Punjab News: ਜੰਡਿਆਲਾ ਗੁਰੂ 'ਚ ਭਰੇ ਬਾਜ਼ਾਰ ਪਿਓ-ਪੁੱਤ ਨੂੰ ਮਾਰੀਆਂ ਗੋਲੀਆਂ; ਪਿਓ ਦੀ ਮੌਤ, ਪੁੱਤ ਜ਼ਖਮੀ
Published : Dec 6, 2023, 8:38 pm IST
Updated : Dec 7, 2023, 8:36 am IST
SHARE ARTICLE
Father and son shot in Jandiala Guru
Father and son shot in Jandiala Guru

ਸਬਜ਼ੀ ਦੀ ਦੁਕਾਨ ਕਰਦੇ ਪਿਓ-ਪੁੱਤ ਉਤੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿਤਾ

Punjab News: ਜੰਡਿਆਲਾ ਗੁਰੂ ਦੇ ਘਾਹ ਮੰਡੀ ਚੌਕ ਨੇੜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਾਹਮਣੇ ਇਕ ਸਬਜ਼ੀ ਵਿਕਰੇਤਾ ਲਛਮਣ ਦਾਸ ਅਤੇ ਉਸ ਦੇ ਬੇਟੇ ਚਮਲ ਲਾਲ 'ਤੇ ਦੇਰ ਸ਼ਾਮ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਸਬਜ਼ੀ ਵਿਕਰੇਤਾ ਲਛਮਣ ਦਾਸ ਦੀ ਮੌਤ ਹੋ ਗਈ ਜਦਕਿ ਉਸ ਦੇ ਬੇਟੇ ਨੂੰ ਜ਼ਖ਼ਮੀ ਹਾਸਲ ਵਿਚ ਹਸਪਤਾਲ ਭਰਤੀ ਕਰਵਾਇਆ ਗਿਆ।

ਮਿਲੀ ਜਾਣਕਾਰੀ ਅਨੁਸਰ ਇਥੇ ਸਬਜ਼ੀ ਦੀ ਦੁਕਾਨ ਕਰਦੇ ਪਿਓ-ਪੁੱਤ ਉਤੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿਤਾ। ਹਮਲਾਵਰਾਂ ਦਾ ਵਿਰੋਧ ਕਰਦਿਆਂ ਦੋਹਾਂ ਨੂੰ ਗੋਲੀ ਲੱਗੀ, ਜਿਸ ਕਾਰਨ ਲਛਮਣ ਦਾਸ ਦੀ ਮੌਤ ਹੋ ਗਈ। ਪੁਲਿਸ ਨੇ ਦਸਿਆ ਕਿ ਚਮਨ ਲਾਲ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਚਮਨ ਲਾਲ ਨੇ ਮੁਲਜ਼ਮਾਂ ਦੀ ਪਛਾਣ ਵੀ ਦੱਸ ਦਿਤੀ ਹੈ।

ਇਸ ਮੌਕੇ ਐਸ.ਐਸ. ਪੀ.ਅੰਮਿ੍ਤਸਰ (ਦਿਹਾਤੀ) ਸਤਿੰਦਰ ਸਿੰਘ ਨੇ ਗੱਲਬਾਤ ਦੌਰਾਨ ਦਸਿਆ ਕਿ ਇਸ ਘਟਨਾ ਨਾਲ ਸਬੰਧਤ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ ।

(For more news apart from Father and son shot in Jandiala Guru, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement