ਚੋਣ ਕਮਿਸ਼ਨ ਕੋਲ ਪਹੁੰਚੀ MLA ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਪਤਨੀ, ਕੀਤੀ ਇਹ ਮੰਗ 
Published : Dec 6, 2022, 5:17 pm IST
Updated : Dec 6, 2022, 5:17 pm IST
SHARE ARTICLE
Punjabi News
Punjabi News

ਸ਼ਿਕਾਇਤ ਪੱਤਰ ਵਿਚ ਕੀਤੇ ਵੱਡੇ ਖ਼ੁਲਾਸੇ

ਮੋਹਾਲੀ : ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਵਿਧਾਇਕ ਦੀ ਦੂਜੀ ਪਤਨੀ ਗੁਰਪ੍ਰੀਤ ਕੋਲ ਆਪਣੀ ਸ਼ਿਕਾਇਤ ਲੈ ਕੇ ਚੋਣ ਕਮਿਸ਼ਨ ਕੋਲ ਪਹੁੰਚ ਗਈ ਹੈ।

ਜਾਣਕਾਰੀ ਅਨੁਸਾਰ ਗੁਰਪ੍ਰੀਤ ਕੌਰ ਨੇ ਸ਼ਿਕਾਇਤ ਵਿਚ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਨੇੜੇ ਹਰਮੀਤ ਸਿੰਘ ਪਠਾਨਮਾਜਰਾ ਨੇ ਉਨ੍ਹਾਂ ਨਾਲ ਵਿਆਹ ਕੀਤਾ ਸੀ ਪਰ ਚੋਣ ਕਮਿਸ਼ਨ ਕੋਲ ਦਿਤੇ ਹਲਫ਼ਨਾਮੇ ਵਿਚ ਉਨ੍ਹਾਂ ਦਾ ਨਾਮ ਨਾ ਲਿਖ ਕੇ ਆਪਣੀ ਪਹਿਲੀ ਪਤਨੀ ਦਾ ਨਾਮ ਲਿਖਿਆ ਸੀ। ਜਦੋਂ ਗੁਰਪ੍ਰੀਤ ਕੌਰ ਨੇ ਇਸ ਦਾ ਵਿਰੋਧ ਕੀਤਾ ਤਾਂ ਵਿਧਾਇਕ ਨੇ ਕਿਹਾ ਕਿ ਚੋਣ ਕਮਿਸ਼ਨ ਕੋਲ ਇਹ ਠੀਕ ਹੋ ਜਾਵੇਗਾ।

ਗੁਰਪ੍ਰੀਤ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਚੋਣ ਕਮਿਸ਼ਨ ਕੋਲ ਦਿਤੀ ਜਾਣਕਾਰੀ ਗਲਤ ਹੈ ਜਿਸ ਨੂੰ ਬਰਦਾਸ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਵਿਆਹ ਤੋਂ ਬਾਅਦ ਵਿਧਾਇਕ ਪਠਾਨਮਾਜਰਾ ਉਨ੍ਹਾਂ ਨੂੰ ਆਪਣੇ ਨਾਲ ਨਹੀਂ ਲੈ ਕੇ ਗਏ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮੇਰੀ ਜਾਣ ਨੂੰ ਖਤਰਾ ਹੈ। ਹਾਲਾਂਕਿ ਮੈਨੂੰ ਸੁਰੱਖਿਆ ਮਿਲੀ ਹੋਈ ਹੈ ਪਰ ਫਿਰ ਵੀ ਮੈਨੂੰ ਡਰ ਰਹਿੰਦਾ ਹੈ ਕਿਉਂਕਿ ਵਿਧਾਇਕ ਪਠਾਨਮਾਜਰਾ ਦੀ ਪੁਲਿਸ ਵਾਲਿਆਂ ਨਾਲ ਉੱਠਣੀ ਬੈਠਣੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਤੋਂ ਮੈਨੂੰ ਕੋਈ ਉਮੀਦ ਨਹੀਂ ਹੈ ਪਰ ਹਾਈਕੋਰਟ ਵਿਚ ਕੇਸ ਚੱਲ ਰਿਹਾ ਹੈ ਅਤੇ ਹੁਣ ਚੋਣ ਕਮਿਸ਼ਨ ਕੋਲ ਦਿਤੀ ਸ਼ਿਕਾਇਤ ਨਾਲ ਵੀ ਪੁਖਤਾ ਸਬੂਤ ਲਗਾਏ ਹਨ। ਉਨ੍ਹਾਂ ਕਿਹਾ ਕਿ ਮੈਨੂੰ ਇਨਸਾਫ਼ ਮਿਲਣ ਦੀ ਪੂਰੀ ਉਮੀਦ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement