ਸੋਨੀ ਵੱਲੋਂ ਸਰਕਾਰੀ ਸਕੂਲਾਂ ਦੀ ਤੁਲਨਾ ਢਾਬੇ ਨਾਲ ਕੀਤੇ ਜਾਣ ਦਾ 'ਆਪ' ਵੱਲੋਂ ਵਿਰੋਧ
Published : Jan 7, 2019, 4:24 pm IST
Updated : Jan 7, 2019, 4:24 pm IST
SHARE ARTICLE
OP Soni with Aman Arora
OP Soni with Aman Arora

ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ ਸੋਨੀ ਵੱਲੋਂ ਸਰਕਾਰੀ ਸਕੂਲਾਂ ਦੀ ਤੁਲਨਾ ਢਾਬੇ ਅਤੇ ਪ੍ਰਾਈਵੇਟ ਸਕੂਲਾਂ ਨੂੰ ਫਾਈਵ ਸਟਾਰ ਹੋਟਲ ਕਹਿਣ ਉੱਤੇ ਆਮ ਆਦਮੀ ਪਾਰਟੀ ਨੇ ਤਿੱਖਾ..

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ ਸੋਨੀ ਵੱਲੋਂ ਸਰਕਾਰੀ ਸਕੂਲਾਂ ਦੀ ਤੁਲਨਾ ਢਾਬੇ ਅਤੇ ਪ੍ਰਾਈਵੇਟ ਸਕੂਲਾਂ ਨੂੰ ਫਾਈਵ ਸਟਾਰ ਹੋਟਲ ਕਹਿਣ ਉੱਤੇ ਆਮ ਆਦਮੀ ਪਾਰਟੀ ਨੇ ਤਿੱਖਾ ਇਤਰਾਜ਼ ਪ੍ਰਗਟਾਇਆ ਹੈ। ਪਾਰਟੀ ਵੱਲੋਂ ਜਾਰੀ ਬਿਆਨ ਵਿਚ ਸੀਨੀਅਰ 'ਆਪ' ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਅਜਿਹਾ ਕਰ ਕੇ ਸੋਨੀ ਨੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਲੱਖਾਂ ਗ਼ਰੀਬ ਬੱਚਿਆਂ ਦਾ ਮਜ਼ਾਕ ਬਣਾਇਆ ਹੈ। ਅਰੋੜਾ ਨੇ ਕਿਹਾ ਕਿ ਪਹਿਲਾਂ ਅਕਾਲੀ-ਭਾਜਪਾ ਅਤੇ ਹੁਣ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸੂਬੇ ਵਿਚ ਸਿੱਖਿਆ ਵਿਵਸਥਾ ਦਾ ਬੁਰਾ ਹਾਲ ਹੋਇਆ ਹੈ।

ਅਜਿਹੇ ਹਾਲਤ ਵਿਚ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਦਰੁਸਤ ਕਰਨ ਦੀ ਥਾਂ ਉਸ ਦਾ ਮਜ਼ਾਕ ਉਡਾਉਣਾ ਕਾਂਗਰਸੀ ਮੰਤਰੀ ਦਾ ਸੂਬੇ ਦੀ ਸਿੱਖਿਆ ਪ੍ਰਤੀ ਗੰਭੀਰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਮੰਤਰੀ ਵੱਲੋਂ ਕੀਤੀ ਗਈ ਟਿੱਪਣੀ ਨੀਵੇਂ ਪੱਧਰ ਦੀ ਹੈ ਅਤੇ ਇਸ ਸਬੰਧੀ ਉਨ੍ਹਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਅਰੋੜਾ ਨੇ ਕਿਹਾ ਕਿ ਇੱਕ ਪਾਸੇ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਦੁਆਰਾ ਦਿੱਲੀ ਵਿਚ ਸਿੱਖਿਆ ਸੰਬੰਧੀ ਕੀਤੇ ਸੁਧਾਰਾਂ ਦੀ ਵਿਸ਼ਵ ਵਿਚ ਤਾਰੀਫ਼ ਹੋ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ।

ਅਰੋੜਾ ਨੇ ਕਿਹਾ ਕਿ ਸੋਨੀ ਨੂੰ 'ਆਪ' ਦੀ ਦਿੱਲੀ ਸਰਕਾਰ ਤੋਂ ਸੇਧ ਲੈਂਦਿਆਂ ਸਿੱਖਿਆ ਪ੍ਰਣਾਲੀ ਵਿਚ ਨਵੀਆਂ ਤਕਨੀਕਾਂ ਲਾਗੂ ਕਰਨੀਆਂ ਚਾਹੀਦੀਆਂ ਹਨ ਅਤੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਾਂਗ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ। ਅਰੋੜਾ ਨੇ ਕਿਹਾ ਕਿ ਜੇਕਰ ਸੋਨੀ ਚਾਹੁਣ ਤਾਂ ਉਹ ਉਨ੍ਹਾਂ ਨੂੰ ਦਿੱਲੀ ਦੀ ਯਾਤਰਾ ਕਰਵਾ ਕੇ ਉੱਥੋਂ ਦੇ ਸਰਕਾਰੀ ਸਕੂਲਾਂ ਵਿਚ ਹੋਈਆਂ ਤਬਦੀਲੀਆਂ ਦਿਖਾ ਸਕਦੇ ਹਨ। ਉਨ੍ਹਾਂ ਕਿਹਾ ਕਿ ਫ਼ਾਲਤੂ ਟਿੱਪਣੀਆਂ ਕਰਨ ਦੀ ਥਾਂ ਸੋਨੀ ਅਜਿਹੇ ਬਿੰਦੂਆਂ ਉੱਤੇ ਕੰਮ ਕਰਨ ਜਿਸ ਨਾਲ ਸਿੱਖਿਆ ਪ੍ਰਣਾਲੀ ਸੁਧਾਰੀ ਜਾ ਸਕੇ।

ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਸੋਨੀ ਤੋਂ ਵਿਭਾਗ ਵਾਪਸ ਲੈ ਕੇ ਕਿਸੇ ਪੜ੍ਹੇ ਲਿਖੇ ਮੰਤਰੀ ਨੂੰ ਸੌਂਪਣ ਜੋ ਮਨੀਸ਼ ਸਿਸੋਦੀਆ ਵਾਂਗ ਪੰਜਾਬ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਠੀਕ ਕਰਨ ਨਾ ਕਿ ਪ੍ਰਾਈਵੇਟ ਸਕੂਲ ਮਾਫ਼ੀਆ ਦਾ ਹੱਥ ਠੋਕਾ ਬਣ ਕੇ ਰਹਿ ਜਾਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement