
ਕੇਂਦਰ ਸਰਕਾਰ ਵੱਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ-ਹਰਿਆਣਾ...
ਬਸੀ ਪਠਾਣਾਂ: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ-ਹਰਿਆਣਾ ਸਰਹੱਦ ਉਤੇ ਦਿਨ-ਰਾਤ ਡਟੇ ਕਿਸਾਨਾਂ ਦੀ ਸੇਵਾ ਲਈ ਪੰਜਾਬ ਵਾਸੀਆਂ ਦਿੱਲੀ ਦੇ ਬਾਰਡਰਾਂ ‘ਤੇ ਵੱਡੀ ਗਿਣਤੀ ਮੌਜੂਦ ਹੈ। ਕਿਸਾਨ ਭਰਾ ਇਸ ਕੜਾਕੇ ਦੀ ਠੰਡ ਅਤੇ ਮੀਂਹ ਵਿਚ ਵੀ ਕਿਸਾਨ ਅੰਦੋਲਨ ‘ਚ ਡਟੇ ਹੋਏ ਹਨ। ਕਿਸਾਨ ਅੰਦੋਲਨ ਦਿਨੋਂ-ਦਿਨ ਵਧਦਾ ਜਾ ਰਿਹਾ ਹੈ।
Flex Board
ਮੋਰਚੇ ਤੋਂ ਇਲਾਵਾ ਪਿੰਡਾਂ ਵਿਚ ਵੀ ਕੇਂਦਰ ਵਿਚ ਹਕੂਮਤ ਕਰ ਰਹੇ ਮੋਦੀ ਸਰਕਾਰ ਪ੍ਰਤੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਮੇਤ ਆਮ ਜਨਤਾ ਦੇ ਰੋਹ ਵਿਚ ਵੀ ਵਾਧਾ ਨਿੱਖਰ ਕੇ ਸਾਹਮਣੇ ਆਉਣ ਲੱਗਾ ਹੈ, ਜਿਸ ਦੇ ਨਤੀਜੇ ਸਾਹਮਣੇ ਆਉਣ ਲੱਗੇ ਪਏ ਹਨ।
Flex Board
ਇਸ ਬਲਾਕ ਦੀ ਸੰਮਤੀ ਚੇਅਰਪਰਸਨ ਬਲਜੀਤ ਕੌਰ ਦੇ ਪਿੰਡ ਖੇੜੀ ਬੀਰ ਸਿੰਘ ਜ਼ਿਲ੍ਹਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਪ੍ਰਾਪਤ ਖ਼ਬਰ ਅਨੁਸਾਰ ਉੱਥੇ ਲੋਕਾਂ ਵੱਲੋਂ ਪਿੰਡ ਵਿਚ ਦਾਖਲ ਹੋਣ ਵਾਲੇ ਗੇਟ ਉਤੇ ਇਕ ਵੱਡਾ ਫਲੈਕਸ ਬੋਰਡ ਲਗਾ ਕੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਆਗੂਆਂ ਅਤੇ ਵਰਕਰਾਂ ਦਾ ਦਾਖਲਾ ਬੰਦ ਕਰ ਦਿੱਤਾ ਹੈ।
Kissan Morcha
ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਦੇ ਮਨਾਂ ਵਿਚ ਮੋਦੀ ਸਰਕਾਰ ਅਤੇ ਉਸ ਦੀ ਪਾਰਟੀ ਦੇ ਆਗੂਆਂ ਪ੍ਰਤੀ ਪਾਏ ਜਾ ਰਹੇ ਜ਼ਬਰਦਸਤ ਰੋਸ ਕਾਰਨ ਇਹ ਕਦਮ ਸਰਬਸੰਮਤੀ ਨਾਲ ਚੁੱਕਿਆ ਗਿਆ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਮੀਟਿੰਗਾਂ ਦੇ ਬਹਾਨੇ ਮਾਮਲੇ ਨੂੰ ਲਟਕਾਉਂਦੇ ਹੋਏ ਅੰਦੋਲਨ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ ਜਿਸ ਦੇ ਚਲਦਿਆਂ 60 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ ਅਤੇ ਆਮ ਲੋਕਾਂ ਦੇ ਰੋਹ ਵਿਚ ਵਾਧਾ ਹੁੰਦਾ ਜਾ ਰਿਹਾ ਹੈ।