ਭਾਰਤ-ਪਾਕਿ ਸਰਹੱਦ ਤੋਂ 5 ਕਿੱਲੋ ਹੈਰੋਇਨ ਬਰਾਮਦ
Published : Jan 7, 2019, 12:38 pm IST
Updated : Jan 7, 2019, 12:38 pm IST
SHARE ARTICLE
5 kg heroin seized from India-Pak border
5 kg heroin seized from India-Pak border

ਭਾਰਤ-ਪਾਕਿ ਸਰਹੱਦ ਤੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ ਹੈ। ਜਾਣਕਾਰੀ ਦੇ ਮੁਤਾਬਕ, ਬੀਐਸਐਫ਼ ਅਤੇ ਕਾਉਂਟਰ ਇੰਟੈਲੀਜੈਂਸ...

ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਤੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ ਹੈ। ਜਾਣਕਾਰੀ ਦੇ ਮੁਤਾਬਕ, ਬੀਐਸਐਫ਼ ਅਤੇ ਕਾਉਂਟਰ ਇੰਟੈਲੀਜੈਂਸ ਟੀਮ ਵਲੋਂ ਸੰਯੁਕਤ ਭਾਲ ਮੁਹਿੰਮ ਦੇ ਦੌਰਾਨ ਭਾਰਤ-ਪਾਕਿ ਸਰਹੱਦ ਤੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 32 ਕਰੋੜ ਦੇ ਲਗਭੱਗ ਦੱਸੀ ਜਾ ਰਹੀ ਹੈ। ਫ਼ਿਲਹਾਲ ਸਰਹੱਦੀ ਖੇਤਰ ਵਿਚ ਭਾਲ ਮੁਹਿੰਮ ਜਾਰੀ ਹੈ।

ਇਸ ਦੇ ਨਾਲ ਹੀ ਇਕ ਹੋਰ ਵੱਡੀ ਖ਼ਬਰ ਮਿਲੀ ਹੈ, ਜਿਸ ਵਿਚ ਕਾਉਂਟਰ ਇੰਟੈਲੀਜੈਂਸ ਦੀ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਫ਼ਿਰੋਜ਼ਪੁਰ ਕਾਉਂਟਰ ਇੰਟੈਲੀਜੈਂਸ ਟੀਮ ਵਲੋਂ ਡੇਢ ਕਿੱਲੋ ਹੈਰੋਇਨ ਸਮੇਤ 3 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਤਸਕਰਾਂ ਦੇ ਸਬੰਧ ਪਾਕਿ ਤਸਕਰਾਂ ਨਾਲ ਸਨ। ਉਨ੍ਹਾਂ ਦੋਵਾਂ ਤਸਕਰਾਂ ਵਲੋਂ ਇਹ ਹੈਰੋਇਨ ਭਾਰਤ ਵਿਚ ਵੱਖ-ਵੱਖ ਥਾਵਾਂ ‘ਤੇ ਸਪਲਾਈ ਕਰਨ ਲਈ ਮੰਗਵਾਈ ਗਈ ਸੀ।

ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 8 ਕਰੋੜ ਦੇ ਲੱਗਭੱਗ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਦੋਵਾਂ ਤਸਕਰਾਂ ਦੀ ਪਛਾਣ ਗੁਰਸੇਵਕ ਸਿੰਘ ਅਤੇ ਬਗੀਚਾ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ, ਜ਼ਿਨ੍ਹਾਂ ਤੋਂ ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement