Punjab News: ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਅਸਤੀਫ਼ੇ ਮਨਜ਼ੂਰ ਕਰਨ ਲਈ ਅੱਜ ਹੋਵੇਗਾ ਫ਼ੈਸਲਾ
Published : Dec 6, 2024, 7:16 am IST
Updated : Dec 6, 2024, 7:16 am IST
SHARE ARTICLE
A decision will be taken today to accept the resignation of Sukhbir Badal and other Akali leaders
A decision will be taken today to accept the resignation of Sukhbir Badal and other Akali leaders

Punjab News: ਕਾਰਜਕਾਰੀ ਪ੍ਰਧਾਨ ਭੂੰਦੜ ਨੇ ਸੱਦੀਆਂ ਹਨ ਵਰਕਿੰਗ ਤੇ ਕੋਰ ਕਮੇਟੀ ਦੀਆਂ ਮੀਟਿੰਗਾਂ

 

Punjab News: ਅਕਾਲ ਤਖ਼ਤ ਤੋਂ ਲੱਗੀ ਸਜ਼ਾ ਦੀ ਸੇਵਾ ਨਿਭਾ ਰਹੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਪਰ ਹੋਏ ਹਮਲੇ ਬਾਅਦ ਸਾਰੀ ਸਥਿਤੀ ਉਪਰ ਵਿਚਾਰ ਕਰਨ ਲਈ ਪਾਰਟੀ ਦੀ ਵਰਕਿੰਗ ਕਮੇਟੀ ਤੇ ਕੋਰ ਕਮੇਟੀ ਦੀਆਂ ਮੀਟਿੰਗਾਂ 6 ਦਸੰਬਰ ਨੂੰ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵਲੋਂ ਸੱਦ ਲਈਆਂ ਗਈਆਂ ਹਨ। 

ਮਿਲੀ ਜਾਣਕਾਰੀ ਮੁਤਾਬਕ ਸੁਖਬੀਰ ਤੇ ਹਮਲੇ ਨੂੰ ਲੈ ਕੇ ਜਿਥੇ ਭਵਿੱਖ ਦੀ ਰਣਨੀਤੀ ਉਪਰ ਇਨ੍ਹਾਂ ਮੀਟਿੰਗਾਂ ਵਿਚ ਵਿਚਾਰਾਂ ਕੀਤੀਆਂ ਜਾਣਗੀਆਂ ਉਥੇ ਅਕਾਲ ਤਖ਼ਤ ਵਲੋਂ ਪਾਰਟੀ ਪ੍ਰਧਾਨ ਤੇ ਅਸਤੀਫ਼ਾ ਦੇ ਚੁੱਕੇ ਹੋਰ ਅਹੁਦੇਦਾਰਾਂ ਬਾਰੇ ਵੀ ਦਿਤੇ ਹੁਕਮਾਂ ਨੂੰ ਅਮਲ ਵਿਚ ਲਿਆਉਣ ਲਈ ਫ਼ੈਸਲਾ ਲਿਆ ਜਾਵੇਗਾ।

ਵਰਨਣਯੋਗ ਹੈ ਕਿ ਅਕਾਲ ਤਖ਼ਤ ਉਪਰ ਸੁਣਾਏ ਫ਼ੈਸਲੇ ਵਿਚ ਸੁਖਬੀਰ ਤੇ ਹੋਰ ਅਹੁਦੇਦਾਰਾਂ ਨੂੰ ਧਾਰਮਕ ਸਜ਼ਾ ਸੁਣਾਉਣ ਦੇ ਨਾਲ ਨਾਲ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਮਰਥਨ ਵਿਚ ਕੁੱਝ ਹੋਰ ਆਗੂਆਂ ਵਲੋਂ ਦਿਤੇ ਅਸਤੀਫ਼ੇ ਮੰਜ਼ੂਰ ਕਰਨ ਲਈ ਵੀ ਹੁਕਮਾ ਦਿਤਾ ਗਿਆ ਸੀ। ਇਨ੍ਹਾਂ ਨੂੰ ਮੰਜ਼ੂਰ ਕਰ ਕੇ ਤਿੰਨ ਦਿਨਾਂ ਅੰਦਰ ਅਕਾਲ ਤਖ਼ਤ ਨੂੰ ਰੀਪੋਰਟ ਦੇਣ ਲਈ ਵੀ ਕਿਹਾ ਗਿਆ ਸੀ। ਇਹ ਤਿੰਨ ਦਿਨ ਦਾ ਸਮਾਂ ਖ਼ਤਮ ਹੋ ਚੁੱਕਾ ਹੈ। 

SHARE ARTICLE

ਏਜੰਸੀ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement