Jalalabad News: ਜਲਾਲਾਬਾਦ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਨਸ਼ਾ ਤਸਕਰ ਗ੍ਰਿਫ਼ਤਾਰ

By : GAGANDEEP

Published : Dec 6, 2023, 12:44 pm IST
Updated : Dec 6, 2023, 12:44 pm IST
SHARE ARTICLE
3 Drug smugglers arrested with heroin worth crores in Jalalabad
3 Drug smugglers arrested with heroin worth crores in Jalalabad

Jalalabad News: 4 ਕਿਲੋ ਤੋਂ ਵੱਧ ਦੀ ਹੈ ਹੈਰੋਇਨ

3 Drug smugglers arrested with heroin worth crores in Jalalabad: ਫਾਜ਼ਿਲਕਾ ਦੇ ਜਲਾਲਾਬਾਦ 'ਚ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਕੋਲੋਂ ਥਾਣਾ ਸਦਰ ਦੀ ਪੁਲਿਸ ਨੇ 4 ਕਿਲੋ 155 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਪਾਕਿਸਤਾਨ ਤੋਂ ਮੰਗਵਾਈ ਜਾਂਦੀ ਸੀ। ਮੁਲਜ਼ਮ ਇਸ ਦੀ ਸਲਪਾਈ ਕਰਨ ਦੀ ਫਿਰਾਕ ਵਿਚ ਸਨ। ਪੁਲਿਸ ਨੇ ਨਾਕਾਬੰਦੀ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਤਸਕਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਲਦ ਹੀ ਅਦਾਲਤ 'ਚ ਪੇਸ਼ ਹੋਵੇਗਾ।

ਇਹ ਵੀ ਪੜ੍ਹੋ: Australia News: ਆਸਟ੍ਰੇਲੀਆ 'ਚ ਕਾਰ ਪਲਟਣ ਕਾਰਨ ਭਾਰਤੀ ਵਿਦਿਆਰਥੀ ਦੀ ਹੋਈ ਮੌਤ  

ਜਾਂਚ ਅਧਿਕਾਰੀ ਹਰਦੇਵ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਮੁਲਾਜ਼ਮਾਂ ਸਮੇਤ ਗਸ਼ਤ ਦੇ ਸਬੰਧ ਵਿੱਚ ਐਫ.ਐਫ ਰੋਡ ’ਤੇ ਪਿੰਡ ਮੋਜੇਵਾਲਾ ਨਹਿਰ ਦੇ ਪੁਲ ’ਤੇ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਮੇਜਰ ਸਿੰਘ, ਸੰਦੀਪ ਸਿੰਘ ਅਤੇ ਪਵਨਜੋਤ ਸਿੰਘ ਨੇ ਪਾਕਿਸਤਾਨ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਮੰਗਵਾਈ ਹੈ।

ਇਹ ਵੀ ਪੜ੍ਹੋ: Pakistan News: ''ਮੋਦੀ ਸਾਬ੍ਹ ਨੂੰ ਜੰਜ਼ੀਰਾਂ ਵਿਚ ਜੜਕਣਾ ਹੈ''-ਪਾਕਿ ਦੇ ਫੌਜ ਦੇ ਅਧਿਕਾਰੀ ਨੇ PM ਮੋਦੀ ਲਈ ਵਰਤੀ ਅਪਮਾਨਜਨਕ ਭਾਸ਼ਾ 

ਮੁਲਜ਼ਮ ਇਸ ਨੂੰ ਅੱਗੇ ਸਪਲਾਈ ਕਰਨ ਦੀ ਫਿਰਾਕ ਵਿਚ ਸਨ। ਪੁਲਿਸ ਨੇ ਨਾਕਾਬੰਦੀ ਕਰਕੇ ਤਿੰਨਾਂ ਨੂੰ 4 ਕਿਲੋ 155 ਗ੍ਰਾਮ ਹੈਰੋਇਨ ਅਤੇ ਹੀਰੋ ਮੋਟਰਸਾਈਕਲ ਨੰਬਰ ਪੀਬੀ-22-ਵੀ-0745 ਸਮੇਤ ਕਾਬੂ ਕਰ ਲਿਆ। ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement