ਸੱਜਣ ਕੁਮਾਰ ਨੂੰ ਕੈਦ ਮਨਮੋਹਨ ਸਿੰਘ ਦੀ ਸਰਕਾਰ ਵਲੋਂ ਕੀਤੀ ਅਪੀਲ 'ਤੇ ਹੋਈ : ਤ੍ਰਿਪਤ ਬਾਜਵਾ
Published : Jan 7, 2019, 11:22 am IST
Updated : Jan 7, 2019, 11:22 am IST
SHARE ARTICLE
Tript Bajwa
Tript Bajwa

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੱਜਣ ਕੁਮਾਰ ਨੂੰ ਨਵੰਬਰ 1984 ਵਿਚ ਦਿੱਲੀ....

ਚੰਡੀਗੜ੍ਹ, 7 ਜਨਵਰੀ (ਨੀਲ) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੱਜਣ ਕੁਮਾਰ ਨੂੰ ਨਵੰਬਰ 1984 ਵਿਚ ਦਿੱਲੀ ਅੰਦਰ ਹੋਏ ਸਿੱਖ ਕਤਲੇਆਮ ਕੇਸ ਵਿਚ ਹੋਈ ਉਮਰ ਕੈਦ ਦਾ ਸਿਹਰਾ ਅਪਣੇ ਸਿਰ ਬੰਨਣ ਨੂੰ ਕੋਰਾ ਝੂਠ, ਸਚਾਈ ਤੋਂ ਕੋਹਾਂ ਦੂਰ ਅਤੇ ਗੁੰਮਰਾਹਕੁੰਨ ਕਰਾਰ ਦਿਤਾ ਹੈ। ਸ਼੍ਰੀ ਬਾਜਵਾ ਨੇ ਅੱਜ ਇਥੋਂ ਜਾਰੀ ਇਕ ਪੈੱਸ ਬਿਆਨ ਵਿਚ ਕਿਹਾ ਹੈ ਕਿ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਡਾ. ਮਨਮੋਹਨ ਸਿੰਘ ਦੀ ਸਰਕਾਰ ਸਮੇਂ ਸੀ.ਬੀ.ਆਈ. ਵਲੋਂ 30 ਅਪ੍ਰੈਲ 2013 ਨੂੰ ਹੇਠਲੀ ਅਦਾਲਤ ਵਲੋਂ ਉਸ ਨੂੰ ਬਰੀ ਕਰਨ ਦੇ ਫ਼ੈਸਲੇ ਵਿਰੁਧ ਦਿੱਲੀ ਹਾਈ ਕੋਰਟ ਵਿਚ ਪਾਈ ਗਈ ਅਪੀਲ ਉੱਤੇ ਹੋਈ ਹੈ।

ਉਨ੍ਹਾਂ ਸਪਸ਼ਟ ਕੀਤਾ ਕਿ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕਾਂਗਰਸ ਦੀ ਅਗਵਾਈ ਵਾਲੀ ਕੇਂਦਰੀ  ਸਰਕਾਰ ਵਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਸਦਕਾ ਹੀ ਸੱਜਣ ਕੁਮਾਰ ਅੱਜ ਜੇਲ ਵਿਚ ਬੰਦ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਸ ਦੇ ਪਿੱਛਲਗ ਸੁਖਬੀਰ ਸਿੰਘ ਬਾਦਲ ਦੇ ਇਸ ਦਾਅਵੇ ਵਿਚ ਕੋਈ ਸਚਾਈ ਨਹੀਂ ਹੈ ਕਿ ਸੱਜਣ ਕੁਮਾਰ ਨੂੰ ਸਜ਼ਾ ਕੇਂਦਰ ਸਰਕਾਰ ਵਲੋਂ 2015 ਵਿਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਲੋਂ ਬੰਦ ਕੀਤੇ ਗਏ ਕੇਸਾਂ ਨੂੰ ਮੁੜ ਖੋਲ੍ਹੇ ਜਾਣ ਦੇ ਸਿੱਟੇ ਵਜੋਂ ਹੋਈ ਹੈ।

ਮੰਤਰੀ ਨੇ ਕਿਹਾ ਕਿ ਇਹ ਸੱਚ ਹੈ ਕਿ ਸੱਜਣ ਕੁਮਾਰ ਵਿਰੁਧ ਚੱਲ ਰਹੇ 2 ਹੋਰ ਕੇਸ ਵਿਸ਼ੇਸ਼ ਜਾਂਚ ਟੀਮ ਵਲੋਂ ਮੁੜ ਖੋਲ੍ਹੇ ਗਏ ਹਨ। ਸ਼੍ਰੀ ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਅਜਿਹੇ ਬਹੁਤ ਹੀ ਨਾਜ਼ਕ ਮਾਮਲੇ ਉੱਤੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਪਹਿਲਾਂ ਤੱਥਾਂ ਨੂੰ ਜ਼ਰੂਰ ਘੋਖਣਾ ਚਾਹੀਦਾ ਹੈ। ਪੇਂਡੂ ਵਿਕਾਸ ਮੰਤਰੀ ਨੇ ਪ੍ਰਧਾਨ ਮੰਤਰੀ ਦੇ ਇਸ ਦਾਅਵੇ ਨੂੰ ਵੀ ਝੂਠਾ ਦਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਬਣ ਰਿਹਾ ਲਾਂਘਾ ਵੀ ਉਨ੍ਹਾਂ ਦੀ ਸਰਕਾਰ ਦੀ ਹੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਭਾਰਤ-ਪਾਕਿਸਤਾਨ ਵਿਚਕਾਰ ਹੁੰਦੀ ਰਹੀ ਦੁਵੱਲੀ ਗੱਲਬਾਤ ਵਿਚ ਇਹ ਮੁੱਦਾ ਹਮੇਸ਼ਾ ਹੀ ਬੜੇ ਜ਼ੋਰਦਾਰ ਢੰਗ ਨਾਲ ਉਠਾਉਂਦੇ ਰਹੇ ਹਨ।

ਉਨ੍ਹਾਂ ਤੋਂ ਪਹਿਲਾਂ ਮਹਰੂਮ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਵੀ ਇਹ ਮੁੱਦਾ ਫ਼ਰਵਰੀ 1999 ਵਿਚ ਪਾਕਿਸਤਾਨ ਦੇ ਰਾਸ਼ਟਰਪਤੀ ਪ੍ਰਵੇਜ ਮੁਸ਼ਰਫ ਕੋਲ ਉਠਾਇਆ ਸੀ। ਸ਼੍ਰੀ ਬਾਜਵਾ ਨੇ ਇਸ ਮੁੱਦੇ ਸਬੰਧੀ ਪੁਰਾਣਾ ਇਤਿਹਾਸ ਯਾਦ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਸਾਲਾ ਪ੍ਰਕਾਸ਼ ਪੁਰਬ ਮੌਕੇ ਉਸ ਵੇਲੇ ਦੇ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨੇ ਸ੍ਰੀ ਕਰਤਾਰਪੁਰ ਸਾਹਿਬ ਨੂੰ ਭਾਰਤ ਦੀ ਹੱਦ ਵਿਚ ਲਿਆਉਣ ਲਈ ਪਾਕਿਸਤਾਨ ਨਾਲ ਜ਼ਮੀਨ ਦੇ ਵਟਾਂਦਰੇ ਦਾ ਵਾਅਦਾ ਕੀਤਾ ਸੀ ਜਿਹੜਾ 1971 ਦੀ ਜੰਗ ਕਾਰਨ ਸਿਰੇ ਨਹੀਂ ਸੀ ਚੜ੍ਹ ਸਕਿਆ।

ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਈ ਬਣ ਰਿਹਾ ਲਾਂਘਾ ਮੁਲਕ ਦੇ ਪਿਛਲੇ ਪ੍ਰਧਾਨ ਮੰਤਰੀਆਂ ਵਲੋਂ ਕੀਤੀਆਂ ਗਈਆਂ ਲਗਾਤਾਰ ਕੋਸ਼ਿਸਾਂ ਅਤੇ ਸਿੱਖ ਸੰਗਤ ਵਲੋਂ ਕੀਤੀਆਂ ਗਈਆਂ ਅਰਦਾਸਾਂ ਸਦਕਾ ਹੋਂਦ ਵਿਚ ਆ ਰਿਹਾ ਹੈ, ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਦਾ ਸਿਹਰਾ ਸਿਰਫ਼ ਅਪਣੇ ਸਿਰ ਬੰਨਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸ਼੍ਰੀ ਬਾਜਵਾ ਨੇ ਇਸ ਮੁੱਦੇ ਸਬੰਧੀ ਪੁਰਾਣਾ ਇਤਿਹਾਸ ਯਾਦ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਸਾਲਾ ਪ੍ਰਕਾਸ਼ ਪੁਰਬ ਮੌਕੇ ਉਸ ਵੇਲੇ ਦੇ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨੇ ਸ੍ਰੀ ਕਰਤਾਰਪੁਰ ਸਾਹਿਬ ਨੂੰ ਭਾਰਤ ਦੀ ਹੱਦ ਵਿਚ ਲਿਆਉਣ ਲਈ ਪਾਕਿਸਤਾਨ ਨਾਲ ਜ਼ਮੀਨ ਦੇ ਵਟਾਂਦਰੇ ਦਾ ਵਾਅਦਾ ਕੀਤਾ ਸੀ

ਜਿਹੜਾ 1971 ਦੀ ਜੰਗ ਕਾਰਨ ਸਿਰੇ ਨਹੀਂ ਸੀ ਚੜ੍ਹ ਸਕਿਆ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਈ ਬਣ ਰਿਹਾ ਲਾਂਘਾ ਮੁਲਕ ਦੇ ਪਿਛਲੇ ਪ੍ਰਧਾਨ ਮੰਤਰੀਆਂ ਵਲੋਂ ਕੀਤੀਆਂ ਗਈਆਂ ਲਗਾਤਾਰ ਕੋਸ਼ਿਸਾਂ ਅਤੇ ਸਿੱਖ ਸੰਗਤ ਵਲੋਂ ਕੀਤੀਆਂ ਗਈਆਂ ਅਰਦਾਸਾਂ ਸਦਕਾ ਹੋਂਦ ਵਿਚ ਆ ਰਿਹਾ ਹੈ, ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਦਾ ਸਿਹਰਾ ਸਿਰਫ਼ ਅਪਣੇ ਸਿਰ ਬੰਨਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement