
ਵੱਡੀ ਗਿਣਤੀ 'ਚ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਕਰ ਰਹੇ ਹਨ ਸਮਰਥਨ: ਤੋਮਰ
ਨਵੀਂ ਦਿੱਲੀ, 6 ਜਨਵਰੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੁਧਵਾਰ ਨੂੰ ਕਿਹਾ ਕਿ ਦੇਸ਼ ਭਰ ਤੋਂ ਵੱਡੀ ਗਿਣਤੀ ਵਿਚ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਦੇ ਸਮਰਥਨ ਵਿਚ ਆ ਰਹੇ ਹਨ¢ ਇਸ ਦੇ ਨਾਲ ਹੀ ਮੰਤਰੀ ਨੇ ਪ੍ਰਦਰਸ਼ਨ ਕਰ ਰਹੇ ਕਿਸਾਨ ਯੂਨੀਅਨਾਂ ਨੂੰ ਤਿੰਨ ਕਾਨੂੰਨਾਂ ਰਾਹੀਂ ਸੁਧਾਰਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਅਪੀਲ ਕੀਤੀ¢ ਤੋਮਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਦਰਸ਼ਨਕਾਰੀ ਸੰਘ ਕਿਸਾਨਾਂ ਦੇ ਹਿਤਾਂ 'ਤੇ ਧਿਆਨ ਕੇਂਦਰਤ ਕਰਨਗੀਆਂ ਅਤੇ ਸਰਕਾਰ ਨੂੰ ਉਸਾਰੂ ਗੱਲਬਾਤ ਰਾਹੀਂ ਹੱਲ ਕੱਢਣ ਵਿਚ ਸਹਾਇਤਾ ਕਰਨਗੇ¢ ਕਾਨੂੰਨਾਂ ਦਾ ਸਮਰਥਨ ਕਰਨ ਵਾਲੇ ਇਕ ਸਮੂਹ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤੋਮਰ ਨੇ ਕਿਹਾ ਕਿ ਸਰਕਾਰ ਦੇਸ਼
ਦੇ ਕਿਸਾਨਾਂ ਅਤੇ ਉਨ੍ਹਾਂ ਦੇ ਹਿਤਾਂ ਲਈ ਵਚਨਬੱਧ ਹੈ¢
ਮੰਤਰੀ ਨੇ ਕਿਹਾ ਕਿ ਅਸੀਂ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰ ਰਹੇ ਹਾਂ ਜੋ ਤਿੰਨ ਕਾਨੂੰਨਾਂ ਦੇ ਸਮਰਥਨ ਵਿਚ ਆ ਰਹੇ ਹਨ¢ ਇਕੱਠੇ ਮਿਲ ਕੇ ਇਸ ਐਕਟ ਦਾ ਵਿਰੋਧ ਕਰਨ ਵਾਲਿਆਂ ਨਾਲ ਗੱਲਬਾਤ ਜਾਰੀ ਹੈ¢
ਤੋਮਰ ਨੇ ਕਿਹਾ ਕਿ ਦੇਸ਼ ਭਰ ਤੋਂ ਵੱਡੀ ਗਿਣਤੀ ਵਿਚ ਕਿਸਾਨ ਕਾਨੂੰਨਾਂ ਦੇ ਸਮਰਥਨ ਵਿਚ ਆ ਰਹੇ ਹਨ¢ ਅਸੀਂ ਉਨ੍ਹਾਂ ਨੂੰ ਮਿਲ ਰਹੇ ਹਾਂ ਅਤੇ ਉਨ੍ਹਾਂ ਦੇ ਪੱਤਰ ਅਤੇ ਫ਼ੋਨ ਵੀ ਆ ਰਹੇ ਹਨ¢ ਅਸੀਂ ਉਨ੍ਹਾਂ ਦਾ ਸਵਾਗਤ ਕਰਦੇ ਹਾਂ ਅਤੇ ਉਨ੍ਹਾਂ ਦਾ ਧਨਵਾਦ ਪ੍ਰਗਟ ਕਰਦੇ ਹਾਂ¢
ਕਿਸਾਨ ਸਤੰਬਰ ਵਿਚ ਪਾਸ ਕੀਤੇ imageਕਾਨੂੰਨਾਂ ਵਿਰੁਧ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ¢ ਇਸ ਬਾਰੇ ਕੇਂਦਰ ਸਰਕਾਰ ਅਤੇ ਕਿਸਾਨਾਂ ਦੇ ਨੁਮਾਇੰਦਿਆਂ ਵਿਚਾਲੇ ਸੱਤ ਦÏਰ ਗੱਲਬਾਤ ਹੋ ਚੁੱਕੀ ਹੈ, ਪਰ ਉਹ ਅੰਦੋਲਨ ਨੂੰ ਰੋਕਣ ਵਿਚ ਅਸਫ਼ਲ ਰਹੇ ਹਨ¢ (ਪੀਟੀਆਈ)