
ਉਨ੍ਹਾਂ ਕਿਹਾ ਕਿ ਕਈ ਡਾਕਟਰਾਂ ਨੇ ਖਦਸ਼ਾ ਜਤਾਇਆ ਕਿ ਇਹ ਕੋਵਿਡ ਦਾ ਇਕ ਰੂਪ ਹੋ ਸਕਦਾ ਹੈ।
Gurjeet Auijla News: ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅਪਣੇ ਹਲਕੇ ਵਿਚ ਚਿਕਨਗੁਨੀਆ ਵਰਗੇ ਬੁਖਾਰ ਦੇ ਇਲਾਜ ਲਈ ਪ੍ਰੋਟੋਕੋਲ ਦੀ ਲੋੜ ਬਾਰੇ ਗੱਲ ਕੀਤੀ। ਔਜਲਾ ਨੇ ਦਸਿਆ ਕਿ ਛੇਹਰਟਾ ਇਲਾਕੇ ਵਿਚ ਪਿਛਲੇ 6 ਮਹੀਨਿਆਂ ਤੋਂ ਲੋਕਾਂ ਨੂੰ ਬੁਖਾਰ ਹੋ ਰਿਹਾ ਹੈ, ਭਾਵੇਂ ਉਨ੍ਹਾਂ ਦਾ ਚਿਕਨਗੁਨੀਆ ਟੈਸਟ ਨੈਗੇਟਿਵ ਆਉਂਦਾ ਹੈ ਪਰ ਬੁਖਾਰ ਅਤੇ ਲੱਛਣ ਘੱਟ ਨਹੀਂ ਹੋ ਰਹੇ।
ਉਨ੍ਹਾਂ ਕਿਹਾ ਕਿ ਇਸ ਦਾ ਕੋਈ ਇਲਾਜ ਨਹੀਂ ਮਿਲ ਰਿਹਾ। ਇਸ ਤੋਂ ਬਾਅਦ ਵਿਅਕਤੀ ਬਹੁਤ ਕਮਜ਼ੋਰ ਹੋ ਰਿਹਾ ਹੈ, ਜ਼ਿਆਦਾਤਰ ਨੌਜਵਾਨ ਇਸ ਦੀ ਲਪੇਟ ਵਿਚ ਆ ਰਹੇ ਹਨ ਅਤੇ ਕਈ ਮੌਤਾਂ ਵੀ ਹੋਈਆਂ। ਸੰਸਦ ਮੈਂਬਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਮੁੱਦੇ ਵੱਲ ਧਿਆਨ ਨਹੀਂ ਦਿਤਾ। ਹਲਕੇ ਦੇ ਢਾਈ ਲੱਖ ਪਰਿਵਾਰ ਇਸ ਤੋਂ ਪ੍ਰਭਾਵਤ ਹੋ ਰਹੇ ਹਨ ਅਤੇ ਉਨ੍ਹਾਂ ਦੀ ਰੋਜ਼ੀ ਰੋਟੀ ਜਾ ਰਹੀ ਹੈ। ਗਰੀਬ ਲੋਕ ਬਹੁਤ ਪਰੇਸ਼ਾਨ ਹਨ।
ਉਨ੍ਹਾਂ ਕਿਹਾ ਕਿ ਕਈ ਡਾਕਟਰਾਂ ਨੇ ਖਦਸ਼ਾ ਜਤਾਇਆ ਕਿ ਇਹ ਕੋਵਿਡ ਦਾ ਇਕ ਰੂਪ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਛੇ ਮਹੀਨੇ ਹੋ ਗਏ ਹਨ ਪਰ ਵਾਰ-ਵਾਰ ਚਿੱਠੀਆਂ ਲਿਖਣ ਦੇ ਬਾਵਜੂਦ ਸੂਬਾ ਸਰਕਾਰ ਨੇ ਇਸ ਵੱਲ ਧਿਆਨ ਨਹੀਂ ਦਿਤਾ। ਉਨ੍ਹਾਂ ਨੇ ਸਰਕਾਰ ਨੂੰ ਇਸ ਬਿਮਾਰੀ ਦੇ ਫੈਲਣ ਦੀ ਜਾਂਚ ਕਰਨ ਲਈ ਇਕ ਟੀਮ ਗਠਿਤ ਕਰਨ ਦੀ ਬੇਨਤੀ ਕੀਤੀ ਹੈ।
(For more news apart from Investigate Chikunguniya-like disease in Punjab: INC MP Gurjeet Singh Auijla, stay tuned to Rozana Spokesman)