ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕਾਬੂ
Published : Dec 6, 2024, 9:10 am IST
Updated : Dec 6, 2024, 9:10 am IST
SHARE ARTICLE
Arjan Singh, Assistant Sub Inspector (ASI)
Arjan Singh, Assistant Sub Inspector (ASI)

ਪੁਲਿਸ ਮੁਲਾਜ਼ਮ ਨੇ ਵਿਦੇਸ਼ ਭੇਜਣ ਸਬੰਧੀ ਮਾਮਲੇ ਵਿੱਚ ਸ਼ਿਕਾਇਤਕਰਤਾ ਦੇ ਪੱਖ ਵਿੱਚ ਰਿਪੋਰਟ ਦੇਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਕਮਿਸ਼ਨਰੇਟ ਅੰਮ੍ਰਿਤਸਰ ਦੇ ਮਨੁੱਖੀ ਤਸਕਰੀ ਰੋਕੂ ਵਿੰਗ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਰਜਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਮੁਹੱਲਾ ਇਸਲਾਮਾਬਾਦ ਦੇ ਵਸਨੀਕ ਰੋਹਿਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਵਿਦੇਸ਼ ਭੇਜਣ ਸਬੰਧੀ ਮਾਮਲੇ ਵਿੱਚ ਸ਼ਿਕਾਇਤਕਰਤਾ ਦੇ ਪੱਖ ਵਿੱਚ ਰਿਪੋਰਟ ਦੇਣ ਅਤੇ ਇਮੀਗ੍ਰੇਸ਼ਨ ਏਜੰਟ ’ਤੇ ਐਫਆਈਆਰ ਦਰਜ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement