ਪੰਜਾਬ ਵਿਚ ਬੰਦ ਹੋਣ ਕਿਨਾਰੇ 7 ਬਿਰਧ ਆਸ਼ਰਮ, ਮਾਰਚ ਤੋਂ ਨਹੀਂ ਜਾਰੀ ਹੋਈ ਗਰਾਂਟ
Published : Dec 6, 2022, 2:23 pm IST
Updated : Dec 6, 2022, 2:23 pm IST
SHARE ARTICLE
7 senior citizen homes on verge of closure in Punjab
7 senior citizen homes on verge of closure in Punjab

ਹਰੇਕ ਸੀਨੀਅਰ ਸਿਟੀਜ਼ਨ ਹੋਮ ਨੂੰ ਮਿਲਣੀ ਸੀ ਸਾਲਾਨਾ 45.5 ਲੱਖ ਰੁਪਏ ਦੀ ਗਰਾਂਟ

 

ਚੰਡੀਗੜ੍ਹ: ਪਿਛਲੀ ਕਾਂਗਰਸ ਸਰਕਾਰ ਦੌਰਾਨ ਦਸੰਬਰ 2021 ਵਿਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਖੋਲ੍ਹੇ ਗਏ ਸੱਤ ਸੀਨੀਅਰ ਸਿਟੀਜ਼ਨ ਹੋਮ ਫੰਡਾਂ ਦੀ ਘਾਟ ਕਾਰਨ ਬੰਦ ਹੋਣ ਦੇ ਕੰਢੇ ਹਨ। ਪੰਜਾਬ ਸਟੇਟ ਸੀਨੀਅਰ ਸਿਟੀਜ਼ਨ ਹੋਮਜ਼ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋਫੈਸਰ ਆਰਸੀ ਢੰਡ ਨੇ ਕਿਹਾ ਕਿ ਸੂਬਾ ਸਰਕਾਰ ਮਾਰਚ 2022 ਤੋਂ ਲੋੜੀਂਦੀ ਗਰਾਂਟ ਜਾਰੀ ਕਰਨ ਵਿਚ ਅਸਫਲ ਰਹੀ ਹੈ, ਜਿਸ ਕਾਰਨ ਐਸੋਸੀਏਸ਼ਨ ਕੋਲ ਸਾਰੇ ਸੱਤ ਸਿਟੀਜ਼ਨ ਹੋਮਜ਼ ਨੂੰ ਬੰਦ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ ਹੈ।

ਢੰਡ ਨੇ ਕਿਹਾ ਕਿ ਐਸੋਸੀਏਸ਼ਨ ਨੂੰ 1 ਮਾਰਚ ਤੋਂ ਇਕ ਪੈਸਾ ਵੀ ਨਹੀਂ ਦਿੱਤਾ ਗਿਆ। ਸਥਾਨਕ ਪ੍ਰਸ਼ਾਸਨ ਅਤੇ ਦਾਨੀ ਸੱਜਣਾਂ ਦੀ ਮਦਦ ਜ਼ਰੀਏ ਉਹਨਾਂ ਨੇ ਇਹਨਾਂ ਆਸ਼ਰਮਾਂ ਨੂੰ ਚਲਾਉਣ ਲਈ ਲੱਖਾਂ ਰੁਪਏ ਦਾ ਰਾਸ਼ਨ ਅਤੇ ਹੋਰ ਸਾਮਾਨ ਉਧਾਰ ਲਿਆ ਹੈ। ਹੁਣ ਵਿਕਰੇਤਾਵਾਂ ਨੇ ਵੀ ਕਰਜ਼ੇ 'ਤੇ ਰਾਸ਼ਨ ਸਪਲਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਪੰਜਾਬ ਸਰਕਾਰ ਵੱਲੋਂ ਸੂਬੇ ਦੇ 16 ਜ਼ਿਲ੍ਹਿਆਂ ਵਿਚ ਸੀਨੀਅਰ ਸਿਟੀਜ਼ਨ ਹੋਮ ਦੀ ਸਥਾਪਨਾ ਲਈ ਯੋਗ ਗੈਰ-ਸਰਕਾਰੀ ਸੰਸਥਾਵਾਂ ਨੂੰ ਗਰਾਂਟ-ਇਨ-ਏਡ ਦੇਣ ਦੇ ਫੈਸਲੇ ਤੋਂ ਬਾਅਦ ਸੱਤ ਸੀਨੀਅਰ ਸਿਟੀਜ਼ਨ ਹੋਮ ਦੀ ਸਥਾਪਨਾ ਕੀਤੀ ਗਈ ਸੀ। ਪੰਜਾਬ ਰਾਜ ਸੀਨੀਅਰ ਸਿਟੀਜ਼ਨ ਹੋਮਜ਼ ਐਸੋਸੀਏਸ਼ਨ ਸੰਗਰੂਰ, ਮੋਗਾ, ਮੁਕਤਸਰ, ਬਟਾਲਾ, ਪਠਾਨਕੋਟ, ਫਰੀਦਕੋਟ ਅਤੇ ਰੋਪੜ ਵਿਚ ਇਹਨਾਂ ਨੂੰ ਸ਼ੁਰੂ ਕਰਨ ਲਈ ਅੱਗੇ ਆਈ ਸੀ। ਹਰੇਕ ਘਰ ਨੂੰ 45.5 ਲੱਖ ਰੁਪਏ ਸਾਲਾਨਾ ਦੀ ਗਰਾਂਟ ਮਿਲਣੀ ਸੀ।

ਢੰਡ ਨੇ ਕਿਹਾ ਕਿ ਐਸੋਸੀਏਸ਼ਨ ਨੂੰ ਦਸੰਬਰ 2021 ਵਿਚ ਹਰੇਕ ਘਰ ਲਈ 22.85 ਲੱਖ ਰੁਪਏ ਪ੍ਰਾਪਤ ਹੋਏ ਜੋ ਕਿ ਫਰਵਰੀ 2022 ਤੱਕ ਦੇ ਖਰਚੇ ਲਈ ਸੀ। ਢੰਡ ਨੇ ਦਾਅਵਾ ਕੀਤਾ ਕਿ ਬਿਜਲੀ ਸਪਲਾਈ ਦੇ ਬਿੱਲਾਂ, ਮਕਾਨਾਂ ਦੀ ਸਾਂਭ-ਸੰਭਾਲ, ਵਾਹਨ ਅਤੇ ਡਰਾਈਵਰ ਦੀ ਤਨਖ਼ਾਹ ਦਾ ਖਰਚਾ ਐਨਜੀਓ ਵੱਲੋਂ ਭਰੇ ਜਾਣ ਦੇ ਬਾਵਜੂਦ ਸਰਕਾਰ ਗਰਾਂਟ ਜਾਰੀ ਕਰਨ ਵਿਚ ਅਸਫਲ ਰਹੀ ਹੈ। ਸਮਾਜਿਕ ਸੁਰੱਖਿਆ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਉਹ ਇਸ ਮਾਮਲੇ ਤੋਂ ਜਾਣੂ ਹਨ ਅਤੇ ਇਸ ਸਬੰਧੀ ਫਾਈਲ ਵਿੱਤ ਵਿਭਾਗ ਦੇ ਵਿਚਾਰ ਅਧੀਨ ਹੈ। ਉਹਨਾਂ ਕਿਹਾ ਕਿ ਅਗਲੇ ਕੁਝ ਦਿਨਾਂ ਵਿਚ ਮਾਮਲਾ ਹੱਲ ਹੋਣ ਦੀ ਸੰਭਾਵਨਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement