ਕੈਪਟਨ ਵੱਲੋਂ ਪਾਰਟੀ ਸਬੰਧੀ ਮੁੱਦਿਆਂ ਬਾਰੇ ਰਾਹੁਲ ਗਾਂਧੀ ਨਾਲ ਵਿਚਾਰ-ਚਰਚਾ
Published : Jan 7, 2019, 4:10 pm IST
Updated : Jan 7, 2019, 4:10 pm IST
SHARE ARTICLE
Captain with Rahul Gandhi
Captain with Rahul Gandhi

: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਆਮ ਆਦਮੀ ਪਾਰਟੀ ਦੇ ਨਾਲ ਗਠਜੋੜ ਕੀਤੇ ਜਾਣ ਦੀ ਜ਼ਰੂਰਤ ਤੋਂ ਇਨਕਾਰ ਕੀਤਾ ਹੈ ਪਰ ਇਸ ਦੇ....

ਚੰਡੀਗੜ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਆਮ ਆਦਮੀ ਪਾਰਟੀ ਦੇ ਨਾਲ ਗਠਜੋੜ ਕੀਤੇ ਜਾਣ ਦੀ ਜ਼ਰੂਰਤ ਤੋਂ ਇਨਕਾਰ ਕੀਤਾ ਹੈ ਪਰ ਇਸ ਦੇ ਨਾਲ ਹੀ ਕਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫੈਸਲਾ ਕਾਂਗਰਸ ਹਾਈਕਮਾਂਡ ਵੱਲੋਂ ਲਿਆ ਜਾਣਾ ਹੈ। 
ਸਰਕਾਰ ਅਤੇ ਪਾਰਟੀ ਨਾਲ ਸਬੰਧਤ ਮੁੱਦਿਆਂ ਬਾਰੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਕਰਨ ਤੋਂ ਬਾਅਦ ਮੀਡੀਆ ਨਾਲ ਇੱਕ ਗੈਰ-ਰਸਮੀ ਗੱਲਬਾਤ ਮੌਕੇ ਮੁੱਖ ਮੰਤਰੀ ਨੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਸੰਦਰਭ ਵਿਚ ਉਪਰੋਕਤ ਵਿਚਾਰ ਪ੍ਰਗਟ ਕੀਤੇ।

ਉਨਾਂ ਨੇ ਤਿੰਨ ਸੂਬਿਆਂ ਵਿਚ ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਹੋਈ ਹੂੰਝਾ-ਫੇਰੂ ਜਿੱਤ ਲਈ ਰਾਹੁਲ ਗਾਂਧੀ ਨੂੰ ਵਧਾਈ ਦਿੱਤੀ।  ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਕੋਈ ਵੀ ਹੋਂਦ ਨਾ ਹੋਣ ਅਤੇ ਅਰਵਿੰਦ ਕੇਜਰੀਵਾਲ ਦੀ ਪਾਰਟੀ ਨਾਲ ਕਾਂਗਰਸ ਨੂੰ ਸੂਬੇ ਵਿਚ ਗਠਜੋੜ ਨਾ ਕਰਨ ਦੀ ਕੋਈ ਵੀ ਜ਼ਰੂਰਤ ਨਾ ਹੋਣ ਦੀ ਗੱਲ ਆਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਇਹ ਵਿਚਾਰ ਪਹਿਲਾਂ ਹੀ ਪਾਰਟੀ ਹਾਈਕਮਾਂਡ ਕੋਲ ਪ੍ਰਗਟ ਕਰ ਦਿੱਤੇ ਹਨ ਅਤੇ ਅੱਜ ਦੀ ਮੀਟਿੰਗ ਦੌਰਾਨ ਰਾਹੁਲ ਗਾਂਧੀ ਨਾਲ ਇਸ ਬਾਰੇ ਕੋਈ ਵਿਚਾਰ-ਵਟਾਂਦਰਾ ਨਹੀਂ ਹੋਇਆ। 

ਆਉਂਦੀਆਂ ਲੋਕ ਸਭਾ ਚੋਣਾਂ ਦੇ ਸੰਦਰਭ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਕੋਈ ਹੋਂਦ ਨਹੀਂ ਹੈ ਅਤੇ ਇਹ ਪੂਰੀ ਤਰਾਂ ਬੇਜਾਨ ਹੋ ਚੁੱਕੀ ਹੈ। ਇਸ ਦੇ ਨਾਲ ਹੀ ਉਨਾਂ ਆਖਿਆ ਕਿ ਰਾਸ਼ਟਰੀ ਪ੍ਰਸਥਿਤੀਆਂ ਅਤੇ ਚੋਣ ਸੰਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਦੇ ਨਾਲ ਗਠਜੋੜ ਦਾ ਫੈਸਲਾ ਕਾਂਗਰਸ ਹਾਈਕਮਾਂਡ ਵੱਲੋਂ ਲਿਆ ਜਾਵੇਗਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਉਸ ਅਨੁਸਾਰ ਚੱਲਿਆ ਜਾਵੇਗਾ। 

ਮੁੱਖ ਮੰਤਰੀ ਨੇ ਭਰੋਸਾ ਪ੍ਰਗਟ ਕੀਤਾ ਕਿ ਕਾਂਗਰਸ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚੋਂ 13 ਦੀਆਂ 13 ਸੀਟਾਂ 'ਤੇ ਜਿੱਤ ਹਾਸਲ ਕਰੇਗੀ ਅਤੇ ਜਿੱਤਣ ਵਾਲੇ ਉਮੀਦਵਾਰਾਂ ਦੀ ਪਾਰਟੀ ਵੱਲੋਂ ਚੋਣ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਬਾਰੇ ਅਜੇ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ। 
ਮੰਤਰੀ ਮੰਡਲ ਵਿਚ ਸੰਭਵੀ ਰੱਦੋ-ਬਦਲ ਦੇ ਸਬੰਧ ਵਿਚ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਨਾਲ ਅੱਜ ਦੀ ਮੀਟਿੰਗ ਦੌਰਾਨ ਮੰਤਰੀਆਂ ਦੇ ਵਿਭਾਗ ਬਦਲਣ ਬਾਰੇ ਕੋਈ ਵੀ ਵਿਚਾਰ-ਵਟਾਂਦਰਾ ਨਹੀਂ ਕੀਤਾ ਗਿਆ। 

ਕਰਤਾਰਪੁਰ ਲਾਂਘੇ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੇ ਆਪਣੇ ਪਾਸੇ ਪਹਿਲਾਂ ਹੀ ਨਿਰਮਾਣ ਕਾਰਜ ਸ਼ੁਰੂ ਕਰ ਦਿੱਤੇ ਹਨ ਪਰ ਭਾਰਤੀ ਪੰਜਾਬ ਵਿਚ ਅਜੇ ਵਿਕਾਸ ਕੰਮ ਸ਼ੁਰੂ ਕੀਤੇ ਜਾਣੇ ਹਨ। ਇਮਾਰਤੀ ਬੁਨਿਆਦੀ ਢਾਂਚੇ ਦੇ ਵਾਸਤੇ ਜ਼ਮੀਨ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਨੂੰ ਕੇਂਦਰ ਤੋਂ ਅਜੇ ਕੋਈ ਵੀ ਫੰਡ ਪ੍ਰਾਪਤ ਨਹੀਂ ਹੋਇਆ।  ਇੱਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਉਨਾਂ ਨੇ ਆਪਣੇ ਕੈਬਨਿਟ ਸਾਥੀ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਦੇ ਲਈ ਨੀਂਹ ਪੱਥਰ ਰੱਖਣ ਦੇ ਮੌਕੇ ਪਾਕਿਸਤਾਨ ਜਾਣ ਦੀ ਆਗਿਆ ਦਿੱਤੀ ਸੀ।

ਉਨਾਂ ਕਿਹਾ ਕਿ ਕੋਈ ਵੀ ਮੰਤਰੀ, ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਗੈਰ ਨਹੀਂ ਜਾ ਸਕਦਾ। ਉਨਾਂ ਕਿਹਾ ਕਿ ਸਿੱਧੂ ਉੱਥੇ ਆਪਣੀ ਨਿੱਜੀ ਹੈਸੀਅਤ ਵਿਚ ਗਏ ਸਨ ਪਰ ਇਸ ਵਾਸਤੇ ਉਨਾਂ ਨੂੰ ਉਹਨਾਂ ਨੇ ਆਗਿਆ ਦਿੱਤੀ ਸੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨਾਂ ਨੇ ਸਿੱਧੂ ਨੂੰ ਉੱਥੇ ਨਾ ਜਾਣ ਦੀ ਸਲਾਹ ਦਿੱਤੀ ਸੀ ਅਤੇ ਉਨਾਂ ਨੇ ਪੰਜਾਬ ਵਿਚ ਗੜਬੜ ਪੈਦਾ ਕਰਨ ਦੀਆਂ ਆਈ.ਐਸ.ਆਈ ਦੀਆਂ ਲਗਾਤਾਰ ਕੋਸ਼ਿਸ਼ਾਂ ਅਤੇ ਕਸ਼ਮੀਰ ਵਿਚ ਪਾਕਿਸਤਾਨ ਵੱਲੋਂ ਭਾਰਤੀ ਫੌਜੀਆਂ ਦੀਆਂ ਬਿਨਾਂ ਭੜਕਾਹਟ ਹੱਤਿਆਵਾਂ ਦੇ ਮੱਦੇਨਜ਼ਰ ਖੁਦ ਪਾਕਿਸਤਾਨ ਦੇ ਸੱਦੇ ਨੂੰ ਠੁਕਰਾ ਦਿੱਤਾ ਸੀ। 

ਪੰਜਾਬ ਵਿਚ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਬਾਰੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਲਾਏ ਗਏ ਦੋਸ਼ਾਂ ਨੂੰ ਮੁੱਖ ਮੰਤਰੀ ਨੇ ਪੂਰੀ ਤਰਾਂ ਗਲਤ ਕਰਾਰ ਦਿੱਤਾ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਕੇਵਲ ਇੱਕ ਸਾਲ ਵਿਚ ਹੀ 4,14,275 ਕਿਸਾਨਾਂ ਦੇ 3,417 ਕਰੋੜ ਰੁਪਏ ਦੇ ਫਸਲੀ ਕਰਜ਼ੇ ਪਹਿਲਾਂ ਹੀ ਮੁਆਫ ਕਰ ਦਿੱਤੇ ਹਨ ਅਤੇ ਉਨਾਂ ਦੀ ਸਰਕਾਰ ਆਪਣੇ ਪਹਿਲਾਂ ਕੀਤੇ ਐਲਾਨ ਦੇ ਅਨੁਸਾਰ 10.25 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ।

ਉਨਾਂ ਕਿਹਾ ਕਿ ਸੂਬੇ ਦੀ ਵਿੱਤੀ ਸਥਿਤੀ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ ਜਿਸ ਕਰਕੇ ਇਨਾਂ ਕਿਸਾਨਾਂ ਨੂੰ ਪੜਾਅਵਾਰ ਇਸ ਸਕੀਮ ਦੇ ਹੇਠ ਲਿਆਂਦਾ ਜਾਵੇਗਾ। ਉਨਾਂ ਕਿਹਾ ਕਿ 10.25 ਲੱਖ ਕਿਸਾਨਾਂ ਵਿਚੋਂ ਤਕਰੀਬਨ ਤਿੰਨ ਲੱਖ ਰਹਿੰਦੇ ਕਿਸਾਨਾਂ ਦੇ ਕਰਜ਼ੇ ਛੇਤੀ ਹੀ ਮੁਆਫ ਕਰ ਦਿੱਤੇ ਜਾਣਗੇ।  ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਆਪਣੇ ਮਨਘੜਤ ਦੋਸ਼ਾਂ ਦੇ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਵਿਚ ਵਿਸ਼ਵਾਸ਼ ਰੱਖਦੇ ਹਨ ਪਰ ਦੇਸ਼ ਦੇ ਵੋਟਰ ਉਨਾਂ ਦੀ 'ਜੁਮਲੇਬਾਜ਼ੀ' ਵਿਚ ਨਹੀਂ ਆਉਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement