ ਦੇ ਫੌਜੀ ਅਤੇ ਪੁਲੀਸ ਜਵਾਨਾਂ ਦੀ ਸ਼ਹਾਦਤ 'ਤੇ ਇੱਕ ਕਰੋੜ ਰੁਪਏ ਦੇਣ ਦੀ ਗਰੰਟੀ ਅਤੇ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾਂ ਦੀ ਗਰੰਟੀ ਆਦਿ ਦਾ ਐਲਾਨ ਕਰ ਚੁੱਕੇ ਹਨ। ਚੀਮਾ ਨੇ ਦੱਸਿਆ ਕਿ ਇਸ ਵਾਰ ਵੀ ਕੇਜਰੀਵਾਲ ਜਿੱਥੇ ਮਾਵਾਂ- ਭੈਣਾਂ ਤੋਂ 1000 ਹਜ਼ਾਰ ਰੁਪਏ ਦੀ ਗਰੰਟੀ ਬਾਰੇ ਸੁਝਾਅ ਲੈਣਗੇ, ਉਥੇ ਹੀ ਪੰਜਾਬ ਵਾਸੀਆਂ ਲਈ ਨਵੀਂ ਗਰੰਟੀ ਦਾ ਐਲਾਨ ਵੀ ਕਰ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement