ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਕਿਸਾਨਾਂ ਦਾ ਐਕਸ਼ਨ, ਟਰੈਕਟਰ ਮਾਰਚ ਕਰਕੇ ਕੇਂਦਰ ਸਰਕਾਰ ਨੂੰ ਵਖ਼ਤ
Published : Jan 7, 2021, 10:39 am IST
Updated : Jan 7, 2021, 10:42 am IST
SHARE ARTICLE
FARMER
FARMER

ਉਨ੍ਹਾਂ ਨੂੰ ਉਮੀਦ ਹੈ ਕਿ 8 ਜਨਵਰੀ ਨੂੰ ਆਉਣ ਵਾਲੀ ਬੈਠਕ 'ਚ ਹੱਲ ਨਿੱਕਲੇਗਾ, ਪਰ ਤਾੜੀ ਦੋਵਾਂ ਹੱਥਾਂ ਨਾਲ ਵੱਜਦੀ ਹੈ।"

ਨਵੀਂ ਦਿੱਲੀ - ਕੇਂਦਰ ਵਲੋਂ ਜਾਰੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਬੀਤੇ ਦਿਨੀ ਕਿਸਾਨਾਂ ਦੀ ਸਰਕਾਰ ਨਾਲ ਮੀਟਿੰਗ ਬੇਸਿੱਟਾ ਨਿਕਲਣ ਤੋਂ ਬਾਅਦ ਅੱਜ ਕਿਸਾਨਾਂ ਦਾ ਨਵਾਂ ਐਕਸ਼ਨ ਸਾਹਮਣੇ ਆਇਆ ਹੈ। ਕਿਸਾਨ ਅੱਜ ਟਰੈਕਟਰ ਮਾਰਚ ਕਰਕੇ ਦਿੱਲੀ ਨੂੰ ਚਾਰੇ ਪਾਸਿਓਂ ਘੇਰਾ ਪਾ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਵਖਤ ਪਾਉਣਗੇI 

farmer

ਕਿਸਾਨ ਆਗੂਆਂ  ਦਾ ਕਹਿਣਾ ਹੈ ਕਿ ਟਰੈਕਟਰ ਮਾਰਚ ਦੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਹਨ ਤੇ ਸਿੰਘੁ ਸਮੇਤ ਦਿੱਲੀ ਦੇ ਹੋਰਨਾਂ ਬਾਰਡਰਾਂ ਤੋਂ ਹਜ਼ਾਰਾਂ ਟਰੈਕਟਰਾਂ ਦਾ ਮਾਰਚ ਸ਼ੁਰੂ ਹੋਣ ਵਾਲਾ ਹੈ।

GAZIPUR

ਦੱਸ ਦੇਈਏ ਕਿ 8 ਜਨਵਰੀ ਨੂੰ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਅੱਠਵੇਂ ਦੌਰ ਦੀ ਗੱਲਬਾਤ ਹੋਣੀ ਹੈ। ਕਿਸਾਨਾਂ ਅੱਜ ਸਵੇਰ 11 ਵਜੇ ਸਿੰਘੂ, ਟਿੱਕਰੀ, ਗਾਜੀਪੁਰ ਤੇ ਸ਼ਾਹਜਹਾਂਪੁਰ ਤੋਂ ਕੁੰਢਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ਲਈ ਟ੍ਰੈਕਟਰ ਮਾਰਚ ਕੱਢਣਗੇ।

TRCTOR

ਪ੍ਰਦਰਸ਼ਨਕਾਰੀ ਕਿਸਾਨਾਂ ਤੇ ਤਿੰਨ ਕੇਂਦਰੀ ਮੰਤਰੀਆਂ ਦੇ ਵਿਚ ਇਸ ਤੋਂ ਪਹਿਲਾਂ 4 ਜਨਵਰੀ ਨੂੰ ਅੱਠਵੇਂ ਦੌਰ ਦੀ ਹੋਈ ਵਾਰਤਾ ਬੇਨਤੀਜਾ ਰਹੀ ਸੀ।

FARMER

ਕਿਸਾਨ ਜਥੇਬੰਦੀਆਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਅ ਜਾਣ ਦੀ ਆਪਣੀ ਮੰਗ 'ਤੇ ਅੜੇ ਹੋਏ ਹਨ। ਉੱਥੇ ਹੀ ਸਰਕਾਰ ਲਗਾਤਾਰ ਤਿੰਨ ਨਵੇਂ ਕਾਨੂੰਨਾਂ ਦੇ ਫਾਇਦੇ ਗਿਣਾਉਣ 'ਚ ਲੱਗੀ ਹੋਈ ਹੈ। ਦੂਜੇ ਪਾਸੇ ਸੱਤਵੇਂ ਦੌਰ ਦੀ ਗੱਲਬਾਤ ਤੋਂ ਬਾਅਦ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ, " ਉਨ੍ਹਾਂ ਨੂੰ ਉਮੀਦ ਹੈ ਕਿ 8 ਜਨਵਰੀ ਨੂੰ ਆਉਣ ਵਾਲੀ ਬੈਠਕ 'ਚ ਹੱਲ ਨਿੱਕਲੇਗਾ, ਪਰ ਤਾੜੀ ਦੋਵਾਂ ਹੱਥਾਂ ਨਾਲ ਵੱਜਦੀ ਹੈ।"

farmer

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement