
Ludhiana News: ਜਿੰਮ ਬੰਦ ਕਰਕੇ ਜਾ ਰਿਹਾ ਸੀ ਘਰ
Firing on Gym trainer in Ludhiana: ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ 'ਚ ਬਾਈਕ ਸਵਾਰਾਂ ਨੇ ਇੱਕ ਜਿੰਮ ਟ੍ਰੇਨਰ 'ਤੇ ਗੋਲੀਆਂ ਚਲਾ ਦਿਤੀਆ। ਇਕ ਗੋਲੀ ਉਸ ਦੀ ਲੱਤ ਵਿੱਚ ਲੱਗੀ। ਉਸ ਨੂੰ ਜ਼ਖਮੀ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿੰਮ ਬੰਦ ਕਰਨ ਤੋਂ ਬਾਅਦ ਟਰੇਨਰ ਆਪਣੇ ਦੋਸਤ ਨਾਲ ਕਾਰ 'ਚ ਘਰ ਵੱਲ ਜਾ ਰਿਹਾ ਸੀ। ਇਸ ਦੌਰਾਨ ਹਮਲਾ ਹੋਇਆ। ਜ਼ਖ਼ਮੀ ਦੀ ਪਛਾਣ ਕੁਲਦੀਪ ਸਿੰਘ ਕੋਹਲੀ ਵਾਸੀ ਮਨਦੀਪ ਨਗਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Delhi News: ਦਿੱਲੀ ਹਵਾਈ ਅੱਡੇ 'ਤੇ ਸਿੰਗਾਪੁਰ ਦੂਤਘਰ ਦੀ ਫਰਜ਼ੀ ਨੰਬਰ ਪਲੇਟ ਕਾਰ ਮਾਮਲੇ ਵਿਚ ਵੱਡਾ ਖੁਲਾਸਾ
ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਗਿੱਲ ਨਹਿਰ ਨੇੜੇ ਜਿੰਮ ਹੈ। ਮੰਗਲਵਾਰ ਰਾਤ ਕਰੀਬ 10 ਵਜੇ ਉਹ ਆਪਣੇ ਦੋਸਤ ਨਾਲ ਕਾਰ 'ਚ ਘਰ ਜਾ ਰਿਹਾ ਸੀ। ਲੋਹਾਰਾ ਪੁਲ ਨੇੜੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ। ਜਦੋਂ ਉਹ ਕਾਰਨ ਪੁੱਛਣ ਲਈ ਹੇਠਾਂ ਆਇਆ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿਤੀਆਂ। ਉਸ ਨੇ ਕਾਰ ਵਿਚ ਝੁਕ ਕੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੇ ਬਾਵਜੂਦ ਇੱਕ ਗੋਲੀ ਉਸ ਦੀ ਲੱਤ ਵਿਚ ਲੱਗ ਗਈ।
ਇਹ ਵੀ ਪੜ੍ਹੋ: Haryana News : ਹਿਸਾਰ ਦੀ ਮੱਝ ਨੇ ਪੰਜਾਬ 'ਚ ਆਯੋਜਿਤ ਤਿੰਨ ਰੋਜ਼ਾ ਪਸ਼ੂ ਮੇਲੇ ਵਿਚ 22 ਲੀਟਰ ਦੁੱਧ ਦੇ ਕੇ ਜਿੱਤਿਆ ਟਰੈਕਟਰ
ਕੁਲਦੀਪ ਨੇ ਦੱਸਿਆ ਕਿ ਹਮਲਾਵਰਾਂ ਨੇ ਕਰੀਬ 5 ਤੋਂ 6 ਗੋਲੀਆਂ ਚਲਾਈਆਂ। ਪਹਿਲਾਂ ਤਾਂ ਉਸਨੂੰ ਪਤਾ ਹੀ ਨਹੀਂ ਲੱਗਾ ਕਿ ਉਸ ਨੂੰ ਗੋਲੀ ਮਾਰੀ ਗਈ ਹੈ। ਜਦੋਂ ਬਦਮਾਸ਼ ਭੱਜ ਗਏ ਤਾਂ ਉਸ ਦੀ ਲੱਤ 'ਚੋਂ ਖੂਨ ਨਿਕਲਦਾ ਦੇਖਿਆ ਗਿਆ। ਦੋਸਤ ਉਸ ਨੂੰ ਹਸਪਤਾਲ ਲੈ ਗਿਆ। ਉਥੇ ਮੌਜੂਦ ਡਾਕਟਰਾਂ ਨੇ ਸ਼ਿਮਲਾਪੁਰੀ ਪੁਲਿਸ ਨੂੰ ਸੂਚਨਾ ਦਿੱਤੀ। ਕੁਲਦੀਪ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਉਸ 'ਤੇ ਹਮਲਾ ਹੋਇਆ ਹੈ। ਉਹ ਮੁਲਜ਼ਮਾਂ ਨੂੰ ਨਹੀਂ ਜਾਣਦਾ।