ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸੈਨੀਵਾਲਾ ਬਾਰਡਰ 'ਤੇ ਰੀਟਰੀਟ ਸੈਰਾਮਨੀ 'ਚ ਕੀਤੀ ਸ਼ਮੂਲੀਅਤ
Published : Dec 6, 2024, 9:16 am IST
Updated : Dec 6, 2024, 9:16 am IST
SHARE ARTICLE
CM Mann announces to develop Hussainiwala border as a state of the art tourist destination
CM Mann announces to develop Hussainiwala border as a state of the art tourist destination

ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਕੀਤਾ ਐਲਾਨ

ਹੁਸੈਨੀਵਾਲਾ ਬਾਰਡਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ। ਹੁਸੈਨੀਵਾਲਾ ਬਾਰਡਰ 'ਤੇ ਰੀਟਰੀਟ ਸੈਰਾਮਨੀ 'ਚ ਸ਼ਮੂਲੀਅਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੀ ਵਾਰ ਇਸ ਨੂੰ ਦੇਖ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਬੀ.ਐੱਸ.ਐਫ. ਅਧਿਕਾਰੀਆਂ ਨੂੰ ਇਸ ਇਤਿਹਾਸਕ ਸਥਾਨ ਨੂੰ ਨਵਾਂ ਰੂਪ ਦੇਣ ਲਈ ਵਿਸਥਾਰਤ ਪ੍ਰਸਤਾਵ ਪੇਸ਼ ਕਰਨ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਜਗ੍ਹਾ ਦੇ ਵਿਆਪਕ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਥਾਨ ਨੂੰ ਆਧੁਨਿਕ ਢੰਗ ਨਾਲ ਵਿਕਸਤ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤਿੰਨ ਥਾਵਾਂ ਵਾਹਗਾ, ਹੁਸੈਨੀਵਾਲਾ ਅਤੇ ਸੁਲੇਮਾਨਕੀ ਸਰਹੱਦਾਂ 'ਤੇ ਰੀਟਰੀਟ ਸਮਾਰੋਹ ਕਰਵਾਇਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਹਗਾ ਵਿਖੇ ਵੱਡੀ ਗਿਣਤੀ ਵਿੱਚ ਸੈਲਾਨੀ ਆਉਂਦੇ ਹਨ ਪਰ ਇਸ ਦੇ ਮੁਕਾਬਲੇ  ਹੁਸੈਨੀਵਾਲਾ ਅਤੇ ਸੁਲੇਮਾਨਕੀ ਵਿਖੇ ਸੈਲਾਨੀਆਂ ਦੀ ਆਮਦ ਘੱਟ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਥਾਨ ਕੋਲ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੀ ਵੱਡੀ ਸੰਭਾਵਨਾ ਹੈ, ਇਸ ਲਈ ਇਸ ਸਥਾਨ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਥਾਨ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਥਾਨ ‘ਤੇ ਇੱਕ ਅਜਾਇਬ ਘਰ ਵੀ ਹੈ ਜਿੱਥੇ ਉਹ ਪਿਸਤੌਲ ਪ੍ਰਦਰਸ਼ਿਤ ਕੀਤਾ ਗਿਆ ਹੈ ਜਿਸਦੀ ਵਰਤੋਂ ਮਹਾਨ ਸ਼ਹੀਦ ਨੇ ਸਾਂਡਰਾਸ ਨੂੰ ਮਾਰਨ ਲਈ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਅਸਥਾਨ ਦੇ ਕਣ ਕਣ ਵਿੱਚ ਦੇਸ਼ ਭਗਤੀ ਸਮੋਈ ਹੈ ਅਤੇ ਇਸ ਪਵਿੱਤਰ ਧਰਤੀ ਨਾਲ ਵੱਧ ਤੋਂ ਵੱਧ ਸੈਲਾਨੀਆਂ ਨੂੰ ਜੋੜਿਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਭਾਰਤੀ ਹਥਿਆਰਬੰਦ ਬਲਾਂ ਦੀ ਵੀ ਸ਼ਲਾਘਾ ਕੀਤੀ ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਖਰਾਬ ਮੌਸਮ ਦੇ ਬਾਵਜੂਦ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬੁੱਧਵਾਰ ਨੂੰ ਮੋਹਾਲੀ ਵਿਖੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਲੋਕ ਅਰਪਣ ਕੀਤਾ ਗਿਆ ਹੈ।          ----

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement