ਨਵੇਂ ਸਾਲ 'ਤੇ ਕੁਝ ਖ਼ਾਸ, ਕੈਪਟਨ ਸਰਕਾਰ ਹੁਣ ਕੂੜੇ ਤੋਂ ਬਣਾਏਗੀ ਬਿਜਲੀ
Published : Jan 7, 2020, 12:40 pm IST
Updated : Jan 7, 2020, 1:46 pm IST
SHARE ARTICLE
Captain Amrinder Singh
Captain Amrinder Singh

ਪੰਜਾਬ ਦੇ ਲੋਕਾਂ ਨੂੰ ਬਿਜਲੀ ਦੀ ਮਹਿੰਗੀ ਯੂਨਿਟ ਨੇ ਦੱਬਿਆ ਹੋਇਆ ਹੈ ਹੁਣ ਪੰਜਾਬ ਸਰਕਾਰ...

ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਬਿਜਲੀ ਦੀ ਮਹਿੰਗੀ ਯੂਨਿਟ ਨੇ ਦੱਬਿਆ ਹੋਇਆ ਹੈ ਹੁਣ ਪੰਜਾਬ ਸਰਕਾਰ ਬਿਜਲੀ ਪੈਦਾ ਕਰਨ ਲਈ ਹੁਣ ਨਵਾਂ ਜੁਗਾੜ ਲਗਾਉਣ ਜਾ ਰਹੀ ਹੈ। ਜਿਸ ਨੂੰ ਜਾਣ ਕੇ ਤੁਸੀਂ ਹੈਰਾਨ ਹੋ ਜਾਓਗੇ, ਪੰਜਾਬ ਵਿੱਚ ਹੁਣ ਕੂੜੇ ਕਰਕਟ ਤੋਂ ਬਿਜਲੀ ਬਣਾਈ ਜਾਵੇਗੀ।

electricityelectricity

ਇਸ ਦੀ ਪਹਿਲ ਕਰਦਿਆਂ ਪੰਜਾਬ ਸਰਕਾਰ ਵੱਲੋਂ ਸਮਗੌਲੀ (ਡੇਰਾਬੱਸੀ) ਦੀ 50 ਏਕੜ ਜ਼ਮੀਨ ਵਿੱਚ ਕੂੜੇ ਤੋਂ ਬਿਜਲੀ ਪੈਦਾ ਕਰਨਾ ਵਾਲਾ 7 ਮੈਗਾਵਾਟ ਬਿਜਲੀ ਪ੍ਰਾਜੈਕਟ ਲਗਾਇਆ ਜਾਵੇਗਾ। ਉਂਝ ਇਹ ਪਲਾਂਟ ‘ਬਣਾਓ ਅਪਣਾਓ ਤੇ ਚਲਾਓ’ (ਬੀਓਓ) ਮਾਡਲ ਦੇ ਆਧਾਰ ’ਤੇ ਲਾਇਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰਾਜੈਕਟ ਨੂੰ ਹਰੀ ਦੇ ਦਿੱਤੀ ਹੈ।

Electricity SupplyElectricity Supply

ਇਸ ਪ੍ਰਾਜੈਕਟ ਤਹਿਤ ਮੁਹਾਲੀ ਤੇ ਪਟਿਆਲਾ ਤੋਂ ਇਕੱਠੇ ਕੀਤੇ ਜਾਂਦੇ 600 ਟਨ ਪ੍ਰਤੀ ਦਿਨ ਕੂੜੇ ਤੋਂ ਬਿਜਲੀ ਪੈਦਾ ਕੀਤੀ ਜਾਵੇਗੀ। ਇਹ ਪ੍ਰਾਜੈਕਟ ਅਗਲੇ ਦੋ ਸਾਲਾਂ ਵਿੱਚ ਪੂਰਾ ਕੀਤਾ ਜਾਵੇਗਾ। ਸਥਾਨਕ ਸਰਕਾਰਾਂ ਵਿਭਾਗ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਹੈ।

Electricity consumers punjab patialaElectricity consumers punjab 

ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ (ਐਨਟੀਪੀਸੀ) ਤੇ ਮੁਹਾਲੀ ਨਗਰ ਨਿਗਮ ਵਿਚਾਲੇ ਆਪਸੀ ਸਹਿਮਤੀ ਦਾ ਸਮਝੌਤਾ (ਐਮਓਯੂ) ਸਹੀਬੱਧ ਕਰਨ ਦੀ ਪ੍ਰਵਾਨਗੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਵਿਲੱਖਣ ਪ੍ਰਾਜੈਕਟ ਜਲਵਾਯੂ ਤਬਦੀਲੀ ਬਾਰੇ ਸੂਬੇ ਦੇ ਐਕਸ਼ਨ ਪਲਾਨ ਤੇ ਸਵੱਛ ਭਾਰਤ ਅਭਿਆਨ ਮੁਹਿੰਮ ਨੂੰ ਲਾਗੂ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ।

Captain and ManpreetCaptain and Manpreet

ਮਿਉਂਸਪਲ ਸਾਲੇਡ ਵੇਸਟ ਜੋ ਸ਼ਹਿਰੀ ਸਥਾਨਕ ਸੰਸਥਾਵਾਂ ਲਈ ਵੱਡੀ ਚੁਣੌਤੀ ਰਹੀ ਹੈ, ਨੂੰ ਹੁਣ ਨਵਿਉਣਯੋਗ ਊਰਜਾ ਦੇ ਸ੍ਰੋਤ ਵਜੋਂ ਪ੍ਰਭਾਵਸ਼ਾਲੀ ਤਰੀਕੇ ਨਾਲ ਵਰਤੋਂ ਵਿੱਚ ਲਿਆਂਦਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement