Punjab News: ਸਾਬਕਾ CM ਚਰਨਜੀਤ ਸਿੰਘ ਚੰਨੀ, ਆਪ ਅਤੇ ਭਾਜਪਾ ਆਗੂਆਂ ਹਾਈ ਕੋਰਟ ਵਲੋਂ ਰਾਹਤ
Published : Dec 6, 2023, 4:09 pm IST
Updated : Dec 6, 2023, 4:09 pm IST
SHARE ARTICLE
Punjab and Haryana High Court
Punjab and Haryana High Court

2021 'ਚ ਕੋਰੋਨਾ ਪ੍ਰੋਟੋਕਾਲ ਤੋੜਨ ਨੂੰ ਲੈ ਕੇ ਦਰਜ FIR ਹੋਈ ਰੱਦ

Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ‘ਆਪ’ ਅਤੇ ਭਾਜਪਾ ਦੇ ਕਈ ਵੱਡੇ ਆਗੂਆਂ ਵਿਰੁਧ ਦਰਜ ਐਫਆਈਆਰ ਰੱਦ ਕਰਨ ਦੇ ਹੁਕਮ ਦਿਤੇ ਹਨ। ਇਹ ਐਫਆਈਆਰ ਕੋਵਿਡ ਪ੍ਰੋਟੋਕੋਲ ਨੂੰ ਤੋੜਨ ਲਈ 2021 ਵਿਚ ਇਨ੍ਹਾਂ ਸਾਰੇ ਨੇਤਾਵਾਂ ਵਿਰੁਧ ਦਰਜ ਕੀਤੀ ਗਈ ਸੀ।

ਹਾਈ ਕੋਰਟ ਵਲੋਂ ਜਿਨ੍ਹਾਂ ਆਗੂਆਂ ਨੂੰ ਰਾਹਤ ਦਿਤੀ ਗਈ ਹੈ, ਉਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ‘ਆਪ’ ਦੇ ਬੁਲਾਰੇ ਮਾਲਵਿੰਦਰ ਕੰਗ, ਅਰੁਣ ਨਾਰੰਗ ਤੋਂ ਇਲਾਵਾ ਭਾਜਪਾ ਦੇ ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਤਰੁਣ ਚੁੱਘ, ਮਨੋਰੰਜਨ ਕਾਲੀਆ, ਜੀਵਨ ਗੁਪਤਾ, ਬਲਦੇਵ ਚਾਵਲਾ, ਤੀਕਸ਼ਣ ਸੂਦ, ਸੁਭਾਸ਼ ਸ਼ਰਮਾ, ਮਾਸਟਰ ਮੋਹਨ ਲਾਲ, ਸੁਰਜੀਤ ਕੁਮਾਰ ਜਿਆਣੀ ਅਤੇ ਕੇ.ਡੀ. ਭੰਡਾਰੀ ਦੇ ਨਾਂਅ ਸ਼ਾਮਲ ਹਨ। ਇਨ੍ਹਾਂ ਸਾਰਿਆਂ ਵਿਰੁਧ ਆਈਪੀਸੀ ਦੀ ਧਾਰਾ 188 ਤਹਿਤ ਵੱਖ-ਵੱਖ ਥਾਵਾਂ ’ਤੇ ਐਫਆਈਆਰ ਦਰਜ ਕੀਤੀ ਗਈ ਸੀ।

 (For more news apart from Former CM Charanjit Singh Channi, AAP and BJP leaders relieved by High Court, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement