ਭਾਰਤ ਦੇ ਮੁੱਖ ਚੋਣ ਕਮਿਸ਼ਨਰ ਵਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਚੋਣ ਤਿਆਰੀਆਂ ਦਾ ਜਾਇਜ਼ਾ
Published : Jan 7, 2019, 6:14 pm IST
Updated : Jan 7, 2019, 6:14 pm IST
SHARE ARTICLE
Election Commission of India
Election Commission of India

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਨੇ ਅੱਜ ਇਥੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ...

ਚੰਡੀਗੜ੍ਹ : ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਨੇ ਅੱਜ ਇਥੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਗਾਮੀ ਲੋਕ ਸਭਾ ਚੋਣਾਂ 2019 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕਮਿਸ਼ਨ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਭ ਤੋਂ ਪਹਿਲਾਂ ਪੰਜਾਬ ਰਾਜ ਦੇ ਅਧਿਕਾਰੀਆਂ  ਨਾਲ ਮੀਟਿੰਗ ਕੀਤੀ ਗਈ। ਇਸ ਉਪਰੰਤ ਹਰਿਆਣਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਚੋਣਾਂ ਦੀਆ ਤਿਆਰੀਆਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ, ਜਿਨ੍ਹਾਂ ਵਿਚ ਪੋਲਿੰਗ ਸਟੇਸ਼ਨਾਂ ਵਿਚ ਦਿਤੀਆਂ ਜਾਣ ਵਾਲੀਆਂ ਸਹੂਲਤਾਂ, ਦਫ਼ਤਰ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵਿਚ ਮੁਲਾਜ਼ਮਾਂ ਦੀ ਗਿਣਤੀ ਪੂਰੀ ਕਰਨੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਫੀਲਡ ਵਿੱਚ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਅਸਾਮੀਆਂ ਨੂੰ ਭਰਨ ਬਾਰੇ, ਚੋਣਾਂ ਨਾਲ ਸਬੰਧਤ ਸਮਾਨ ਜਿਵੇ ਕਿ ਈ.ਵੀ.ਐਮ,/ਵੀ.ਵੀ.ਪੈਟ ਅਤੇ ਹੋਰ ਸਾਜ਼ੋ ਸਮਾਨ ਦੀ ਉਪਲਬਧਤਾ ਅਤੇ ਲੋੜੀਂਦੇ ਬਜਟ ਦਾ ਪ੍ਰਬੰਧ ਆਦਿ ਮੁੱਖ ਸਨ।

ਮੁੱਖ ਚੋਣ ਅਫ਼ਸਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੇ ਇਸ ਮੌਕੇ 01-01-2019 ਵਿਸ਼ੇਸ਼ ਵੋਟਰ ਪੜਤਾਲ ਦੀ ਪ੍ਰਗਤੀ, ਵੋਟਰ ਹੈਲਪ ਲਾਈਨ 1950 ਅਤੇ ਸੂਚਨਾ ਤਕਨਾਲੋਜੀ ਦੀਆਂ ਹੋਰ ਐਪਲੀਕੇਸ਼ਨਾਂ ਸਬੰਧੀ ਜਾਣੂ ਕਰਵਾਇਆ। ਇਸ ਮਗਰੋਂ ਕਮਿਸ਼ਨ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ, ਪੁਲਿਸ ਮੁਖੀਆਂ, ਗ੍ਰਹਿ ਸਕੱਤਰਾਂ, ਹੋਰ ਸੀਨੀਅਰ ਅਧਿਕਾਰੀਆਂ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਅਤੇ ਹੋਰ ਅਧਿਕਾਰੀਆਂ ਨਾਲ ਆਮ ਚੋਣਾਂ ਨਾਲ ਸਬੰਧਤ ਤਿਆਰੀਆਂ ਬਾਬਤ ਵਿਚਾਰ ਚਰਚਾ ਕੀਤੀ ਗਈ

ਤਾਂ ਜੋ ਇਨ੍ਹਾਂ ਚੋਣਾਂ ਨੂੰ ਨਿਰਪੱਖ, ਭੈਅ ਮੁਕਤ, ਸੁਚਾਰੂ, ਸਮੂਹਿਕ ਭਾਈਵਾਲੀ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜਾਇਆ ਜਾ ਸਕੇ। ਮੁੱਖ ਚੋਣ ਕਮਿਸ਼ਨਰ ਨੇ ਮੀਟਿੰਗ ਵਿਚ ਹਾਜ਼ਰ ਸਮੂਹ ਮੁੱਖ ਚੋਣ ਅਫ਼ਸਰਾਂ ਨੂੰ ਨਿਰਦੇਸ਼ ਦਿਤੇ ਕਿ ਵੋਟਰਾਂ ਲਈ ਚੋਣ ਨਾਲ ਸਬੰਧਤ ਸਾਰੀ ਜਾਣਕਾਰੀ ਅਤੇ ਵੋਟਰਾਂ ਦੀ ਸਹੂਲਤ ਲਈ ਇਕ ਸੰਪਰਕ ਨੰਬਰ 1950 ਨਾਲ ਸਾਰੇ ਸੰਪਰਕ ਕੇਂਦਰਾਂ ਨੂੰ ਜੋੜਨ ਦੇ ਆਦੇਸ਼ ਦਿਤੇ। ਉਨ੍ਹਾਂ ਇਹ ਵੀ ਆਦੇਸ਼ ਦਿਤੇ ਕਿ ਵੋਟਰਾਂ ਦੀ ਸਹੂਲਤ ਲਈ ਹਰੇਕ ਪੋਲਿੰਗ ਸਟੇਸ਼ਨਾਂ 'ਤੇ ਘੱਟੋ ਘੱਟ ਸਹੂਲਤਾਂ ਤੈਅ ਸਮੇਂ ਵਿਚ ਦੇਣੀਆਂ ਯਕੀਨੀ ਬਣਾਈਆਂ ਜਾਣ।

ਸ੍ਰੀ ਅਰੋੜਾ ਨੇ ਇਸ ਮੌਕੇ ਦਿਵਿਆਂਗ ਵੋਟਰਾਂ ਦਾ ਵਿਸਥਾਰਤ ਡਾਟਾ ਬੇਸ ਤਿਆਰ ਕਰਨ ਲਈ ਵੀ ਕਿਹਾ ਤਾਂ ਕਿ ਵੋਟਾਂ ਵਾਲੇ ਦਿਨ ਹਰੇਕ ਦਿਵਿਆਂਗ ਵੋਟਰ ਨੂੰ ਢੁਕਵੀਂ ਸਹਾਇਤਾ ਦੇਣੀ ਯਕੀਨੀ ਬਣਾਉਣ ਲਈ ਪੀ.ਐਸ ਮੈਪਿੰਗ ਕੀਤੀ ਜਾ ਸਕੇ ਅਤੇ ਕਮਿਸ਼ਨ ਦੇ ਮੋਟੋ “ਕੋਈ ਵੋਟਰ ਪਿੱਛੇ ਨਾ ਰਹੇ” ਨੂੰ ਵੀ ਹਾਸਲ ਕੀਤਾ ਜਾ ਕੇ ਸਕੇ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਨੂੰ ਵੋਟਰ ਪੱਖੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਅਤੇ ਦਿਵਿਆਂਗ, ਕਿੰਨਰ/ਤੀਜਾ ਲਿੰਗ ਅਤੇ ਬਜ਼ੁਰਗਾਂ ਲਈ ਲੋੜੀਂਦੀਆਂ ਸਾਰੀਆਂ ਸਹੂਲ਼ਤਾਂ ਮੁਹੱਈਆ ਕਰਵਾਈਆਂ ਜਾਣ।

ਉਨ੍ਹਾਂ ਇਸ ਮੌਕੇ ਚੋਣਾਂ ਨਾਲ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿਤੀ ਜਾਣ ਵਾਲੀ ਟਰੇਨਿੰਗ ਨੂੰ ਵਿਸਤਾਰਤ ਕਰਨ, ਈ.ਆਰ.ਓ. ਨੈਟ,ਬੀ.ਐਲ.ਓ ਨੈਟ, ਵੋਟਰ ਸੂਚੀਆਂ ਦੀ ਸੁਧਾਈ ਅਤੇ ਇਨਫਰਮੇਸ਼ਨ ਤਕਨਾਲੋਜੀ ਅਧਾਰਤ ਐਪਲੀਕੇਸ਼ਨ ਜਿਵੇਂ ਕਿ ਸੁਵਿਧਾ, ਸਮਾਧਾਨ, ਸੁਗਮ ਅਤੇ ਸੀ-ਵੀਜਲ ਅਤੇ ਬਿਜਲਈ ਪੋਸਟਲ ਬੈਲਟ ਪੇਪਰ ਸਿਸਟਮ (ਈ.ਟੀ.ਪੀ.ਬੀ.ਸੀ.) ਬਾਰੇ ਜਾਣਕਾਰੀ ਦੇਣ ਦੇ ਵੀ ਹੁਕਮ ਦਿਤੇ।

ਇਸ ਸਮੀਖਿਆ ਮੀਟਿੰਗ ਵਿਚ ਚੋਣ ਕਮਿਸ਼ਨ ਭਾਰਤ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ ਜਿਨ੍ਹਾਂ ਵਿਚ ਉਮੇਸ਼ ਸਿਨਹਾ ਸੀਨੀਅਰ ਡਿਪਟੀ ਚੋਣ ਕਮਿਸ਼ਨਰ, ਧੀਰੇਂਦਰ ਓਝਾ ਡਾਇਰੈਕਟਰ ਜਨਰਲ ਅਤੇ ਨਿਖਿਲ ਕੁਮਾਰ ਡਾਇਰੈਕਟਰ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement