Faridkot News: ਵਿਆਹ ਵਾਲੀ ਕਾਰ ਬੁੱਕ ਕਰਨ ਜਾ ਰਹੇ ਲਾੜੇ ਦੀ ਹਾਦਸੇ ’ਚ ਹੋਈ ਮੌਤ

By : GAGANDEEP

Published : Dec 6, 2023, 2:06 pm IST
Updated : Dec 6, 2023, 3:54 pm IST
SHARE ARTICLE
Faridkot News Today in Punjabi Man died while going to book car for wedding
Faridkot News Today in Punjabi Man died while going to book car for wedding

Faridkot News: ਮ੍ਰਿਤਕ ਨੌਜਵਾਨ ਦਾ ਅਗਲੇ ਮਹੀਨੇ ਸੀ ਵਿਆਹ

Faridkot News Today in Punjabi Man died while going to book car for wedding: ਫਰੀਦਕੋਟ ਤੋਂ ਦਿਲ ਨੂੰ ਝੰਜੋੜ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਵਿਆਹ ਵਾਲੀ ਕਾਰ ਬੁੱਕ ਕਰਨ ਜਾ ਰਹੇ ਲਾੜੇ ਦੀ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਗਦੀਪ  ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦਾ ਅਗਲੇ ਮਹੀਨੇ ਵਿਆਹ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਘਰ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਤੇ ਨੌਜਵਾਨ ਆਪਣੇ  ਵਿਆਹ ਲਈ ਕਾਰ ਬੁੱਕ ਕਰਨ ਲਈ ਜਾ ਰਿਹਾ ਸੀ ਕਿ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿਤੀ। ਇਸ ਦਰਦਨਾਕ ਹਾਦਸੇ ਵਿਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ: Jalalabad News: ਜਲਾਲਾਬਾਦ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਨਸ਼ਾ ਤਸਕਰ ਗ੍ਰਿਫ਼ਤਾਰ

ਮ੍ਰਿਤਕ ਦੇ ਪਿਤਾ ਬਲਦੇਵ ਸਿੰਘ ਪੁੱਤਰ ਪਿਆਰਾ ਸਿੰਘ ਵੱਲੋਂ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦੇ ਪੁੱਤਰ ਜਗਦੀਪ ਸਿੰਘ ਉਰਫ ਕੌਫੀ ਦਾ ਜਨਵਰੀ ਮਹੀਨੇ ਵਿਆਹ ਸੀ, ਜਿਸ ਕਾਰਨ ਉਸ ਦੇ ਵਿਆਹ ਲਈ ਡੋਲੀ ਵਾਲੀ ਕਾਰ ਬੁੱਕ ਕਰਨ ਲਈ ਬਲਦੇਵ ਸਿੰਘ, ਜਗਦੀਪ ਸਿੰਘ ਤੇ ਉਸ ਦਾ ਦੋਸਤ ਨਰਿੰਦਰ ਸਿੰਘ ਜਾ ਰਹੇ ਸਨ। ਉਹ ਨੈਸ਼ਨਲ ਹਾਈਵੇ ’ਤੇ ਜਦੋਂ ਕ੍ਰਾਊਨ ਪੈਲੇਸ ਨੇੜੇ ਪੁੱਜੇ, ਤਾਂ ਜਗਦੀਪ ਸਿੰਘ ਨੇ ਕਿਹਾ ਕਿ ਉਸ ਨੂੰ ਪੇਸ਼ਾਬ ਜਾਣਾ ਹੈ ਜਿਸ ਕਾਰਨ ਉਹ ਪੇਸ਼ਾਬ ਲਈ ਸੜਕ ਕੰਢੇ ਜਾਣ ਲੱਗਾ ਤਾਂ ਇਕ ਤੇਜ਼ ਰਫਤਾਰ ਕਾਰ ਦੀ ਲਪੇਟ ’ਚ ਆ ਗਿਆ। 

ਇਹ ਵੀ ਪੜ੍ਹੋ: Australia News: ਆਸਟ੍ਰੇਲੀਆ 'ਚ ਕਾਰ ਪਲਟਣ ਕਾਰਨ ਭਾਰਤੀ ਵਿਦਿਆਰਥੀ ਦੀ ਹੋਈ ਮੌਤ

ਕਾਰ ਸਵਾਰ ਟੱਕਰ ਮਾਰਨ ਤੋਂ ਬਾਅਦ ਕਾਰ ਸਮੇਤ ਉੱਥੋਂ ਫ਼ਰਾਰ ਹੋ ਗਿਆ। ਜਦਕਿ ਜਗਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਉਸਨੂੰ ਤੁਰੰਤ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ’ਚ ਲਿਜਾਇਆ ਗਿਆ। ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement