ਪੰਜਾਬ ਦੀ ਵੱਡੀ ਖ਼ਬਰ, ਹੁੱਕਾ ਬਾਰ ਅਤੇ ਈ-ਸਿਗਰਟ ਦੀ ਰੋਕਥਾਮ ਲਈ ਪੰਜਾਬ ਪੁਲਿਸ ਕੱਢੇਗੀ ਵੱਟ!
Published : Jan 7, 2020, 11:48 am IST
Updated : Jan 7, 2020, 1:11 pm IST
SHARE ARTICLE
Punjab Amritsar
Punjab Amritsar

ਸਰਕਾਰ ਨੇ ਇਸ ਆਦੇਸ਼ ਸਬੰਧੀ ਰਾਜ ਦੇ ਸਾਰੇ ਸਿਵਲ ਸਰਜਨਾਂ ਅਤੇ ਜ਼ਿਲ੍ਹਾ ਪੁਲਿਸ ਮੁੱਖੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਅੰਮ੍ਰਿਤਸਰ: ਪੰਜਾਬ ਵਿਚ ਹੁੱਕਾ ਬਾਰ ਅਤੇ ਈ-ਸਿਗਰਟ ਦੀ ਰੋਕਥਾਮ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਦੀ ਹੋਵੇਗੀ। ਪੰਜਾਬ ਸਰਕਾਰ ਨੇ ਇਸ ਦੀ ਜ਼ਿੰਮੇਵਾਰੀ ਸਿਹਤ ਵਿਭਾਗ ਤੋਂ ਲੈ ਕੇ ਪੰਜਾਬ ਪੁਲਿਸ ਨੂੰ ਸੌਂਪ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਨੇ ਇਸ ਆਦੇਸ਼ ਸਬੰਧੀ ਰਾਜ ਦੇ ਸਾਰੇ ਸਿਵਲ ਸਰਜਨਾਂ ਅਤੇ ਜ਼ਿਲ੍ਹਾ ਪੁਲਿਸ ਮੁੱਖੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

PhotoPhoto

ਜਾਣਕਾਰੀ ਮੁਤਾਬਕ ਪੰਜਾਬ ਵਿਚ ਹੁੱਕਾ ਬਾਰ ਅਤੇ ਈ-ਸਿਗਰਟ ਤੇ ਮੁਕੰਮਲ ਰੋਕ ਹੈ। ਸਰਕਾਰ ਵੱਲੋਂ ਪਹਿਲਾਂ ਵੀ ਰੋਕ ਦੇ ਬਾਵਜੂਦ ਚਲਣ ਵਾਲੇ ਹੁੱਕਾ ਬਾਰ ਅਤੇ ਈ-ਸਿਗਰਟ ਤੇ ਕਾਰਵਾਈ ਕਰਨ ਲਈ ਸਿਹਤ ਵਿਭਾਗ ਨੂੰ ਜ਼ਿੰਮੇਵਾਰੀਆਂ ਸੌਪੀਆਂ ਸਨ। ਵਿਭਾਗ ਦੇ ਸਿਵਲ ਸਰਜਨਾਂ ਵੱਲੋਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਦੀ ਸਹਾਇਤਾ ਨਾਲ ਸੈਕਸ਼ਨ 144 ਲਾਉਣ ਤੋਂ ਬਾਅਦ ਇਸ ਤੇ ਕਾਰਵਾਈ ਕੀਤੀ ਜਾਂਦੀ ਹੈ।

PhotoPhoto

ਸਰਕਾਰ ਦੇ ਧਿਆਨ 'ਚ ਆਇਆ ਸੀ ਕਿ ਸਿਹਤ ਵਿਭਾਗ ਦੇ ਇਲਾਵਾ ਪੁਲਸ ਕੋਲ ਸ਼ਕਤੀਆਂ ਨਾ ਹੋਣ ਕਾਰਣ ਸਰਕਾਰ ਦੇ ਆਦੇਸ਼ਾਂ ਦੀ ਠੀਕ ਢੰਗ ਨਾਲ ਪਾਲਣਾ ਨਹੀਂ ਹੋ ਰਹੀ ਹੈ। ਇਸ ਲਈ ਸਰਕਾਰ ਵੱਲੋਂ ਗਜ਼ਟ ਨੋਟੀਫਿਕੇਸ਼ਨ ਵਿਚ ਦੁਬਾਰਾ ਸੋਧ ਕਰ ਕੇ ਹੁੱਕਾ ਬਾਰ ਅਤੇ ਈ-ਸਿਗਰਟ ਦੀ ਰੋਕਥਾਮ ਲਈ ਪੰਜਾਬ ਪੁਲਸ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਸਰਕਾਰ ਵੱਲੋਂ ਇਸ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।

PhotoPhoto

ਪੰਜਾਬ ਸਰਕਾਰ ਵੱਲੋਂ ਗਜ਼ਟ ਨੋਟੀਫਿਕੇਸ਼ਨ 'ਚ ਕੀਤੀ ਸੋਧ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਹੁੱਕਾ ਬਾਰ ਅਤੇ ਈ-ਸਿਗਰਟ 'ਤੇ ਸਬ-ਇੰਸਪੈਕਟਰ ਦੇ ਉੱਪਰ ਵਾਲੇ ਅਧਿਕਾਰੀ ਕਾਰਵਾਈ ਕਰ ਸਕਦੇ ਹਨ। ਨੋਟੀਫਿਕੇਸ਼ਨ ਦੇ ਅਨੁਸਾਰ ਪੁਲਸ ਅਧਿਕਾਰੀ ਬਾਰ ਨੂੰ ਸੀਜ਼ ਵੀ ਕਰ ਸਕਦੇ ਹਨ। ਜ਼ਰੂਰਤ ਪੈਣ 'ਤੇ ਸਬੰਧਤ ਬਾਰ ਮਾਲਿਕ ਜਾਂ ਈ-ਸਿਗਰਟ ਦਾ ਧੰਦਾ ਕਰਨ ਵਾਲੇ ਖਿਲਾਫ ਮਾਮਲਾ ਵੀ ਦਰਜ ਕਰ ਸਕਦੇ ਹਨ।

PhotoPhoto

ਸਰਕਾਰ ਦੇ ਇਸ ਨੋਟੀਫਿਕੇਸ਼ਨ ਦੇ ਜ਼ਰੀਏ ਪਾਬੰਦੀ ਯੁਕਤ ਸ਼ਕਤੀਆਂ ਵਿਚ ਵਾਧਾ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਚਾਹੇ ਹੁੱਕਾ ਬਾਰ ਅਤੇ ਈ-ਸਿਗਰਟ 'ਤੇ ਕਾਰਵਾਈ ਦੀ ਜ਼ਿੰਮੇਵਾਰੀ ਪੰਜਾਬ ਪੁਲਸ ਨੂੰ ਸੌਂਪੀ ਗਈ ਹੈ ਪਰ ਸਰਕਾਰ ਨੇ ਕੋਟਪਾ ਐਕਟ ਤਹਿਤ ਸਿੱਖਿਅਕ ਸੰਸਥਾਵਾਂ ਦੇ 100 ਗਜ਼ ਦੇ ਨਜ਼ਦੀਕ ਅਤੇ ਪਬਲਿਕ ਪਲੇਸ 'ਤੇ ਤੰਬਾਕੂ ਨਸ਼ਾ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਜ਼ਿੰਮੇਵਾਰੀ ਸਿਹਤ ਵਿਭਾਗ ਨੂੰ ਸੌਂਪੀ ਹੈ।

ਸਿਹਤ ਵਿਭਾਗ ਵੱਲੋਂ ਉਕਤ ਆਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ 50 ਤੋਂ 200 ਰੁਪਏ ਤੱਕ ਦੇ ਚਲਾਨ ਕੀਤੇ ਜਾ ਸਕਦੇ ਹਨ। ਵਿਭਾਗ ਵੱਲੋਂ ਇਸ ਸਬੰਧੀ ਹਰ ਜ਼ਿਲੇ 'ਚ ਜ਼ਿਲਾ ਕੋਟਪਾ ਅਧਿਕਾਰੀ ਦੀ ਨਿਯੁਕਤੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਹੁੱਕਾ ਬਾਰ ਅਤੇ ਈ-ਸਿਗਰਟ 'ਤੇ ਰੋਕ ਲਾਉਣ ਦੇ ਬਾਵਜੂਦ ਜ਼ਿਲੇ ਦੇ ਪੌਸ਼ ਏਰੀਆ ਰਣਜੀਤ ਐਵੀਨਿਊ, ਮਾਲ ਰੋਡ, ਲਾਰੈਂਸ ਰੋਡ ਆਦਿ ਖੇਤਰਾਂ 'ਚ ਇਹ ਧੜੱਲੇ ਨਾਲ ਚੱਲ ਰਹੇ ਹਨ।

PhotoPhotoਕਈ ਹੁੱਕਾ ਬਾਰ ਤਾਂ ਅਜਿਹੇ ਹਨ ਜਿਨ੍ਹਾਂ ਨੂੰ ਰਾਜਨੀਤਿਕ ਨੇਤਾਵਾਂ ਦੀ ਹਿਫਾਜ਼ਤ ਪ੍ਰਾਪਤ ਹੈ। ਇਸ ਲਈ ਉਨ੍ਹਾਂ 'ਤੇ ਕਾਰਵਾਈ ਨਹੀਂ ਹੋ ਰਹੀ ਹੈ। ਹੁਣ ਵੇਖਣਾ ਹੋਵੇਗਾ ਕਿ ਪੁਲਸ ਵਿਭਾਗ ਇਸ 'ਤੇ ਕਾਰਵਾਈ ਕਰਦਾ ਹੈ ਜਾਂ ਇਹ ਪਹਿਲਾਂ ਦੀ ਤਰ੍ਹਾਂ ਕੰਮ ਕਰਦੇ ਰਹਿਣਗੇ। ਪੰਜਾਬ ਵਿਚ ਹੁੱਕਾ ਬਾਰ ਅਤੇ ਈ-ਸਿਗਰਟ 'ਤੇ ਮੁਕੰਮਲ ਪਾਬੰਦੀ ਹੈ। ਵਿਭਾਗ ਵੱਲੋਂ ਪਹਿਲਾਂ ਜੋ ਕਾਰਵਾਈ ਕੀਤੀ ਜਾਂਦੀ ਸੀ, ਹੁਣ ਉਹ ਕਾਰਵਾਈ ਪੁਲਸ ਵੱਲੋਂ ਕੀਤੀ ਜਾਵੇਗੀ।

ਹੁੱਕਾ ਅਤੇ ਈ-ਸਿਗਰਟ ਦੇ ਸੇਵਨ ਨਾਲ ਫੇਫੜਿਆਂ ਨੂੰ ਕਾਫ਼ੀ ਨੁਕਸਾਨ ਪੁੱਜਦਾ ਹੈ। ਇਸ ਦਾ ਜ਼ਿਆਦਾ ਇਸਤੇਮਾਲ ਕਰਨ ਨਾਲ ਸਾਹ ਅਤੇ ਹੋਰ ਬੀਮਾਰੀਆਂ ਵਿਅਕਤੀ ਨੂੰ ਆਪਣੀ ਜਕੜ 'ਚ ਲੈ ਲੈਂਦੀਆਂ ਹਨ। ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਹੀ ਇਸ 'ਤੇ ਰੋਕ ਲਾਈ ਗਈ ਹੈ। ਨੋਟੀਫਿਕੇਸ਼ਨ ਦੇ ਅਨੁਸਾਰ ਹੁਣ ਇਹ ਕੰਮ ਪੰਜਾਬ ਪੁਲਸ ਦੇਖੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਵਾਹਿਗੁਰੂ ਆਹ ਤਾਂ ਮਾੜਾ ਹੋਇਆ! ਪੁੱਤ ਦੀ ਲਾ.ਸ਼ ਨੂੰ ਚੁੰਮ ਚੁੰਮ ਕੇ ਚੀਕਾਂ ਮਾਰ ਰਿਹਾ ਪਿਓ ਤੇ ਮਾਂ,ਦੇਖਿਆ ਨਹੀਂ ਜਾਂਦਾ.

19 Apr 2024 12:05 PM

ਨਵਜੋਤ ਸਿੱਧੂ ਦੇ ਤੇਵਰ ਕਾਂਗਰਸ ਲਈ ਮੁਸੀਬਤ! ਢੀਂਡਸਾ ਪਰਿਵਾਰ ਨੇ ਖਿੱਚੀਆਂ ਤਲਵਾਰਾਂ, ਡਰੇ ਅਕਾਲੀ!

19 Apr 2024 11:05 AM

ਬੇਗਾਨੇ ਮੁੰਡੇ ਨਾਲ ਕਾਰ ’ਚ ਬੈਠੀ ਪਤਨੀ ਨੂੰ ਕੁੱਟਣ ਵਾਲਾ ਪਤੀ ਬੁਰੀ ਤਰ੍ਹਾਂ ਫਸਿਆ! ਅਜਿਹੀ ਗਲਤੀ ਨਾਲੋਂ ਚੰਗਾ ਸੀ..

19 Apr 2024 9:49 AM

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM
Advertisement