
ਸ਼੍ਰੋਮਣੀ ਗੁਰਦਵਾਰਾ ਕਮੇਟੀ ਵਲੋਂ ਸੰਘਰਸ਼ਕਾਰੀ ਕਿਸਾਨਾਂ ਨੂੰ ਗਰਮ ਕਪੜੇ ਤਕਸੀਮ
ਨਵੀਂ ਦਿੱਲੀ, 6 ਜਨਵਰੀ (ਸੁਖਰਾਜ ਸਿੰਘ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵੱਲੋਂ ਦਿੱਲੀ ਬਾਰਡਰ 'ਤੇ ਬੈਠੇ ਕਿਸਾਨਾਂ ਲਈ ਗਰਮ ਕਪੜਿਆਂ ਦੀ ਵਿਵਸਥਾ ਕਰਵਾਈ ਗਈ ਹੈ | ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ ਅਨੁਸਾਰ ਇਸਤਰੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਦੀ ਅਗਵਾਈ ਵਿਚ ਗਰਮ ਕੱਪੜੇ ਵੰਡੇ ਗਏ | ਬੀਬੀ ਰਣਜੀਤ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਜੋ ਕਿ ਦੇਸ਼ ਭਰ ਦੇ ਸਿੱਖਾਂ ਦੀ ਸਿਰਮੌਰ ਧਾਰਮਕ ਸੰਸਥਾ ਹੈ ਉਸ ਦੀ ਮੌਜੁਦਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਉਨ੍ਹਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਦਿੱਲੀ ਦੇ ਬਾਰਡਰਾਂ 'ਤੇ ਕਿਸਾਨੀ ਸੰਘਰਸ਼ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਗਏ ਕੈਂਪਾਂ ਦੀ ਦੇਖ-ਰੇਖ ਕੀਤੀ ਜਾਵੇ ਅਤੇ ਉਹ ਨਿਰੰਤਰ ਆਪਣੀ ਟੀਮ ਦੇ ਨਾਲ ਸਿੰਘੂ ਬਾਰਡਰ, ਟੀਕਰੀ ਬਾਰਡਰ ਅਤੇ ਗਾਜ਼ੀਪੁਰ ਬਾਰਡਰ 'ਤੇ ਜਾ ਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਪ੍ਰਬੰਧਾਂ ਨੂੰ ਦੇਖ ਰਹੀ ਹੈ | ਬੀਬੀ ਰਣਜੀਤ ਕੌਰ ਨੇ ਦੱਸਿਆ ਕਿ 280 ਵਾਸ਼ਰੂਮ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਮੁੱਢਲੇ ਦੌਰ ਵਿਚ ਕੀਤੀ ਗਈ ਸੀ ਅਤੇ ਹੁਣ ਮੌਸਮ ਦੇ ਮਿਜਾਜ ਨੂੰ ਦੇਖਦੇ ਹੋਏ ਗਰਮ ਕਪੜੇ ਜਿਸ ਵਿਚ ਸਵੈਟਰ, ਸ਼ਾਲ, ਜਰਸੀ ਗਰਮ ਪਜਾਮੇ, ਜੁਰਾਬਾਂ ਆਦਿ ਨੂੰ ਕਿਸਾਨਾਂ ਵਿਚ ਵੰਡਿਆ ਜਾ ਰਿਹਾ ਹੈ | ਇਸ ਤੋਂ ਇਲਾਵਾ ਲੰਗਰ ਸੇਵਾ, ਮੈਡੀਕਲ ਸੇਵਾਵਾਂ ਨਿਰੰਤਰ ਚਲ ਰਹੀਆਂ ਹਨ |ਉਨ੍ਹਾਂ ਨੇ ਦੱਸਿਆ ਕਿ ਮੀਂਹ ਤੋਂ ਬਚਾਉ ਲਈ ਵਾਟਰਪਰੂਫ਼ ਟੈਂਟ ਲਗਵਾਏ ਗਏ ਹਨ ਅਤੇ ਨਾਲ ਹੀ ਤਰਪਾਲਾਂ ਦੀ ਵਿਵਸਥਾ ਵੀ ਕੀਤੀ ਗਈ ਹੈ |
ਫੋਟੋ ਕੈਪਸ਼ਨ:
New 4elhi Sukhraj 6_3 News S7P3 7aram Kapde 4onate Kisan 1ndolan_Ranjit Kaur