6ਵੇਂਤਨਖ਼ਾਹਕਮਿਸ਼ਨਦੀਆਂਸਿਫ਼ਾਰਸ਼ਾਂਲਾਗੂਨਾ ਕਰਕੇਮੁਲਾਜ਼ਮਾਂ ਨਾਲਧੱਕਾ ਕਰ ਰਹੀ ਹੈ ਕੈਪਟਨਸਰਕਾਰ ਚੀਮਾ
Published : Jan 7, 2021, 1:19 am IST
Updated : Jan 7, 2021, 1:19 am IST
SHARE ARTICLE
image
image

6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਾ ਕਰ ਕੇ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ ਕੈਪਟਨ ਸਰਕਾਰ : ਚੀਮਾ


ਚੰਡੀਗੜ੍ਹ, 6 ਜਨਵਰੀ (ਸੁਰਜੀਤ ਸਿੰਘ ਸੱਤੀ): ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਨੇ ਪੰਜਾਬ ਸਰਕਾਰ ਵਲੋਂ ਛੇਵਾਂ ਤਨਖ਼ਾਹ ਕਮਿਸ਼ਨ ਦੇਣ ਦੀ ਬਜਾਏ ਮੁਲਾਜ਼ਮਾਂ ਨੂੰ ਲਗਾਏ ਜਾ ਰਹੇ ਲਾਅਰੇ ਲਗਾਉਣ ਦਾ ਦੋਸ਼ ਲਗਾਉਾਦਿਆਂ ਕਿਹਾ ਕਿ ਕੈਪਟਨ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭਜ ਰਹੀ ਹੈ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵਾਰ ਵਾਰ ਪੰਜਾਬ ਦੇ ਮੁਲਾਜ਼ਮਾਂ ਨਾਲ ਛੇਵਾਂ ਤਨਖ਼ਾਹ ਕਮਿਸ਼ਨ ਦੇਣ ਦੇ ਅਨੇਕਾਂ ਵਾਰ ਵਾਅਦੇ ਕੀਤੇ ਗਏ ਜੋ ਵਫ਼ਾ ਨਹੀਂ ਹੋਏ | ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਬਾਦਲ ਸਰਕਾਰ ਸਮੇਂ ਬੈਠਾਇਆ ਗਿਆ ਕਮਿਸ਼ਨ ਅੱਜ ਤਕ ਲਟਕਿਆ ਪਿਆ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਜੁਮਲੇਬਾਜ ਸਿੱਧ ਹੋ ਰਹੇ ਹਨ |
'ਆਪ' ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਸਮੇਤ ਪੰਜਾਬ ਦੇ ਮੰਤਰੀ ਨੇ ਵਾਅਦਾ ਕਰ ਕੇ ਮੁਕਰਨ ਵਿਚ ਚੰਗੀ ਮੁਹਾਰਤ ਹਾਸਲ ਕਰ ਲਈ ਹੈ | ਉਨ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਨਿਸ਼ਾਨਾ ਬਣਾਉਣੇ ਹੋਏ ਕਿਹਾ ਕਿ ਬਾਦਲਾਂ ਤੇ ਕੈਪਟਨ ਦਾ ਸਾਂਝਾ ਵਿੱਤ ਮੰਤਰੀ ਹੈ ਜੋ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਮੁਲਾਜ਼ਮਾਂ ਨੂੰ ਗੁੰਮਰਾਹ ਕਰ ਕੇ ਉਨ੍ਹਾਂ ਉੱਤੇ ਟੈਕਸ ਲਗਾਉਣ ਦੀਆਂ ਹੀ ਚਾਲਾਂ ਚਲਦੇ ਰਹਿੰਦੇ ਹਨ | 'ਆਪ' ਆਗੂਆਂ ਨੇ ਕਿਹਾ ਵਿਧਾਨ ਸਭਾ ਚੋਣਾਂ ਦੌਰਾਨ ਤਨਖ਼ਾਹ ਕਮਿਸ਼ਨ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਕੈਪਟਨ ਸਰਕਾਰ ਦੇ ਸਾਢੇ ਤਿੰਨ ਸਾਲ ਬੀਤ ਜਾਣ ਉਤੇ ਵੀ ਇਸ ਨੂੰ ਲਾਗੂ ਨਹੀਂ ਕਰ ਸਕੀ | 
ਸਾਲ 2019 ਦੀ ਦੀਵਾਲੀ ਮੌਕੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਚੰਡੀਗੜ੍ਹ ਵਲੋਂ ਕੀਤੇ ਸੰਘਰਸ਼ ਦੌਰਾਨ ਦਸੰਬਰ 2019 ਤਕ ਰਿਪੋਰਟ ਪੇਸ਼ ਕਰਨ ਦੀ ਗੱਲ ਕਹੀ ਸੀ, ਜਿਸ ਨੂੰ ਬਾਅਦ ਵਿਚ ਫ਼ਰਵਰੀ 2020 ਦੇ ਬਜਟ ਸੈਸ਼ਨ ਤਕ ਟਾਲ ਦਿਤਾ ਗਿਆ | ਪੰਜਾਬ ਦੇ 10 ਲੱਖ ਦੇ ਕਰੀਬ ਮੁਲਾਜ਼ਮ ਸੋਧੇ ਹੋਏ ਤਨਖ਼ਾਹ ਕimageimageਮਿਸ਼ਨ ਤੋਂ ਵਾਂਝੇ ਹਨ, ਉਥੇ ਹੀ ਪੈਨਸ਼ਰਾਂ ਨੂੰ ਵੀ ਸੋਧੀ ਹੋਈ ਪੈਨਸ਼ਨ ਜਾਂ ਮਹਿੰਗਾਈ ਭੱਤਾ ਨਹੀਂ ਮਿਲ ਰਿਹਾ |


 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement