ਮੁੱਖ ਮੰਤਰੀ ਵੱਲੋਂ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰਨ ਲਈ ਭਲਾਈ ਸਕੀਮਾਂ ਦੀ ਸ਼ੁਰੂਆਤ
Published : Jan 7, 2021, 5:51 pm IST
Updated : Jan 7, 2021, 5:51 pm IST
SHARE ARTICLE
Punjab CM launches slew of welfare schemes to catapult state into new era of progress
Punjab CM launches slew of welfare schemes to catapult state into new era of progress

ਜਨਵਰੀ ਮਹੀਨਾ ਬਾਲੜੀਆਂ ਨੂੰ ‘ਧੀਆਂ ਦੀ ਲੋਹੜੀ’ ਵਜੋਂ ਸਮਰਪਿਤ, ਹਾਈ ਸਕੂਲ ਤੇ ਕਾਲਜ ਦੀਆਂ ਕੁੜੀਆਂ ਲਈ ਮੁਫਤ ਸੈਨੇਟਰੀ ਪੈਡ ਦਾ ਐਲਾਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਸੂਬੇ ਵਿੱਚ ਹਾਈ ਸਕੂਲ ਅਤੇ ਕਾਲਜ ਦੀਆਂ ਵਿਦਿਆਰਥਣਾਂ ਲਈ ਮੁਫਤ ਸੈਨੇਟਰੀ ਪੈਡਾਂ ਸਮੇਤ ਕਈ ਵੱਡੇ ਭਲਾਈ ਪ੍ਰੋਜੈਕਟਾਂ ਦੀ ਸ਼ੁਰੂਆਤ ਨਾਲ ਸੂਬੇ ਨੇ ਵਿਕਾਸ ਤੇ ਤਰੱਕੀ ਦੇ ਇਕ ਨਵੇਂ ਯੁੱਗ ਵੱਲ ਪੁਲਾਂਘ ਪੁੱਟ ਦਿੱਤੀ ਹੈ। ਮੁੱਖ ਮੰਤਰੀ ਨੇ ਹਜ਼ਾਰਾਂ ਹੀ ਝੁੱਗੀ-ਝੌਂਪੜੀ ਵਾਲਿਆਂ ਦੇ ਘਰ ਬਣਾਉਣ ਦੇ ਸੁਪਨੇ ਨੂੰ  ਅਮਲੀ ਰੂਪ ਦਿੱਤੇ ਜਾਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਇਸ ਦੇ ਨਾਲ ਪੰਜਾਬ ਨੇ ਹੀ 75.64 ਕਰੋੜ ਰੁਪਏ ਦੀ ਲਾਗਤ ਵਾਲੇ ਸਮਾਰਟ ਮੀਟਰਿੰਗ ਪ੍ਰੋਜੈਕਟ ਤੇ ਉਪਭੋਗਤਾਵਾਂ ਵੱਲੋਂ ਈ-ਫਾਈਿਗ ਰਾਹੀਂ ਸ਼ਿਕਾਇਤਾਂ ਦਾਇਰ ਕਰਨ ਲਈ ਈ-ਦਾਖਲ ਪੋਰਟਲ ਦੀ ਸ਼ੁਰੂਆਤ ਨਾਲ ਡਿਜੀਟਲ ਖੇਤਰ ਵਿੱਚ ਵੱਡੀ ਮੱਲ ਮਾਰੀ ਹੈ।

Punjab CM launches slew of welfare schemes to catapult state into new era of progressPunjab CM launches slew of welfare schemes to catapult state into new era of progress

ਮੁੱਖ ਮੰਤਰੀ ਵੱਲੋਂ ਵਰਚੂਅਲ ਢੰਗ ਨਾਲ ਸ਼ੁਰੂ ਕੀਤੀਆਂ ਗਈਆਂ ਦੋ ਹੋਰ ਸਕੀਮਾਂ ਦੇ ਕੇਂਦਰ ਵਿੱਚ ਨੌਜਵਾਨਾਂ ਅਤੇ ਛੋਟੀਆਂ ਬੱਚੀਆਂ ਨੂੰ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਜਨਵਰੀ ਦੇ ਮਹੀਨੇ ਨੂੰ ‘ਧੀਆਂ ਦੀ ਲੋਹੜੀ’ ਨੂੰ ਸਮਰਪਿਤ ਕਰਨ ਤੋਂ ਇਲਾਵਾ ਨੌਜਵਾਨ ਪਨੀਰੀ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਅਤੇ ਨਰੋਈ ਸਿਹਤ ਸਬੰਧੀ ਜਾਗਰੂਕਤਾ ਲਿਆਉਣ ਲਈ 2500 ਖੇਡ ਕਿੱਟਾਂ ਦੀ ਵੰਡ ਦਾ ਰਾਹ ਵੀ ਪੱਧਰਾ ਕੀਤਾ ਗਿਆ ਹੈ।

ਧੀਆਂ ਦੀ ਲੋਹੜੀ

ਧੀਆਂ ਦੀ ਲੋਹੜੀ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਸੰਕੇਤਕ ਰੂਪ ’ਚ ਪੰਜ ਛੋਟੀਆਂ ਬੱਚੀਆਂ ਨੂੰ ਉਹਨਾਂ ਦੀਆਂ ਮਾਵਾਂ ਸਹਿਤ ਆਸ਼ੀਰਵਾਦ ਦਿੱਤਾ ਅਤੇ ਇਸ ਇਸ ਤੋਂ ਇਲਾਵਾ 5100 ਰੁਪਏ ਦਾ ਸ਼ਗਨ ਅਤੇ ਹਰੇਕ ਬੱਚੀ ਲਈ ਸਾਜ਼ੋ-ਸਾਮਾਨ ਵੀ ਭੇਟ ਕੀਤਾ। ਇਹਨਾਂ ਬੱਚੀਆਂ ਦੀ ਪਛਾਣ ਪਿੰਡ ਫਤਿਹਗੜ, ਬਲਾਕ ਮਾਜਰੀ ਤੋਂ ਨਿਮਰਤ ਕੌਰ ਅਤੇ ਉਸ ਦੀ ਮਾਤਾ ਦਵਿੰਦਰ ਕੌਰ, ਕੁਰਾਲੀ ਤੋਂ ਜੈਸਵੀ ਬੰਸਲ ਤੇ ਉਸ ਦੀ ਮਾਤਾ ਨਿਸ਼ਠਾ ਬੰਸਲ, ਮਾਜਰੀ ਬਲਾਕ ਦੇ ਪਿੰਡ ਬੜੌਦੀ ਤੋਂ ਗੁਰਲੀਨ ਕੌਰ ਤੇ ਉਸ ਦੀ ਮਾਤਾ ਗੁਰਪ੍ਰੀਤ ਕੌਰ, ਪਿੰਡ ਮਾਜਰਾ ਤੋਂ ਪ੍ਰਭਜੀਤ ਕੌਰ ਤੇ ਉਸ ਦੀ ਮਾਤਾ ਸਰਬਜੀਤ ਕੌਰ ਅਤੇ ਖੁਸ਼ਲੀਨ ਕੌਰ ਤੇ ਉਸ ਦੀ ਮਾਤਾ ਸੰਦੀਪ ਕੌਰ ਵਜੋਂ ਕੀਤੀ ਗਈ ਹੈ।

Punjab CM launches slew of welfare schemes to catapult state into new era of progressPunjab CM launches slew of welfare schemes to catapult state into new era of progress

ਇਸ ਵਿਸ਼ੇਸ਼ ਸਕੀਮ ਤਹਿਤ ਪ੍ਰਤੀ ਦਿਨ ਪ੍ਰੋਗਰਾਮਾਂ ਦੀ ਲੜੀ ਸਮੂਹ ਜ਼ਿਲਿਆਂ ਵਿੱਚ  ਕਰਵਾਈ ਜਾਵੇਗੀ ਜਿਸ ਦੀ ਸ਼ੁਰੂਆਤ ਮੁਹਾਲੀ ਜ਼ਿਲੇ ਤੋਂ ਹੋਵੇਗੀ। ਇਹ ਲੜੀ ਲੋਹੜੀ ਦੇ ਤਿਉਹਾਰ ਦੇ ਮੱਦੇਨਜ਼ਰ ਪੂਰਾ ਮਹੀਨਾ ਚੱਲੇਗੀ ਜਿਸ ਦੌਰਾਨ ਮੁੱਖ ਮੰਤਰੀ ਵੱਲੋਂ ਲਿਖੇ ਅਤੇ ਹਸਤਾਖ਼ਰਿਤ ਪੱਤਰ ਇਸ ਵਰੇ ਆਪਣੀ ਪਹਿਲੀ ਲੋਹੜੀ ਮਨਾ ਰਹੀਆਂ 1.5 ਲੱਖ ਤੋਂ ਵੱਧ ਕੁੜੀਆਂ ਦੇ ਮਾਪਿਆਂ ਨੂੰ ਸੌਂਪੇ ਜਾਣਗੇ।

Punjab CM launches slew of welfare schemes to catapult state into new era of progressPunjab CM launches slew of welfare schemes to catapult state into new era of progress

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੇਂਡੂ ਖੇਤਰਾਂ ਖਾਸ ਕਰਕੇ ਸੂਬੇ ਦੀਆਂ ਝੁੱਗੀ-ਝੌਂਪੜੀਆਂ ਤੋਂ ਇਲਾਵਾ ਹਾਈ ਸਕੂਲਾਂ ਅਤੇ ਕਾਲਜਾਂ ਦੀਆਂ ਵਿਦਿਆਰਥਣਾਂ ਨੂੰ ਮੁਫਤ ਸੈਨੇਟਰੀ ਪੈਡ ਵੰਡੇ ਜਾਣਗੇ। ਇਸ ਪਹਿਲਕਦਮੀ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਕਦਮ ਨਾਲ ਇਹਨਾਂ ਬੱਚੀਆਂ ਵਿੱਚ ਆਤਮ ਵਿਸ਼ਵਾਸ ਦੀ ਭਾਵਨਾ ਪੈਦਾ ਹੋਵੇਗੀ।

ਇਸ ਮੌਕੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਧੀਆਂ ਦੀ ਲੋਹੜੀ ਮਹੀਨੇ ਦੇ ਅਖੀਰ ਵਿੱਚ ਵੱਡੇ ਪੱਧਰ ’ਤੇ ਫਿਰੋਜ਼ਪੁਰ ਵਿਖੇ ਇਕ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿੱਥੇ ਕਿ ਨਵ ਜੰਮੀਆਂ ਕੁੜੀਆਂ ਦੇ ਮਾਪਿਆਂ ਅਤੇ ਦਾਦਾ ਦਾਦੀ ਨੂੰ ਸਨਮਾਨਿਤ ਕੀਤਾ ਜਾਵੇਗਾ।

Aruna ChaudharyAruna Chaudhary

ਝੁੱਗੀ-ਝੌਂਪੜੀਆਂ ਵਾਲਿਆਂ ਲਈ ਬਸੇਰਾ

ਬਸੇਰਾ ਪ੍ਰੋਗਰਾਮ ਦੀ ਸ਼ੁਰੂਆਤ ਨਾਲ ਪਟਿਆਲਾ, ਬਠਿੰਡਾ, ਫਾਜ਼ਿਲਕਾ ਅਤੇ ਮੋਗਾ ਜ਼ਿਲਿਆਂ ਦੀਆਂ 10 ਝੁੱਗੀ-ਝੌਂਪੜੀਆਂ ਦੇ 2816 ਨਿਵਾਸੀਆਂ ਨੂੰ ਪਹਿਲੇ ਦੌਰ ਵਿੱਚ ਮਾਲਕਾਨਾ ਹੱਕ ਦਿੱਤੇ ਜਾਣਗੇ। ਮੋਗਾ ਦੇ ਤਿੰਨ ਝੁੱਗੀ-ਝੌਂਪੜੀ ਵਾਲੇ ਖੇਤਰਾਂ ਵਿੱਚ ਰਹਿੰਦੇ ਲੋਕਾਂ ਨੂੰ ਮੋਗਾਜੀਤ ਸਿੰਘ ਵਿਖੇ ਮਿਊਂਸਿਪਲ ਕਾਰਪੋਰੇਸ਼ਨ ਦੀ ਵੱਖਰੀ ਜ਼ਮੀਨ ਵਿਖੇ ਤਬਦੀਲ ਕੀਤੇ ਜਾਣ ਉਪਰੰਤ ਇਹ ਮਾਲਕਾਨਾ ਹੱਕ ਦਿੱਤੇ ਜਾਣਗੇ।

ਇਸ ਇਤਿਹਾਸਕ ਮੌਕੇ ਮੁੱਖ ਮੰਤਰੀ ਨੇ ਛੇ ਲਾਭਪਾਤਰੀਆਂ ਨੂੰ ਸੰਕੇਤਕ ਤੌਰ ’ਤੇ ‘ਸਨਦਾਂ’ ਸੌਂਪੀਆਂ ਅਤੇ ਮਾਲਕਾਨਾ ਹੱਕ ਪ੍ਰਦਾਨ ਕੀਤੇ। ਇਹਨਾਂ ਲਾਭਪਾਤਰੀਆਂ ਦੇ ਨਾਮ ਹਨ- ਬਠਿੰਡਾ ਤੋਂ ਮਿੰਟੂ ਟਾਂਡੀ, ਮੋਗਾ ਤੋਂ ਸੂਰਜ ਸਿੰਘ, ਅਬੋਹਰ ਤੋਂ ਰੇਖਾ ਰਾਣੀ ਅਤੇ ਪਪਰਿੰਦਰ ਕੁਮਾਰ ਤੇ ਪਟਿਆਲਾ ਤੋਂ ਕੈਲਾਸ਼ ਕੁਮਾਰ।    

ਇਸ ਪਹਿਲਕਦਮੀ ਨੂੰ ਸੂਬਾ ਸਰਕਾਰ ਵੱਲੋਂ ਸਮੁੱਚੇ ਸ਼ਹਿਰੀ ਵਿਕਾਸ ਅਤੇ ਯੋਜਨਾਬੰਦੀ ਵੱਲ ਇਕ ਮੀਲ ਦਾ ਪੱਥਰ ਦੱਸਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੇ ਸਿਆਸੀ ਜੀਵਨ ਦੇ ਬੀਤੇ 52 ਵਰਿਆਂ ਤੋਂ ਇਹ ਸੁਪਨਾ ਵੇਖ ਰਹੇ ਸਨ। ਉਹਨਾਂ ਸਥਾਨਕ ਸਰਕਾਰਾਂ ਵਿਭਾਗ ਨੂੰ ਕਿਹਾ ਕਿ ਝੁੱਗੀ-ਝੌਂਪੜੀ ਵਾਲਿਆਂ ਦੀ ਆਰਾਮਦਾਇਕ ਜ਼ਿੰਦਗੀ ਯਕੀਨੀ ਬਣਾਉਣ ਲਈ ਸਾਰੀਆਂ ਮੁੱਢਲੀਆਂ ਸਹੂਲਤਾਵਾਂ ਜਿਵੇਂ ਕਿ ਪੀਣ ਯੋਗ ਸਾਫ ਪਾਣੀ, ਸਟ੍ਰੀਟ ਲਾਈਟਿੰਗ ਅਤੇ ਸੜਕਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ।

Brahma MahindraBrahma Mahindra

ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮੋਹਿੰਦਰਾ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਮੁੱਖ ਮੰਤਰੀ ਝੁੱਗੀ-ਝੌਂਪੜੀ ਵਿਕਾਸ ਪ੍ਰੋਗਰਾਮ ‘ਬਸੇਰਾ’ ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ‘ਦ ਪੰਜਾਬ ਸਲੱਮ ਡਵੈਲਰਜ਼ (ਪ੍ਰੋਪਰਾਈਟਰੀ ਰਾਈਟਸ) ਐਕਟ, 2020’ ਦੇ ਨੋਟੀਫਿਕੇਸ਼ਨ ਦੀ ਮਿਤੀ ਭਾਵ 1 ਅਪ੍ਰੈਲ, 2020 ਤੋਂ ਕਿਸੇ ਵੀ ਸ਼ਹਿਰੀ ਖੇਤਰ ਦੇ ਕਿਸੇ ਵੀ ਝੁੱਗੀ-ਝੌਂਪੜੀ ਵਾਲੇ ਇਲਾਕੇ ਵਿੱਚ ਸੂਬਾ ਸਰਕਾਰ ਦੀ ਜ਼ਮੀਨ ’ਤੇ ਕਾਬਜ਼ ਹਰੇਕ ਨਿਵਾਸੀ ਨੂੰ ਮਾਲਕਾਨਾ ਹੱਕ ਦਿੱਤੇ ਜਾ ਸਕਣ।

ਸਮਾਰਟ ਪਾਵਰ ਮੀਟਰਜ਼

ਮੁੱਖ ਮੰਤਰੀ ਨੇ 75.64 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਪੜਾਵਾਂ ਵਾਲੇ ਸਮਾਰਟ ਮੀਟਰਿੰਗ ਪ੍ਰੋਜੈਕਟ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਇਸ ਉਪਭੋਗਤਾ ਪੱਖੀ ਸਕੀਮ ਨਾਲ ਡਾਟਾ ਆਟੋਮੈਟਿਕ ਢੰਗ ਨਾਲ ਅਪਲੋਡ ਹੋਵੇਗਾ ਜਿਸ ਨਾਲ ਦਸਤੀ ਤੌਰ ’ਤੇ ਰੀਡਿੰਗ ਲੈਣ ਸਮੇਂ ਹੁੰਦੀ ਇਨਸਾਨੀ ਗਲਤੀ ਦੀ ਗੁੰਜਾਇਸ਼ ਕਾਫੀ ਹੱਦ ਤੱਕ ਘਟੇਗੀ। ਉਹਨਾਂ ਅੱਗੇ ਦੱਸਿਆ ਕਿ ਜਨਵਰੀ 2021 ਤੋਂ ਦਸੰਬਰ 2021 ਤੱਕ ਕੁੱਲ 96,000 ਮੀਟਰ ਇਸ ਪ੍ਰੋਜੈਕਟ ਤਹਿਤ ਪੀ.ਐਸ.ਪੀ.ਸੀ.ਐਲ. ਵੱਲੋਂ ਸੂਬੇ ਭਰ ਵਿੱਚ ਲਗਾਏ ਜਾਣਗੇ ਜਿਸ ਨਾਲ ਰੀਡਿੰਗ ਬਾਰੇ ਜਾਣਕਾਰੀ ਨਾ ਦੇਣ ਦੀ ਭੈੜੀ ਪ੍ਰਥਾ ਤੋਂ ਇਲਾਵਾ ਬਿਜਲੀ ਦੀ ਚੋਰੀ ਨੂੰ ਵੀ ਠੱਲ ਪਵੇਗੀ ਤੇ ਰੀਡਿੰਗ/ਬਿਿਗ ਪ੍ਰਕਿਰਿਆ ਵਿੱਚ ਗੁਣਵੱਤਾ ਭਰਪੂਰ ਸੁਧਾਰ ਆਵੇਗਾ।

Capt. Amrinder SinghCapt. Amrinder Singh

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਹਨਾਂ ਮੀਟਰਾਂ ਨਾਲ ਉਪਭੋਗਤਾ ਪੀ.ਐਸ.ਪੀ.ਸੀ.ਐਲ. ਉਪਭੋਗਤਾ ਐਪ ਰਾਹੀਂ ਪਿਛਲੇ ਬਿੱਲ ਦਾ ਡਾਟਾ ਅਤੇ ਤੁਰੰਤ/ਲਾਈਵ ਡਾਟਾ ਵੀ ਵੇਖਣ ਦੇ ਸਮਰੱਥ ਹੋ ਸਕਣਗੇ। ਇਸ ਤੋਂ ਇਲਾਵਾ ਉਪਭੋਗਤਾਵਾਂ ਨੂੰ ਬਿਜਲੀ ਦੀ ਖਪਤ ਬਾਰੇ ਵੀ ਸਹੀ ਪਤਾ ਲੱਗ ਸਕੇਗਾ। ਉਪਭੋਗਤਾਵਾਂ ਕੋਲ ਮੀਟਰ ਨੂੰ ਪ੍ਰੀ-ਪੇਡ ਜਾਂ ਪੋਸਟ-ਪੇਡ ਵਿੱਚ ਤਬਦੀਲ ਕਰਨ ਦਾ ਬਦਲ ਮੌਜੂਦ ਹੋਵੇਗਾ। ਉਹਨਾਂ ਹੋਰ ਜਾਣਕਾਰੀ ਦਿੱਤੀ ਕਿ ਬਿੱਲ ਵਿੱਚ ਛੋਟ ਉਪਭੋਗਤਾ ਨੂੰ ਪ੍ਰੀ-ਪੇਡ ਦੇ ਬਦਲ ਤਹਿਤ ਆਗਿਆ ਯੋਗ ਹੈ ਅਤੇ ਇਸੇ ਮੀਟਰ ਨੂੰ ਸੋਲਰ ਨੈੱਟ ਮੀਟਰਿੰਗ ਲਈ ਬਾਇ-ਡਾਇਰੈਕਸ਼ਨਲ ਮੀਟਰ ਵਜੋਂ ਵੀ ਇਸਤਮਾਲ ਕੀਤਾ ਜਾ ਸਕਦਾ ਹੈ। ਉਪਭੋਗਤਾਵਾਂ ਨੂੰ ਗਲਤ ਮੀਟਰ ਰੀਡਿੰਗ ਦੀ ਸੂਰਤ ਵਿੱਚ ਹੁਣ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਡਿਸਕੌਮ ਦੇ ਦਫਤਰਾਂ ਦੇ ਗੇੜੇ ਕੱਢਣ ਦੀ ਜ਼ਰੂਰਤ ਨਹੀਂ ਹੈ।

ਉਪਭੋਗਤਾਵਾਂ ਲਈ ਈ-ਦਾਖਿਲ

ਮੁੱਖ ਮੰਤਰੀ ਨੇ ਦੱਸਿਆ ਕਿ ਨਵੇਂ ਈ-ਦਾਖਿਲ ਪੋਰਟਲ ਨਾਲ ਉਪਭੋਗਤਾਵਾਂ ਨੂੰ ਆਪਣੇ ਹੱਕਾਂ ਦੀ ਰਾਖੀ ਕਰਨ ਵਿੱਚ ਮਦਦ ਮਿਲੇਗੀ। ਪੋਰਟਲ ਦੀ ਸ਼ੁਰੂਆਤ ਕਰਦੇ ਸਮੇਂ ਉਹਨਾਂ ਆਖਿਆ ਕਿ ਇਸ ਨਾਲ ਉਹਨਾਂ ਨੂੰ ਇੱਕ ਅਜਿਹੀ ਸਮਰੱਥ ਪ੍ਰਣਾਲੀ ਦੀ ਮਦਦ ਮਿਲੇਗੀ ਜੋ ਕਿ ਉਹਨਾਂ ਨੂੰ ਵਪਾਰੀਆਂ ਹੱਥੋਂ ਸ਼ੋਸ਼ਣ ਤੋਂ ਬਚਾਉਣ ਦੇ ਨਾਲ ਵੀ ਸਹਿਜ ਢੰਗ ਨਾਲ ਉਪਭੋਗਤਾ ਅਦਾਲਤਾਂ ਤੱਕ ਪਹੁੰਚ ਕਰਨ ਵਿੱਚ ਸਹਾਈ ਹੋਵੇਗੀ।

ਇਸ ਪੋਰਟਲ ਦੀ ਸਿਰਜਣਾ ਨਵੇਂ ਉਪਭੋਗਤਾ ਸੁਰੱਖਿਆ ਐਕਟ, 2019 ਦੇ ਮੁਤਾਬਿਕ ਉਪਭੋਗਤਾ ਸ਼ਿਕਾਇਤਾਂ ਦੀ ਈ-ਫਾਈਲਿੰਗ ਲਈ ਮਦਦਗਾਰ ਸਾਬਿਤ ਹੋਵੇਗੀ। ਉਪਰੋਕਤ ਐਕਟ ਦਾ ਮਕਸਦ ਉਪਭੋਗਤਾਵਾਂ ਨਾਲ ਸਬੰਧਿਤ ਮਸਲੇ ਇਲੈਕਟ੍ਰਾਨਿਕ ਢੰਗ ਨਾਲ ਉਪਭੋਗਤਾ ਮਸਲੇ ਨਿਵਾਰਣ ਕਮਿਸ਼ਨ ਕੋਲ ਪਹੁੰਚਾਉਣਾ ਹੈ। ਇਸ ਤੋਂ ਇਲਾਵਾ ਇਹ ਪੋਰਟਲ ਨਾਗਰਿਕਾਂ/ਵਕੀਲਾਂ ਦੁਆਰਾ ਆਨ-ਲਾਈਨ ਵਿਧੀ ਰਾਹੀਂ ਸ਼ਿਕਾਇਤਾਂ ਦਾਇਰ ਕੀਤੇ ਜਾਣ ਸਬੰਧੀ ਵੀ ਸਹਾਈ ਹੋਣਗੇ।

ਇਸ ਮੌਕੇ ਖੁਰਾਕ, ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਸ ਨਿਵੇਕਲੀ ਆਨ-ਲਾਈਨ ਪਹਿਲ ਨਾਲ ਉਪਭੋਗਤਾਵਾਂ ਨੂੰ ਆਪਣੇ ਹਿੱਤਾਂ ਦੀ ਰਾਖੀ ਕਰਨੀ ਸੌਖੀ ਹੋਵੇਗੀ। ਉਹਨਾਂ ਇਹ ਵੀ ਖੁਲਾਸਾ ਕੀਤਾ ਕਿ ਨਵੇਂ ਉਪਭੋਗਤਾ ਸੁਰੱਖਿਆ ਐਕਟ, 2019 ਤਹਿਤ ਹੁਣ ਵਿਕਰੇਤਾ ਦੇ ਨਾਲ-ਨਾਲ ਉਤਪਾਦਕ ਵੀ ਮਾੜੇ ਸਾਮਾਨ ਲਈ ਜ਼ਿੰਮੇਵਾਰ ਹੋਵੇਗਾ।

Punjab CM launches slew of welfare schemes to catapult state into new era of progressPunjab CM launches slew of welfare schemes to catapult state into new era of progress

ਨੌਜਵਾਨਾਂ ਲਈ ਕਿਟ ਕਿੱਟਾਂ

ਮੁੱਖ ਮੰਤਰੀ ਨੇ ਇਸ ਮੌਕੇ ਸਮੁਦਾਇਕ ਭਾਗੀਦਾਰੀ ਖਾਸ ਕਰਕੇ ਲੁਧਿਆਣਾ ਦੇ ਉਦਯੋਗ ਜਗਤ 2500 ਖੇਡ/ਿਕਟ ਕਿੱਟਾਂ ਦੀ ਵੰਡ ਸਕੀਮ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਇਸ ਸਕੀਮ ਨਾਲ ਨਰੋਈ ਸਿਹਤ ਬਾਰੇ ਜਾਗਰੂਕਤਾ ਫੈਲਣ ਤੋਂ ਇਲਾਵਾ ਖੇਡ ਸੱਭਿਆਚਾਰ ਵੀ ਵਿਕਸਿਤ ਹੋਵੇਗਾ। ਇਸ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਮੁਹਾਰਾਂ ਮੋੜਨ ਦੀ ਪ੍ਰੇਰਨਾ ਮਿਲੇਗੀ ਜਿਸ ਨਾਲ ਸੂਬੇ ਨੂੰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਖੇਡਾਂ ਦੇ ਖੇਤਰ ਵਿੱਚ ਆਪਣੀ ਗੁਆਚੀ ਸ਼ਾਨ ਬਹਾਲ ਕਰਨ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਉਮੀਦ ਜਾਹਰ ਕੀਤੀ ਕਿ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਕੀਤੀ ਗਈ ਇਹ ਪਹਿਲ ਨੌਜਵਾਨਾਂ ਖਾਸ ਕਰਕੇ ਪੇਂਡੂ ਖੇਤਰ ਨਾਲ ਸਬੰਧਿਤਾਂ ਵਿੱਚ ਖੇਡ ਭਾਵਨਾ ਦਾ ਸੰਚਾਰ ਕਰੇਗੀ ਕਿਉਂਜੋ ਪੇਂਡੂ ਖੇਤਰਾਂ ਵਾਲੇ ਨੌਜਵਾਨਾਂ ਕੋਲ ਖੇਡਾਂ ਵਿੱਚ ਅੱਗੇ ਵਧਣ ਲਈ ਲੋੜੀਂਦੇ ਵਸੀਲਿਆਂ ਦੀ ਬਹੁਤ ਘਾਟ ਹੁੰਦੀ ਹੈ। ਉਹਨਾਂ ਵਿਸ਼ਵਾਸ ਜਾਹਰ ਕੀਤਾ ਕਿ ਇਸ ਪਹਿਲ ਨਾਲ ਨੌਜਵਾਨ ਪਨੀਰੀ ਨਸ਼ਿਆਂ ਦੀ ਅਲਾਮਤ ਤੋਂ ਕੋਹਾਂ ਦੂਰ ਰਹੇਗੀ ਅਤੇ ਉਹਨਾਂ ਦੀ ਊਰਜਾ ਦਾ ਸਕਾਰਾਤਮਕ ਇਸਤੇਮਾਲ ਹੋ ਸਕੇਗਾ।

Punjab CM launches slew of welfare schemes to catapult state into new era of progressPunjab CM launches slew of welfare schemes to catapult state into new era of progress

ਇਸ ਮੌਕੇ ਮੁੱਖ ਮੰਤਰੀ ਨੇ ਖੇਡ ਕਲੱਬਾਂ ਦੇ ਪੰਜ ਪ੍ਰਤੀਨਿਧੀਆਂ - ਡਾ. ਅੰਬੇਦਕਰ ਯੂਥ ਕਲੱਬ ਖਰੜ ਤੋਂ ਡਾ. ਰਘਬੀਰ ਸਿੰਘ ਬੰਗੜ, ਯੂਥ ਕਲੱਬ ਮੁੰਡੀ ਖਰੜ ਤੋਂ ਕੁਲਵਿੰਦਰ ਸਿੰਘ, ਜ਼ਿਲਾ ਮੁਹਾਲੀ ਦੇ ਯੂਥ ਕਲੱਬ ਖੇੜੀ ਤੋਂ ਬਿਕਰਮਜੀਤ ਸਿੰਘ, ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ ਮਾਨਸਾ ਤੋਂ ਸਤਿੰਦਰਪਾਲ ਸਿੰਘ ਅਤੇ ਰੇਹੜੂ ਸਪੋਰਟਸ ਕਲੱਬ ਲੁਧਿਆਣਾ ਤੋਂ ਮਨਦੀਪ ਸਿੰਘ, ਨੂੰ ਖੇਡ ਕਿੱਟਾਂ ਵੰਡੀਆਂ।

ਇਸ ਮੌਕੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਅਤੇ ਨਰੋਈ ਸਿਹਤ ਸਬੰਧੀ ਜਾਗਰੂਕਤਾ ਦਾ ਪਸਾਰਾ ਕਰਨ ਲਈ ਜੋ ਕਿ ਉਹਨਾਂ ਦੇ ਸੁਪਨਮਈ ਪ੍ਰੋਗਰਾਮ ‘ਮਿਸ਼ਨ ਤੰਦਰੁਸਤ ਪੰਜਾਬ’ ਦਾ ਪਹਿਲਾਂ ਤੋਂ ਹੀ ਅਤਿ ਮਹੱਤਵਪੂਰਨ ਹਿੱਸਾ ਹੈ, ਵਾਧੂ ਤੌਰ ’ਤੇ ਫੰਡ ਅਲਾਟ ਕੀਤੇ ਜਾਣ। ਉਹਨਾਂ ਇਹ ਵੀ ਕਿਹਾ ਕ ਵਿਭਾਗ ਵੱਲੋਂ ਨੇੜ ਭਵਿੱਖ ਵਿੱਚ ਇਕ ਯੁਵਕ ਕਾਂਨਫਰੰਸ ਵੀ ਕਰਵਾਈ ਜਾਵੇਗੀ।Punjab CM launches slew of welfare schemes to catapult state into new era of progressPunjab CM launches slew of welfare schemes to catapult state into new era of progress

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਮੌਕੇ ਕਿਹਾ ਕਿ ਕੇਂਦਰ ਸਰਕਾਰ ਦੇ ਮਤਰੇਏ ਰਵੱਈਏ ਦੇ ਬਾਵਜੂਦ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗਰੀਬ ਪੱਖੀ ਅਤੇ ਨਾਗਰਿਕ ਪੱਖੀ ਕਈ ਸਕੀਮਾਂ ਲਾਗੂ ਕੀਤੀਆਂ ਹਨ। ਉਹਨਾਂ ਮੁੱਖ ਮੰਤਰੀ ਨੂੰ ਆਪਣੇ ਪਿਤਾ ਮਹਾਰਾਜਾ ਯਾਦਵਿੰਦਰ ਸਿੰਘ ਦੇ ਜਨਮਦਿਨ ਮੌਕੇ ਨਵੇਂ ਵਰੇ ਦੇ ਤੋਹਫੇ ਵਜੋਂ ਝੁੱਗੀ-ਝੌਂਪੜੀ ਵਾਲਿਆਂ ਨੂੰ ਮਾਲਕਾਨਾ ਹੱਕ ਦਿੱਤੇ ਜਾਣ ਲਈ ਮੁਬਾਰਕਬਾਦ ਵੀ ਦਿੱਤੀ।

Manpreet BadalManpreet Badal

ਇਸ ਤੋਂ ਪਹਿਲਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਕੈਬਨਿਟ ਸਹਿਯੋਗੀਆਂ ਨੂੰ ਕਿਹਾ ਕਿ ਉਹ ਆਉਂਦੇ ਵਰੇ 2021-22 ਦੇ ਸਾਲਾਨਾ ਬਜਟ, ਜੋ ਕਿ ਤਿਆਰੀ ਅਧੀਨ ਹੈ, ਵਿੱਚ ਵਾਧੂ ਤੌਰ ’ਤੇ ਫੰਡ ਹਾਸਲ ਕਰਨ ਲਈ ਆਪੋ-ਆਪਣੇ ਵਿਭਾਗਾਂ ਦੀਆਂ ਸਕੀਮਾਂ ਅਤੇ ਯੋਜਨਾਵਾਂ ਪੇਸ਼ ਕਰਨ। ਉਹਨਾਂ ਆਪਣੇ ਕੈਬਨਿਟ ਸਹਿਯੋਗੀਆਂ ਨੂੰ ਯਕੀਨ ਦਿਵਾਇਆ ਕਿ ਹਾਲਾਂਕਿ ਕੇਂਦਰ ਨੇ ਸੂਬੇ ਦੇ 1200 ਕਰੋੜ ਰੁਪਏ ਦੇ ਆਰ.ਡੀ.ਐਫ. ਫੰਡ ਦਾ ਹਿੱਸਾ ਅਤੇ ਜੀ.ਐਸ.ਟੀ. ਦੀ 8000 ਕਰੋੜ ਰੁਪਏ ਦੀ ਰਕਮ ਰੋਕ ਰੱਖੀ ਹੈ, ਪਰ ਫਿਰ ਵੀ ਫੰਡਾਂ ਦੀ ਘਾਟ ਨੂੰ ਵਿਕਾਸ ਦੇ ਰਾਹ ਵਿੱਚ ਰੋੜਾ ਨਹੀਂ ਬਣਨ ਦਿੱਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਮੌਜੂਦਾ ਵਿਕਾਸ ਪ੍ਰੋਜੈਕਟ ਅਤੇ ਭਲਾਈ ਸਕੀਮਾਂ ਨਿਰਵਿਘਨ ਰੂਪ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement