Punjab News: ਫਰੀਦਕੋਟ 'ਚ 3 ਨਸ਼ਾ ਤਸਕਰ ਕਾਬੂ: 1 ਕਿਲੋ ਅਫੀਮ, 2500 ਨਸ਼ੀਲੀਆਂ ਗੋਲੀਆਂ ਤੇ 30 ਕਿਲੋ ਭੁੱਕੀ ਬਰਾਮਦ
Published : Dec 6, 2023, 8:30 pm IST
Updated : Dec 6, 2023, 8:30 pm IST
SHARE ARTICLE
3 drug smugglers arrested in Faridkot
3 drug smugglers arrested in Faridkot

ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

Punjab News: ਫਰੀਦਕੋਟ ਦੀ ਜੈਤੋ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ 1 ਕਿਲੋ ਅਫੀਮ, 2500 ਨਸ਼ੀਲੀਆਂ ਗੋਲੀਆਂ ਅਤੇ 30 ਕਿਲੋ ਭੁੱਕੀ ਬਰਾਮਦ ਹੋਈ ਹੈ। ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਲਦ ਹੀ ਦੋਸ਼ੀਆਂ ਨੂੰ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਤਿੰਨੋਂ ਮੁਲਜ਼ਮ ਤਿੰਨ ਗੱਡੀਆਂ ਵਿਚ ਸਵਾਰ ਸਨ। ਮੁਲਜ਼ਮਾਂ ਦੀ ਪਛਾਣ ਕਰਮਜੀਤ ਸਿੰਘ ਵਾਸੀ ਰਾਮੇਆਣਾ, ਸ਼ਮਨਦੀਪ ਸਿੰਘ ਵਾਸੀ ਚੈਨਾ ਰੋਡ ਜੈਤੋ ਅਤੇ ਅਰਸ਼ਦੀਪ ਸਿੰਘ ਵਾਸੀ ਪਿੰਡ ਰਾਮੇਆਣਾ ਵਜੋਂ ਹੋਈ ਹੈ।

ਐਸ.ਆਈ. ਚਰਨਜੀਤ ਸਿੰਘ ਨੇ ਦਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ 'ਤੇ ਸਨ। ਪਿੰਡ ਰਾਮੇਆਣਾ ਤੋਂ ਅਬਲੂ ਕੋਟਲੀ ਸਾਈਡ ਪੁਲ ਕੋਲ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਉਸੇ ਸਮੇਂ ਦੋ ਕਾਰਾਂ ਆਉਂਦੀਆਂ ਵੇਖੀਆਂ ਗਈਆਂ ਅਤੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ।

ਸਵਿਫਟ ਕਾਰ ਦੀ ਚੈਕਿੰਗ ਦੌਰਾਨ 2500 ਪਾਬੰਦੀਸ਼ੁਦਾ ਟਰਾਮਾਡੋਲ ਗੋਲੀਆਂ ਅਤੇ 17 ਕਿਲੋ ਭੁੱਕੀ ਬਰਾਮਦ ਹੋਈ। ਜਦਕਿ ਦੂਜੀ ਰਿਟਜ਼ ਕਾਰ ਦੀ ਤਲਾਸ਼ੀ ਦੌਰਾਨ 1 ਕਿਲੋ ਅਫੀਮ ਅਤੇ 13 ਕਿਲੋ ਭੁੱਕੀ ਬਰਾਮਦ ਹੋਈ। ਉਕਤ ਬਰਾਮਦਗੀ ਉਪਰੰਤ ਮੁਲਜ਼ਮ ਕਰਮਜੀਤ ਸਿੰਘ ਵਾਸੀ ਰਾਮੇਆਣਾ, ਸ਼ਮਨਦੀਪ ਸਿੰਘ ਵਾਸੀ ਚੈਨਾ ਰੋਡ ਜੈਤੋ ਅਤੇ ਅਰਸ਼ਦੀਪ ਸਿੰਘ ਵਾਸੀ ਪਿੰਡ ਰਾਮੇਆਣਾ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਤਿੰਨੋਂ ਮੁਲਜ਼ਮ ਰਾਜਸਥਾਨ ਤੋਂ ਨਸ਼ਾ ਲਿਆ ਕੇ ਅੱਗੇ ਪਿੰਡਾਂ ਵਿਚ ਪ੍ਰਚੂਨ ’ਤੇ ਸਪਲਾਈ ਕਰਦੇ ਸਨ।

(For more news apart from 3 drug smugglers arrested in Faridkot, stay tuned to Rozana Spokesman)

Tags: faridkot

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement