ਬਰਗਾੜੀ ਮੁੱਦੇ 'ਤੇ 9 ਜਨਵਰੀ ਨੂੰ ‘ਆਪ’ ਖੋਲ੍ਹੇਗੀ ਬਾਦਲ ਤੇ ਕੈਪਟਨ ਦਾ ਕੱਚਾ ਚਿੱਠਾ: ਭਗਵੰਤ ਮਾਨ
Published : Jan 7, 2019, 6:51 pm IST
Updated : Jan 7, 2019, 6:51 pm IST
SHARE ARTICLE
Bhagwant Maan
Bhagwant Maan

ਸੂਬੇ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ, ਬਹਿਬਲ ਕਲਾਂ ਗੋਲੀ ਕਾਂਡ ਅਤੇ ਉਸ ਤੋਂ ਬਾਅਦ ਬਣੇ ਕਮਿਸ਼ਨਾਂ ਦੀਆਂ ਰਿਪੋਰਟਾਂ...

ਚੰਡੀਗੜ੍ਹ : ਸੂਬੇ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ, ਬਹਿਬਲ ਕਲਾਂ ਗੋਲੀ ਕਾਂਡ ਅਤੇ ਉਸ ਤੋਂ ਬਾਅਦ ਬਣੇ ਕਮਿਸ਼ਨਾਂ ਦੀਆਂ ਰਿਪੋਰਟਾਂ ਨੂੰ ਬਾਦਲ ਸਰਕਾਰ ਦੁਆਰਾ ਜਨਤਕ ਨਾ ਕਰਨ ਅਤੇ ਕੈਪਟਨ ਸਰਕਾਰ ਦੁਆਰਾ ਵੀ ਇਸ ਸੰਬੰਧੀ ਕੋਈ ਕਾਰਵਾਈ ਨਾ ਕਰਨ ਦਾ ਕੱਚਾ ਚਿੱਠਾ ਆਮ ਆਦਮੀ ਪਾਰਟੀ 9 ਜਨਵਰੀ ਨੂੰ ਖੋਲ੍ਹੇਗੀ।

ਮੀਡੀਆ ਵਿਚ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਬਰਗਾੜੀ ਸਮੇਤ ਵੱਖ-ਵੱਖ ਥਾਵਾਂ 'ਤੇ ਹੋਈਆਂ ਬੇਅਦਬੀਆਂ ਨਾਲ ਸਮੁੱਚੇ ਵਿਸ਼ਵ ਵਿਚ ਵੱਸਦੇ ਪੰਜਾਬੀਆਂ ਦੇ ਹਿਰਦੇ ਵਲੂੰਧਰੇ ਗਏ ਸਨ, ਪਰੰਤੂ 2 ਸਾਲ ਤੋਂ ਵੀ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਇਸ ਸੰਬੰਧੀ ਕੋਈ ਇਨਸਾਫ਼ ਨਹੀਂ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 9 ਜਨਵਰੀ ਨੂੰ ਤੱਥਾਂ ਸਮੇਤ ਇਸ ਮੁੱਦੇ 'ਤੇ ਬਾਦਲ ਅਤੇ ਕੈਪਟਨ ਦੀ ਮਿਲੀਭੁਗਤ ਨੂੰ ਲੋਕਾਂ ਸਾਹਮਣੇ ਲਿਆਵੇਗੀ। ਉਨ੍ਹਾਂ ਕਿਹਾ ਕਿ ਇਹ ਮੁੱਦਾ ਅਤਿ ਅੰਤ ਗੰਭੀਰ ਹੈ ਅਤੇ ਧਰਮ ਦੇ ਠੇਕੇਦਾਰ ਬਣੇ ਬਾਦਲ ਪਰਿਵਾਰ ਅਤੇ ਉਨ੍ਹਾਂ ਨੂੰ ਬਚਾਉਣ 'ਤੇ ਲੱਗੇ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸੰਬੰਧੀ ਸਿੱਖ ਕੌਮ ਅਤੇ ਪੰਜਾਬੀਆਂ ਨੂੰ ਜਵਾਬ ਦੇਣਾ ਪਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement