ਭਾਈ ਰਾਜੋਆਣਾ ਨੇ ਹੜਤਾਲ ਦਾ ਫ਼ੈਸਲਾ ਵਾਪਸ ਲਿਆ
Published : Jan 7, 2020, 8:49 am IST
Updated : Jan 7, 2020, 8:49 am IST
SHARE ARTICLE
Photo
Photo

ਭਾਈ ਬਲਵੰਤ ਸਿੰਘ ਨੇ 11 ਤਰੀਕ ਨੂੰ ਭੁੱਖ ਹੜਤਾਲ 'ਤੇ ਬੈਠਣਾ ਸੀ, ਇਹ ਹੜਤਾਲ ਫ਼ਿਲਹਾਲ ਉਨ੍ਹਾਂ ਨੇ ਮੁਲਤਵੀ ਕਰ ਦਿਤੀ ਹੈ।

ਪਟਿਆਲਾ (ਤੇਜਿੰਦਰ ਫ਼ਤਿਹਪੁਰ): ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ 'ਚ ਮੌਤ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨੇ 11 ਤਰੀਕ ਨੂੰ ਭੁੱਖ ਹੜਤਾਲ 'ਤੇ ਬੈਠਣਾ ਸੀ, ਇਹ ਹੜਤਾਲ ਫ਼ਿਲਹਾਲ ਉਨ੍ਹਾਂ ਨੇ ਮੁਲਤਵੀ ਕਰ ਦਿਤੀ ਹੈ। ਦਰਅਸਲ ਸੋਮਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਕਮੇਟੀ ਮੈਂਬਰਾਂ ਵਲੋਂ ਪਟਿਆਲਾ ਜੇਲ 'ਚ ਪਹੁੰਚ ਕੇ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ।

Gobind Singh LongowalGobind Singh Longowal

ਇਸ ਮਿਲਣੀ ਤੋਂ ਬਾਅਦ ਰਾਜੋਆਣਾ ਨੇ ਅਪਣੀ ਭੁੱਖ ਹੜਤਾਲ ਜੋ 11 ਜਨਵਰੀ ਨੂੰ ਕਰਨੀ ਸੀ, ਨੂੰ ਫ਼ਿਲਹਾਲ ਵਾਪਸ ਲੈ ਲਿਆ ਹੈ। ਰਾਜੋਆਣਾ ਨਾਲ ਮੁਲਾਕਾਤ ਤੋਂ ਬਾਅਦ ਕੇਂਦਰੀ ਜੇਲ ਪਟਿਆਲਾ ਦੇ ਬਾਹਰ ਭਾਈ ਲੌਂਗੋਵਾਲ ਨੇ ਦਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਸ਼੍ਰੋਮਣੀ ਕਮੇਟੀ ਦੀ ਅਪੀਲ 'ਤੇ ਰਾਜੋਆਣਾ ਨੇ 11 ਤਰੀਕ ਨੂੰ ਕੀਤੀ ਜਾਣ ਵਾਲੀ ਭੁੱਖ ਹੜਤਾਲ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ।

SGPC SGPC

ਲੌਂਗੋਵਾਲ ਨੇ ਕਿਹਾ ਕਿ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 2013 ਵਿਚ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਦੇਸ਼ ਦੇ ਰਾਸ਼ਟਰਪਤੀ ਕੋਲ ਅਪੀਲ ਦਾਇਰ ਕੀਤੀ ਗਈ ਪਰ 7 ਸਾਲ ਬੀਤਣ ਦੇ ਬਾਵਜੂਦ ਵੀ ਇਸ 'ਤੇ ਅਜੇ ਤਕ ਕੋਈ ਫ਼ੈਸਲਾ ਨਹੀਂ ਆਇਆ ਹੈ, ਜੋ ਕਿ ਮੰਦਭਾਗਾ ਹੈ।

PM Narendra ModiNarendra Modi

ਜਦਕਿ ਕੇਂਦਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਰ ਸਿੱਖ ਕੈਦੀਆਂ ਦੇ ਨਾਲ-ਨਾਲ ਰਾਜੋਆਣਾ ਦੀ ਫਾਂਸੀ ਨੂੰ ਵੀ ਉਮਰ ਕੈਦ 'ਚ ਬਦਲਣ ਦਾ ਐਲਾਨ ਕੀਤਾ ਗਿਆ ਸੀ ਜੋ ਕਿ ਬਾਅਦ ਵਿਚ ਬਦਲ ਦਿਤਾ ਗਿਆ।

Sukhbir BadalSukhbir Badal

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹਿਲਾਂ ਰਾਜੋਆਣਾ ਦੀ ਭੈਣ ਕਮਲਜੀਤ ਨੂੰ ਉਨ੍ਹਾਂ ਦੇ ਘਰ ਮਿਲੇ ਸਨ, ਜਿਸ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਪਟਿਆਲਾ ਜੇਲ ਪਹੁੰਚਿਆ ਅਤੇ ਕੁੱਝ ਸਮਾਂ ਚੱਲੀ ਮੁਲਾਕਾਤ ਤੋਂ ਬਾਅਦ ਰਾਜੋਆਣਾ ਨੇ ਅਪਣਾ ਫ਼ੈਸਲਾ ਵਾਪਸ ਲੈ ਲਿਆ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement