Jalandhar News : ਜਲੰਧਰ 'ਚ ਸਿਲੰਡਰ ਫੱਟਣ ਕਾਰਨ ਹੋਇਆ ਧਮਾਕਾ, ਘਰ ਨੂੰ ਲੱਗੀ ਭਿਆਨਕ ਅੱਗ 

By : BALJINDERK

Published : Dec 6, 2024, 2:08 pm IST
Updated : Dec 6, 2024, 2:08 pm IST
SHARE ARTICLE
file photo
file photo

Jalandhar News : ਭਿਆਨਕ ਅੱਗ ’ਚ ਫਾਇਰ ਵਿਭਾਗ ਦੇ ਦੋ ਕਰਮਚਾਰੀ ਝੁਲਸੇ

Jalandhar News in punjabi : ਜਲੰਧਰ ਦੇ ਬਾਬੂਲਾਲ ਸਿੰਘ ਨਗਰ ਨਾਲ ਲੱਗਦੇ ਰਾਜ ਨਗਰ ’ਚ ਅੱਜ ਸਵੇਰੇ ਇਕ ਘਰ ’ਚ ਭਿਆਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਅਨੁਸਾਰ ਸਿਲੰਡਰ ਫਟਣ ਕਾਰਨ ਘਰ ਵਿੱਚ ਲੱਗੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਆਸ-ਪਾਸ ਦੇ ਲੋਕਾਂ ਨੇ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਮੌਕੇ 'ਤੇ ਪਹੁੰਚ ਗਈਆਂ ਅਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਇਸ ਭਿਆਨਕ ਅੱਗ ’ਚ ਫਾਇਰ ਵਿਭਾਗ ਦੇ ਦੋ ਕਰਮਚਾਰੀ ਵੀ ਝੁਲਸ ਗਏ।

ਘਟਨਾ ’ਚ ਫਾਇਰ ਬ੍ਰਿਗੇਡ ਦੇ ਕਰਮੀ ਰਮਨਦੀਪ ਸਿੰਘ ਅਤੇ ਅਭੀ ਗਿੱਲ ਦੇ ਚਿਹਰੇ ਝੁਲਸ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਪਸਰੀਚਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 4 ਵਜੇ ਘਰ ’ਚ ਅੱਗ ਲੱਗ ਗਈ। ਫਾਇਰ ਵਿਭਾਗ ਦੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਘਰ ’ਚ ਖਿਡੌਣਿਆਂ ਦਾ ਸਾਮਾਨ ਪਿਆ ਹੋਇਆ ਸੀ। ਇਸ ਘਟਨਾ ’ਚ ਸਾਮਾਨ ਸੜ ਕੇ ਸੁਆਹ ਹੋ ਗਿਆ।

ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਅੱਗ ਲੱਗਣ ਸਮੇਂ ਘਰ 'ਚ ਕੋਈ ਮੌਜੂਦ ਨਹੀਂ ਸੀ। ਘਰ ’ਚ ਵੱਡੀ ਮਾਤਰਾ ਵਿੱਚ ਪਲਾਸਟਿਕ ਦਾ ਸਮਾਨ ਪਿਆ ਹੋਣ ਕਾਰਨ ਅੱਗ ਕੁਝ ਦੇਰ ਵਿੱਚ ਹੀ ਫੈਲ ਗਈ। ਅੱਗ ਦੀਆਂ ਲਪਟਾਂ ਘਰ ਦੇ ਬਾਹਰੋਂ ਹੀ ਦਿਖਾਈ ਦੇ ਰਹੀਆਂ ਸਨ। ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਦੋ ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ।

(For more news apart from Jalandhar there was an explosion due bursting of cylinder, terrible fire broke out at house News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement