
Amritsar News : ਹੰਗਾਮੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 9 ਦਸੰਬਰ ਨੂੰ ਸਵੇਰੇ 11 ਵਜੇ ਹੋਵੇਗੀ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 9 ਦਸੰਬਰ 2024 ਨੂੰ ਬੁਲਾਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੰਗਾਮੀ ਇਕੱਤਰਤਾ ਪੰਥਕ ਮਾਮਲਿਆਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 9 ਦਸੰਬਰ ਨੂੰ ਸਵੇਰੇ 11 ਵਜੇ ਹੋਵੇਗੀ।
ਇਸ ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
(For more news apart from Advocate Dhami called an emergency meeting committee on December 9 News in Punjabi, stay tuned to Rozana Spokesman)