Punjab News: ਪੰਚਾਇਤੀ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ; ਹਾਈ ਕੋਰਟ ਨੇ ਪੰਜਾਬ ਚੋਣ ਕਮਿਸ਼ਨ ਤੋਂ ਮੰਗਿਆ ਸ਼ਡਿਊਲ, ਦਿਤਾ ਕੱਲ ਤਕ ਦਾ ਸਮਾਂ
Published : Dec 6, 2023, 4:23 pm IST
Updated : Dec 6, 2023, 4:23 pm IST
SHARE ARTICLE
 Punjab and Haryana High Court
Punjab and Haryana High Court

ਕਿਹਾ, ਵੇਰਵੇ ਪੇਸ਼ ਕਰੋ ਨਹੀਂ ਤਾਂ ਖੁਦ ਰੀਪੋਰਟ ਲੈ ਕੇ ਅਦਾਲਤ ਵਿਚ ਪੇਸ਼ ਹੋਣ ਪੰਜਾਬ ਚੋਣ ਕਮਿਸ਼ਨਰ

Punjab News:  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਨਾ ਕਰਨ 'ਤੇ ਪੰਜਾਬ ਚੋਣ ਕਮਿਸ਼ਨ ਨੂੰ ਸਖ਼ਤ ਫਟਕਾਰ ਲਗਾਈ ਹੈ। ਹਾਈ ਕੋਰਟ ਦੀ ਬੈਂਚ ਨੇ ਕਿਹਾ-ਕਿਸੇ ਵੀ ਹਾਲਾਤ ਵਿਚ ਸ਼ਡਿਊਲ ਕੱਲ੍ਹ ਤਕ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਜੇਕਰ ਕਿਸੇ ਕਾਰਨ ਅਜਿਹਾ ਨਹੀਂ ਹੁੰਦਾ ਹੈ ਤਾਂ ਕਮਿਸ਼ਨਰ ਖੁਦ ਚੋਣ ਰੀਪੋਰਟ ਲੈ ਕੇ ਅਦਾਲਤ ਵਿਚ ਪੇਸ਼ ਹੋਣਗੇ।

ਪੰਜਾਬ ਦੀ ਇਕ ਪੰਚਾਇਤ ਦੀ ਉਪ ਚੋਣ ਨੂੰ ਲੈ ਕੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਦਾ ਨੋਟਿਸ ਲੈਂਦਿਆਂ ਹਾਈ ਕੋਰਟ ਨੇ ਮੁੜ ਚੋਣਾਂ ਕਰਵਾਉਣ ਦੇ ਹੁਕਮ ਦਿਤੇ ਸਨ। ਜਦੋਂ ਕੁੱਝ ਕਾਰਨਾਂ ਕਰਕੇ ਚੋਣਾਂ ਨਹੀਂ ਹੋ ਸਕੀਆਂ ਤਾਂ ਅਦਾਲਤ ਵਿਚ ਸਰਕਾਰ ਵਿਰੁਧ ਪਟੀਸ਼ਨ ਪਾਈ ਗਈ। ਉਕਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਸਖ਼ਤ ਰੁਖ਼ ਦਿਖਾਇਆ ਹੈ।

ਹਾਈ ਕੋਰਟ 'ਚ ਸੁਣਵਾਈ ਦੌਰਾਨ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਭਰੋਸਾ ਦਿਤਾ ਸੀ ਕਿ ਸਾਰੀਆਂ ਪੰਚਾਇਤੀ ਚੋਣਾਂ ਕੁੱਝ ਸਮੇਂ 'ਚ ਕਰਵਾਈਆਂ ਜਾਣਗੀਆਂ। ਇਸ 'ਤੇ ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਚੋਣਾਂ ਸਬੰਧੀ ਸਥਿਤੀ ਅਜੇ ਸਪੱਸ਼ਟ ਨਹੀਂ ਕੀਤੀ ਗਈ ਹੈ। ਅਜੇ ਤਕ ਇਹ ਨਹੀਂ ਦਸਿਆ ਗਿਆ ਕਿ ਚੋਣਾਂ ਕਦੋਂ ਹੋਣਗੀਆਂ ਅਤੇ ਇਸ ਦਾ ਪ੍ਰੋਗਰਾਮ ਕੀ ਹੋਵੇਗਾ, ਕੋਈ ਨਹੀਂ ਜਾਣਦਾ। ਅਜਿਹੇ 'ਚ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਚੋਣ ਕਮਿਸ਼ਨਰ ਨੂੰ ਚੋਣਾਂ ਦੇ ਪੂਰੇ ਵੇਰਵੇ ਪੇਸ਼ ਕਰਨ ਦੇ ਹੁਕਮ ਦਿਤੇ ਹਨ।

 (For more news apart from High court on panchayat elections, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement