ਪਟਿਆਲਾ, ਸੰਗਰੂਰ, ਨਾਭਾ ਅਤੇ ਅਮਰਗੜ੍ਹ ਵਿੱਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਲਈ ਈ-ਨਿਲਾਮੀ ਸ਼ੁਰੂ
Published : Dec 6, 2022, 5:37 pm IST
Updated : Dec 6, 2022, 5:37 pm IST
SHARE ARTICLE
E-Auction
E-Auction

ਰਹਿਣ ਯੋਗ ਜਗ੍ਹਾ ਦੇ ਮਾਲਕ ਬਣਨ ਜਾਂ ਕਾਰੋਬਾਰ ਸ਼ੁਰੂ ਕਰਨ ਦਾ ਮੌਕਾ

 

ਚੰਡੀਗੜ੍ਹ: ਪਟਿਆਲਾ ਡਿਵੈੱਲਪਮੈਂਟ ਅਥਾਰਟੀ (ਪੀ.ਡੀ.ਏ.) ਵੱਲੋਂ ਅੱਜ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰਾਂ ਵਿੱਚ ਸਥਿਤ ਰਿਹਾਇਸ਼ੀ ਅਤੇ ਕਮਰਸ਼ੀਅਲ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਈ-ਨਿਲਾਮੀ 16 ਦਸੰਬਰ, 2022 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ। ਈ-ਨਿਲਾਮੀ ਬਾਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੁੱਲ 220 ਜਾਇਦਾਦਾਂ ਬੋਲੀ ਲਈ ਉਪਲਬਧ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਨਿਲਾਮੀ ਲਈ ਰੱਖੀਆਂ ਗਈਆਂ ਸਾਈਟਾਂ ਪਟਿਆਲਾ, ਸੰਗਰੂਰ, ਨਾਭਾ ਅਤੇ ਅਮਰਗੜ੍ਹ ਵਿੱਚ ਸਥਿਤ ਹਨ ਅਤੇ ਇਹ ਸਾਈਟਾਂ ਰਹਿਣ ਜਾਂ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰੀਨ ਹਨ। ਬੋਲੀ ਲਈ ਉਪਲੱਬਧ ਰਿਹਾਇਸ਼ੀ ਜਾਇਦਾਦਾਂ ਵਿੱਚ 90 ਪਲਾਟ ਸ਼ਾਮਲ ਹਨ, ਜਿਨ੍ਹਾਂ ਵਿੱਚ ਸਭ ਤੋਂ ਘੱਟ ਕੀਮਤ ਵਾਲੀ ਜਾਇਦਾਦ ਦੀ ਰਾਖਵੀਂ ਕੀਮਤ 15.03 ਲੱਖ ਰੁਪਏ ਹੈ।

ਇਸ ਦੇ ਨਾਲ ਹੀ, ਬੋਲੀ ਲਈ ਉਪਲਬਧ ਵਪਾਰਕ ਜਾਇਦਾਦਾਂ ਵਿੱਚ 43 ਬੂਥ, 40 ਦੁਕਾਨਾਂ, 21 ਐਸ.ਸੀ.ਓ., 24 ਦੋ ਮੰਜਲੀ ਦੁਕਾਨਾਂ ਅਤੇ 2 ਐਸ.ਸੀ.ਐਫ. ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਵਪਾਰਕ ਜਾਇਦਾਦਾਂ ਲਈ ਸ਼ੁਰੂਆਤੀ ਕੀਮਤ 17.79 ਲੱਖ ਰੁਪਏ ਹੋਵੇਗੀ। ਬੁਲਾਰੇ ਨੇ ਦੱਸਿਆ ਕਿ ਇੱਛੁਕ ਬੋਲੀਕਾਰਾਂ ਨੂੰ ਨਿਯਮਾਂ ਤੇ ਸ਼ਰਤਾਂ ਬਾਰੇ ਵਿਸਤ੍ਰਿਤ ਜਾਣਕਾਰੀ ਦੇ ਨਾਲ ਨਾਲ ਬੋਲੀ ਲਗਾਉਣ ਲਈ ਈ-ਨਿਲਾਮੀ ਪੋਰਟਲ www.puda.e-auctions.in 'ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement