ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇ
Published : Dec 6, 2025, 10:12 pm IST
Updated : Dec 6, 2025, 10:12 pm IST
SHARE ARTICLE
Gold sheets installed at Sachkhand Sri Harmandir Sahib after renovation
Gold sheets installed at Sachkhand Sri Harmandir Sahib after renovation

ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਇਹ ਸੇਵਾ ਸੌਂਪੀ ਗਈ ਸੀ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ (ਲਹਿੰਦੇ ਪਾਸੇ ਦੀ ਬਾਹੀ) ਵਿਚ ਸੋਨੇ ਦੇ ਪੱਤਰੇ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਕੀਤਾ ਹੈ। ਅੱਜ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਸੋਨੇ ਦੇ ਪੱਤਰੇ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਸ਼ਰਧਾ ਨਾਲ ਪੱਤਰੇ ਲਗਾਉਣ ਦੀ ਸੇਵਾ ਆਰੰਭ ਕਰਵਾਈ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੁਨਹਿਰੀ ਪੱਤਰੇ ਅਤੇ ਮੀਨਾਕਾਰੀ ਨੂੰ ਸੁਰੱਖਿਅਤ ਰੱਖਣ ਲਈ ਸਮੇਂ-ਸਮੇਂ ਕਾਰਜ ਕੀਤੇ ਜਾਂਦੇ ਹਨ ਅਤੇ ਇਸੇ ਤਹਿਤ ਹੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਚੱਲ ਰਹੀ ਸੇਵਾ ਦੌਰਾਨ ਪੱਤਰਿਆਂ ਨੂੰ ਪਹਿਲਾਂ ਦੀ ਤਰ੍ਹਾਂ ਹੂਬਹੂ ਤਿਆਰ ਕਰਕੇ ਮੁੜ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮੀਨਾਕਾਰੀ ਦੀ ਸਾਂਭ-ਸੰਭਾਲ ਦਾ ਕਾਰਜ ਵੀ ਜਾਰੀ ਹੈ। ਉਨ੍ਹਾਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਸ਼ਰਧਾ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੀਆਂ ਸੇਵਾਵਾਂ ਮਿਲਣੀਆਂ ਗੁਰੂ ਸਾਹਿਬ ਦੀ ਰਹਿਮਤ ਹੈ। ਉਨ੍ਹਾਂ ਸੰਗਤਾਂ ਵੱਲੋਂ ਦਿੱਤੇ ਗਏ ਸਹਿਯੋਗ ਦਾ ਵੀ ਧੰਨਵਾਦ ਕੀਤਾ।

 ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਓਐਸਡੀ ਸ. ਸਤਬੀਰ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਪ੍ਰਚਾਰ ਸ. ਮਲਕੀਤ ਸਿੰਘ ਬਹਿੜਵਾਲ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ ਅਤੇ ਹੋਰ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement